• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਆਪ ਨੇ ਹਰਿਆਣਾ 'ਚ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਭਾਜਪਾ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ

Asli Punjabi by Asli Punjabi
August 31, 2021
in Top Stories
0
587
SHARES
3.3k
VIEWS
Share on FacebookShare on TwitterShare on Whatsapp

ਫਿਰੋਜਪੁਰ , 31 ਅਗਸਤ 2021 :- ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਜਿਲ੍ਹਾ ਫਿਰੋਜਪੁਰ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ‘ਆਪ’ ਦੇ ਜਿਲ੍ਹਾ ਪ੍ਧਾਨ ਚੰਦ ਸਿੰਘ ਗਿੱਲ ਨੇ ਕਿਹਾ, ‘ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ।’ ਜਿਲਾ ਫਿਰੋਜਪੁਰ ਤੋਂ ਸਾਬਕਾ ਜਿਲਾ ਪ੍ਰਧਾਨ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੁਕਮਾਂ ‘ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ।

ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਜਿਲ੍ਹਾ ਸਕੱਤਰ ਇਕਬਾਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਦੀ ਅਲੋਚਨਾ ਕਰਦਿਆਂ ਜਿਲ੍ਹਾ ਇੰਚਾਰਜ ਚੰਦ ਸਿੰਘ ਗਿੱਲ ਨੇ ਕਿਹਾ, ”ਭਾਰਤ ਲੋਕਤੰਤਰਿਕ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ‘ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ।”

ਇਸ ਮੌਕੇ ਬੋਲਦਿਆਂ ਜਿਲਾ ਮੀਡੀਆ ਇੰਚਾਰਜ ਨਿਰਵੈਰ ਸਿੰਘ ਸਿੰਧੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ ‘ਆਪ’ ਵੱਲੋਂ 31 ਅਗਸਤ ਨੂੰ ਪੰਜਾਬ ਭਰ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਇਸ ਮੌਕੇ ਜਿਲਾ ਪ੍ਰਧਾਨ ਚੰਦ ਸਿੰਘ ਗਿੱਲ ਨੇ ਭਾਰਤੀ ਸਰਕਾਰ ਨੂੰ ਚਣੋਤੀ ਦਿੰਦਿਆਂ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ ‘ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਮਨੋਹਰ ਲਾਲ ਖੱਟਰ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।

Previous Post

ਸੁਮੇਧ ਸੈਣੀ ਨੁੰ ਫਿਰ ਮਿਲਿਆ ਐਸ ਆਈ ਟੀ ਦਾ ਨੋਟਿਸ, ਪੜ੍ਹੋ ਹੁਣ ਕੀ ਹੋਈ ਹਦਾਇਤ

Next Post

ਨਿਊਜ਼ੀਲੈਂਡ ’ਚ ਕਰੋਨਾ ਦੀ ਇਕ ਨਵੀਂ ਕਿਸਮ ਸਾਹਮਣੇ ਆਈ, ਸੀ-ਡੈਲਟਾ ਤੋਂ ਦੁੱਗਣੀ ਹੈ ਖਤਰਨਾਕ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਨਿਊਜ਼ੀਲੈਂਡ ’ਚ ਕਰੋਨਾ ਦੀ ਇਕ ਨਵੀਂ ਕਿਸਮ ਸਾਹਮਣੇ ਆਈ, ਸੀ-ਡੈਲਟਾ ਤੋਂ ਦੁੱਗਣੀ ਹੈ ਖਤਰਨਾਕ

ਨਿਊਜ਼ੀਲੈਂਡ ’ਚ ਕਰੋਨਾ ਦੀ ਇਕ ਨਵੀਂ ਕਿਸਮ ਸਾਹਮਣੇ ਆਈ, ਸੀ-ਡੈਲਟਾ ਤੋਂ ਦੁੱਗਣੀ ਹੈ ਖਤਰਨਾਕ

Recommended

ਉਲੰਪੀਅਨ ਅਤੇ ਅਰਜਨਾ ਐਵਾਰਡੀ ਅਵਨੀਤ ਕੌਰ ਸਿੱਧੂ ਨੇ ਸਿਫ਼ਤ ਕੌਰ ਸਮਰਾ ਨੂੰ ਘਰ ਪਹੁੰਚ ਦਿੱਤੀ ਵਧਾਈ

ਉਲੰਪੀਅਨ ਅਤੇ ਅਰਜਨਾ ਐਵਾਰਡੀ ਅਵਨੀਤ ਕੌਰ ਸਿੱਧੂ ਨੇ ਸਿਫ਼ਤ ਕੌਰ ਸਮਰਾ ਨੂੰ ਘਰ ਪਹੁੰਚ ਦਿੱਤੀ ਵਧਾਈ

October 9, 2023
ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

October 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In