ਐਸ ਏ ਐਸ ਨਗਰ, 2 ਸਤੰਬਰ – ਸੰਯੁਕਤ ਕਿਸਾਨ ਮੋਰਚਾ ਵਲੋਂ ਪਿਛਲੇ 9 ਮਹੀਨਿਆਂ ਤੋਂ ਦਿੱਲੀ ਬਾਰਡਰ ਤੇ ਚਲਾਏ ਜਾ ਰਹੇ ਕਿਸਾਨ ਸੰਘਰਸ਼ ਦੇ ਸਮਰਥਨ ਵਿੱਚ ਸੋਹਾਣਾ ਵਿਖੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਊੜੀ ਦੇ ਸਾਮ੍ਹਣੇ ਪੁਆਧ ਹਲਕਾ ਮੁਹਾਲੀ ਦੇ ਵਸਨੀਕਾਂ ਵਲੋਂ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਦੇ 88ਵੇਂ ਦਿਨ ਅੱਜ ਸੀ ਟੀ ਯੂੂ ਦੀ ਪੈਂਸ਼ਨਰ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਸਰਾਓ ਦੀਪ ਅਗਵਾਈ ਹੇਠ ਕਮੇਟੀ ਦੇ ਅਹੁਦਦਾਰ ਭੁੱਖ ਹੜਤਾਲ ਤੇ ਬੇਠੇ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਪੂਰੀ ਚੜ੍ਹਦੀ ਕਲਾ ਵਿੱਚ ਹੈ ਅਤੇ ਜਦੋਂ ਤਕ ਦਿੱਲੀ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨ ਵਾਪਸ ਨਹੀਂ ਹੋਣਗੇ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਹੀ ਪਵੇਗੀ।
ਉਹਨਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਹੁਣ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਅਤੇ ਕਿਸਾਨ ਸੰਘਰਸ਼ ਨੂੰ ਦੇਸ਼ ਭਰ ਦੀ ਜਨਤਾ ਦਾ ਸਮਰਥਨ ਹਾਸਿਲ ਹੋ ਰਿਹਾ ਹੈ ਅਤੇ ਕਿਸਾਨ ਹੁਣ ਦਿੱਲੀ ਜਿੱਤ ਕੇ ਹੀ ਮੁੜਣਗੇ।