ਐਸ ਏ ਐਸ ਨਗਰ, 1 ਸਤੰਬਰ – ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਵਲੋਂ ਭਾਵੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰਿਆਂ ਨਾਲ ਤੁਲਣਾ ਦੇਣ ਦੇ ਬਿਆਨ ਬਾਰੇ ਮਾਫੀ ਮੰਗ ਲਈ ਗਈ ਹੈ ਪਰੰਤੂ ਅਕਾਲੀ ਦਲ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਰਾਵਤ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਦਿਆਂ ਧਾਰਮਿਕ ਭਾਵਨਾਵਾਂ ਭੜਕਾਊਣ ਦਾ ਮਾਮਲਾ ਦਰਜ ਕੀਤਾ ਜਾਵੇ।
ਇਸ ਦੌਰਾਨ ਅੱਜ ਜਿਲ੍ਹਾ ਯੂਥ ਅਕਾਲੀ ਦਲ ਵਲੋਂ ਮੁਹਾਲੀ ਦੇ ਫੇਜ਼ 7 ਦੀ ਮਾਰਕੀਟ ਵਿੱਚ ਪੋਸਟ ਆਫਿਸ ਦੇ ਪਿਛਲੇ ਪਾਸੇ ਅਕਾਲੀ ਦਲ ਯੂਥ ਦੇ ਜਿਲਾ ਪ੍ਰਧਾਨ (ਸ਼ਹਿਰੀ) ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਦੀ ਅਗਵਾਈ ਹੇਠ ਹਰੀਸ਼ ਰਾਵਤ ਅਤੇ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਅਤੇ ਹਰੀਸ਼ ਰਾਵਤ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਰੋਸ ਜਾਹਿਰ ਕਰਦਿਆਂ ਸz. ਹਰਮਨਪ੍ਰੀਤ ਸਿੰਘ ਪਿ੍ਰੰਸ ਅਤੇ ਮਨਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਸਿੱਖ ਵਿਰੋਧੀ ਰਹੀ ਹੈ। ਉਹਨਾਂ ਕਿਹਾ ਕਿ 1984 ਵਿੱਚ ਦਰਬਾਰ ਸਾਹਿਬ ਤੇ ਹਮਲਾ, ਫਿਰ ਸਿੱਖ ਵਿਰੋਧੀ ਦੰਗੇ ਅਤੇ ਹੁਣ ਇਸ ਤਰ੍ਹਾਂ ਦੀ ਧਾਰਮਿਕ ਬਿਆਨ ਬਾਜੀ ਕਰਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸਿਸ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਲੋਂ ਇਸ ਮਾਮਲੇ ਵਿੱਚ ਚੁਪੀ ਸਾਧ ਕੇ ਰੱਖਣਾ ਇਹ ਦਰਸ਼ਾਉਂਦਾ ਹੈ ਕਿ ਬਰਗਾੜੀ ਕਾਂਡ ਵਿਚ ਉਹਨਾਂ ਵਲੋਂ ਸਿਰਫ ਰਾਜਨੀਤੀ ਕੀਤੀ ਜਾ ਰਹੀ ਹੈ। ਉਹਨਾਂ ਡੀ ਜੀ ਪੀ ਪੰਜਾਬ ਅਤੇ ਐਸ ਐਸ ਪੀ ਮੁਹਾਲੀ ਤੋਂ ਮੰਗ ਕੀਤੀ ਹੈ ਕਿ ਹਰੀਸ਼ ਰਾਵਤ ਦੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਲਈ 295 ਏ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ।
ਇਸ ਮੌਕੇ ਅਕਾਲੀ ਦਲ ਮੁਹਾਲੀ ਦੇ ਸਕੱਤਰ ਜਨਰਲ ਸz. ਸਰਬਜੀਤ ਸਿੰਘ ਪਾਰਸ ਨੇ ਹਰੀਸ਼ ਰਾਵਤ ਦੇ ਬਿਆਨ ਦੀ ਨਿਖੇਧੀ ਕਰਦਿਆਂ ਉਹਨਾਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ।
ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਸਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਸਿੱਖ ਵਿਰੋਧੀ ਪਾਰਟੀ ਹੈ, ਇਸ ਪਾਰਟੀ ਵਲੋਂ ਪਿਛਲੇ ਸਮੇਂ ਦੌਰਾਨ ਸਿੱਖ ਵਿਰੋਧੀ ਕਾਰਵਾਈਆਂ ਕੀਤੀਆਂ ਗਈਆਂ ਹਨ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਹਰਜੀਤ ਸਿੰਘ ਭੁੱਲਰ, ਤਰਨਜੋਤ ਸਿੰਘ ਪਾਹਵਾ, ਰਵਿੰਦਰ ਸਿੰਘ ਖੈਰਾ, ਸਤਨਾਮ ਸਿੰਘ ਲਾਂਡਰਾ, ਬਲਜਿੰਦਰ ਸਿੰਘ ਬੇਦੀ, ਮਨਦੀਪ ਸਿੰਘ ਸੰਧੂ, ਹਰਮਨ ਮੰਡੇਰ, ਪਵਿੱਤਰ ਬੈਦਵਾਨ, ਜਸਪਾਲ ਸਿੰਘ, ਬਹਾਦਰ ਸਿੰਘ ਮਦਨਪੁਰ, ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਲੱਕੀ, ਰਵਿੰਦਰ ਸਿੰਘ ਰਵੀ , ਟਿੰਮੀ ਪੂਨੀਆ, ਗੁਰਜੀਤ ਸਿੰਘ, ਲਖਬੀਰ ਲੱਖਾ, ਜਗਜੀਤ ਸਿੰਘ, ਬਲਵਿੰਦਰ ਸੰਗੋਥਾ, ਚਰਨਜੀਤ ਸਿੰਘ ਬੰਟੀ, ਗਗਨ ਸੈਣੀ, ਬਲਵਿੰਦਰ ਅੰਟਾਲ, ਦਵਿੰਦਰ ਸਿੰਘ, ਬਲਜਿੰਦਰ ਸਿੰਘ ਮੁਲਤਾਨੀ, ਭੁਪਿੰਦਰ ਸਿੰਘ, ਸਤਨਾਮ ਸਿੰਘ, ਹਰਕੰਵਰ ਸਿੰਘ, ਨਰਿੰਦਰ ਸਿੰਘ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।