ਤਲਵੰਡੀ ਭਾਈ, 25 ਅਗਸਤ – ਤਲਵੰਡੀ ਸਾਬੋ ਦੇ ਪਿੰਡ ਲੱਲੇ ਵਿੱਚ ਸਵੇਰੇ ਇਕ ਵਿਆਹੁਤਾ ਕੁੜੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਖੁਦ ਨੂੰ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਡੀ. ਐੱਸ. ਪੀ. ਦਵਿੰਦਰ ਸਿੰਘ ਆਜ਼ਾਦ ਨੇ ਦੱਸਿਆ ਕਿ ਸਵੇਰੇ ਪੁਲੀਸ ਨੂੰ ਸੂਚਨਾ ਮਿਲੀ ਕਿ ਇਕ 26 ਸਾਲਾ ਵਿਆਹੁਤਾ ਹਰਪ੍ਰੀਤ ਕੌਰ ਵਾਸੀ ਲੱਲੇ ਪੱਖੇ ਨਾਲ ਲਟਕੇ ਫ਼ਾਹਾ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਮਾਮਲਾ ਦਰਜ ਕਰ ਕੇ ਦੋਸ਼ੀ ਖ਼ਿਲਾਫ਼ ਬਣਦੀ ਕਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਸਬੰਧੀ ਕੁੜੀ ਦੇ ਪਿਤਾ ਰਣਜੀਤ ਸਿੰਘ ਵਾਸੀ ਚੂਹੜ ਚੱਕ ਨੇ ਦੱਸਿਆ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ 6 ਸਾਲ ਪਹਿਲਾਂ ਗੁਰਪਿਆਰ ਸਿੰਘ ਵਾਸੀ ਲੱਲੇ ਨਾਲ ਗੁਰ ਮਰਿਆਦਾ ਅੁਨਸਾਰ ਕੀਤਾ ਸੀ ਜਿਸ ਦੇ 3 ਬੱਚੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਸਦਾ ਜਵਾਈ ਨਸ਼ੇ ਦਾ ਆਦੀ ਹੋਣ ਕਰ ਕੇ ਉਸਦੀ ਧੀ ਨੂੰ ਤੰਗ ਪਰੇਸ਼ਾਨ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਉਸ ਦੀ ਕੁੱਟਮਾਰ ਕੀਤੀ ਗਈ। ਸਵੇਰੇ ਸਾਨੂੰ ਦੱਸਿਆ ਗਿਆ ਕਿ ਹਰਪ੍ਰੀਤ ਕੌਰ ਨੇ ਫਾਹਾ ਲੈ ਲਿਆ ਹੈ ਜਿਸ ਕਰਕੇ ਉਸਦੀ ਮੌਤ ਹੋ ਗਈ ਹੈ ਜਦੋਂ ਉਹ ਉੱਥੇ ਪੁੱਜੇ ਤਾਂ ਦੇਖਿਆ ਕਿ ਹਰਪ੍ਰੀਤ ਮਰੀ ਪਈ ਸੀ। ਇਸ ਦੌਰਾਨ ਉਨ੍ਹਾਂ ਨਾਲ ਵੀ ਕੁੱਟ-ਮਾਰ ਕੀਤੀ ਗਈ। ਪੀੜਤ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਰਵਾਈ ਦੀ ਮੰਗ ਕੀਤੀ।