ਫਾਜ਼ਿਲਕਾ, 14 ਜੂਨ-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਦਾ ਮੰਤਵ ਲੋਕਾਂ ਨੰੂ ਕੋਵਿਡ 19 ਦੀ ਮਹਾਂਮਾਰੀ ਨੰੂ ਹਰਾਉਣਾ ਹੈ , ਇਹ ਮੁਹਿੰਮ ਲੋਕਾਂ ਦੀ ਲੋਕਾਂ ਵੱਲੋਂ ਤੇ ਲੋਕਾਂ ਲਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆ ਦਿੱਤੀ। ਇਸ ਤੋਂ ਪਹਿਲਾ ਸ੍ਰ ਸੰਧੂ ਨੇ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਜ਼ਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਅੰਦਰ ਕੋਵਿਡ 19 ਦੀ ਸਾਵਧਾਨੀਆਂ ਬਾਰੇ ਜ਼ਿਲਾ ਵਾਸੀਆ ਨੂੰ ਜਾਗਰੂਕ ਕਰਨ ਲਈ 6 ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਡਿਪਟੀ ਕਮਿਸ਼ਨਰ ਸ. ਸੰਧੂ ਨੇ ਦੱਸਿਆ ਕਿ ਸਮੁੱਚੀ ਦੁਨੀਆ ਕੋਰੋਨਾ ਵਾਇਰਸ ਦੇ ਸੰਕਟ ’ਚ ਲੰਘ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਨਾਲ ਲੜਨ ਲਈ ਪਹਿਲ ਕਰਦਿਆ ਪਹਿਲਾ ਕਰਫਿਊ, ਬਾਅਦ ’ਚ ਲਾਕਡਾਊਨ ਲਗਾਇਆ ਗਿਆ ਅਤੇ ਵੱਡੀ ਸਫ਼ਲਤਾ ਮਿਲੀ। ਉਨਾਂ ਦੱਸਿਆ ਕਿ ਹੁਣ ਰਾਜ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਉਲੀਕੀ ਮੁਹਿੰਮ ਲੋਕਾਂ ਲਈ ਲਾਹੇਵੰਦ ਸਾਬਿਤ ਹੋਵੇਗੀ। ਉਨਾਂ ਕਿਹਾ ਕਿ ਲੋਕਾਂ ਨੰੂ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੱਥ ਧੋਣ, ਮਾਸਕ ਪਾਉਣ, ਸਾਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਜੋ ਸਮੇਂ ਦੀ ਲੋੜ ਵੀ ਹੈ।
ਸ. ਸੰਧੂ ਨੇ ਦੱਸਿਆ ਕਿ ਮਿਸ਼ਨ ਫਤਿਹ ਪੰਜਾਬੀਆਂ ਦੀ ਚੜਦੀਕਲਾਂ ਦਾ ਪ੍ਰਤੀਬਿੰਬ ਹੈ, ਜਿਸਤੇ ਲੋਕਾਂ ਨੰੂ ਪਹਿਰਾ ਦਿੰਦਿਆਂ ਆਪਣੇ ਆਲੇ-ਦੁਆਲੇ ਨੂੰ ਕਰੋਨਾ ਵਾਇਰਸ ਦੇ ਬਚਾਅ ਬਾਰੇ ਹੋਰ ਵਧੇਰੇ ਸੁਰੱਖਿਅਤ ਰੱਖਣ ਲਈ ਜਾਗਰੂਕ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ ਇਸ ਮਿਸ਼ਨ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਿਹ ਦੇ ਨਾਮ ’ਤੇ ਇਕ ਗੀਤ ਵੀ ਬੀਤੇ ਦਿਨੀ ਰਿਲੀਜ਼ ਕੀਤਾ ਹੈ, ਜਿਸ ਵਿੱਚ ਅਮਿਤਾਬ ਬਚਨ, ਮਿਲਖਾ ਸਿੰਘ, ਸੋਨੂੰ ਸੂਦ, ਗੁਰਦਾਸ ਮਾਨ ਅਤੇ ਹੋਰ ਸਖਸ਼ੀਅਤਾਂ ਇਨਾਂ ਸਾਵਧਾਨੀਆਂ ਦਾ ਪਾਲਣ ਕਰਨ ਦਾ ਸੁਨੇਹਾ ਦੇ ਰਹੀਆ ਹਨ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇਸ ਜਨਜਾਗੂਕਤਾ ਮੁਹਿੰਮ ਨੂੰ ਘਰ ਘਰ ਤੱਕ ਪਹੰੁਚਾਇਆ ਜਾਵੇਗਾ। ਉਨਾਂ ਦੱਸਿਆ ਕਿ 15 ਜੂਨ ਨੂੰ ਹਰੇਕ ਕੋਰੋਨਾ ਵਾਰੀਅਰ ਨੂੰ ਮਿਸ਼ਨ ਫਤਿਹ ਦਾ ਬੈਜ ਲਗਾ ਕੇ ਸਨਮਾਨਿਤ ਕੀਤਾ ਜਾਵੇਗਾ। 16 ਨੰੂ ਆਂਗਨਵਾੜੀ ਵਰਕਰ, 17 ਨੂੰ ਪਿੰਡ ਪੱਧਰ ’ਤੇ ਸਰਪੰਚ, 18 ਜੂਨ ਨੂੰ ਮੁੜ ਗੱਡੀਆ ਰਾਹੀ ਜ਼ਿਲਾ ਪੱਧਰ ’ਤੇ ਪ੍ਰਚਾਰ, 19 ਨੂੰ ਗੈਰ ਸਰਕਾਰੀ ਸੰਸਥਾਵਾਂ, 20 ਜੂਨ ਨੂੰ ਪੁਲਿਸ ਵਿਭਾਗ ਵੱਲੋਂ ਅਤੇ 21 ਜੂਨ ਨੂੰ ਸਥਾਨਕ ਵੈਲਫੇਅਰ ਕਮੇਟੀਆਂ ਤੇ ਹੋਰ ਸ਼ਹਿਰ ਵਾਸੀਆ ਵੱਲੋਂ ਲੋਕਾਂ ਨੂੰ ਮਾਸਕ ਪਾਉਣ, ਸੋਸਲ ਡਿਸਟੈਂਸ ਰੱਖਣ ਅਤੇ ਹੱਥਾਂ ਦੀ ਸਫ਼ਾਈ ਆਦਿ ਰੱਖਣ ਦਾ ਸੁਨੇਹਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ।