ਨਵੀਂ ਦਿੱਲੀ, 2 ਸਤੰਬਰ – ਕਾਂਗਰਸ ਪਾਰਟੀ ਦੀ ਜਰਨਲ ਸਕੱਤਰ ਪ੍ਰਿਅੰਕਾਂ ਗਾਂਧੀ ਨੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਮੋਦੀ ਸਰਕਾਰ ਤੇ ਸਵਾਲ ਚੁੱਕੇ ਹਨ। ਪ੍ਰਿਅੰਕਾ ਨੇ ਕਿਹਾ ਕਿ ਗੰਨਾ ਕਿਸਾਨਾਂ ਦਾ ਪੈਸਾ 3 ਸਾਲ ਤੋਂ ਨਹੀਂ ਵਧਿਆ ਪਰ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ਹਰ ਮਹੀਨੇ ਵੱਧ ਰਹੀਆਂ ਹਨ। ਪ੍ਰਿਅੰਕਾ ਨੇ ਸਰਕਾਰ ਨੂੰ ਕਿਸਾਨ, ਮਜ਼ਦੂਰ ਅਤੇ ਗਰੀਬ ਵਿਰੋਧੀ ਦੱਸਿਆ ਅਤੇ ਕਿਹਾ ਕਿ ਗੰਨੇ ਦੀਆਂ ਕੀਮਤਾਂ ਵੱਧਣੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਪੈਟਰੋਲ-ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੰਕਟ ਵਿੱਚ ਪਾ ਰਹੀ ਹੈ ਪਰ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਭਾਜਪਾ ਸਰਕਾਰ ਰਸੋਈ ਗੈਸ ਦੀ ਕੀਮਤ ਹਰ ਮਹੀਨੇ ਵਧਾ ਰਹੀ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤਾਂ 3-4 ਮਹੀਨੇ ਵਿੱਚ 60-70 ਵਾਰ ਵੱਧ ਜਾਂਦੀਆਂ ਹਨ। ਕਿਸਾਨ ਦੇ ਗੰਨੇ ਦਾ ਰੇਟ ਤਿੰਨ ਸਾਲ ਤੋਂ ਨਹੀਂ ਵਧਿਆ ਅਤੇ ਗੰਨੇ ਦੀਆਂ ਕੀਮਤਾਂ ਵਧਾਈਆਂ ਜਾਣ।
ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਵੀ ਇਹ ਮੁੱਦਾ ਚੁੱਕਿਆ ਸੀ ਅਤੇ ਕਿਹਾ ਸੀ ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਨਿਯਮਿਤ ਵਾਧੇ ਦੇ ਬਾਵਜੂਦ ਗੰਨੇ ਦੀਆਂ ਕੀਮਤਾਂ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ