ਐਸ ਏ ਐਸ ਨਗਰ, 3 ਸਤੰਬਰ – ਯੂਥ ਅਕਾਲੀ ਦਲ ਜਿਲਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਹਰਮਨ ਪ੍ਰੀਤ ਸਿੰਘ ਪ੍ਰਿੰਸ ਅਤੇ ਜਿਲਾ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਦੀ ਅਗਵਾਈ ਵਿੱਚ ਇਕ ਵਫਦ ਨੇ ਐਸ ਐਸ ਪੀ ਮੁਹਾਲੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਵਿਰੂਧ ਧਾਰਮਿਕ ਭਾਵਨਾਵਾਂ ਭੜਕਾਉਣ ;ਸੰਬੰਘੀ ਆਈ ਪੀ ਸੀ ਦੀ ਧਾਰਾ 295 ਏ ਅਧੀਨ ਮਾਮਲਾ ਦਰਜ ਕੀਤਾ ਜਾਵੇ।
ਇਸ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਮਨਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਸੀ।
ਉਹਨਾਂ ਕਿਹਾ ਕਿ ਹਰੀਸ਼ ਰਾਵਤ ਉਤਰਾਖੰਡ ਦੇ ਮੁੱਖ ਮੰਤਰੀ ਰਹਿ ਚੁਕੇ ਹਨ ਅਤੇ ਉਤਰਾਖੰਡ ਵਿਚ ਹੀ ਪਵਿੱਤਰ ਧਾਰਮਿਕ ਸਥਾਨ ਸ੍ਰੀ ਹੇਮਕੁੰਡ ਸਾਹਿਬ ਸਥਿਤ ਹੈ, ਜਿਸ ਕਰਕੇ ਸ੍ਰੀ ਰਾਵਤ ਨੂੰ ਪੰਜ ਪਿਆਰੇ ਸ਼ਬਦ ਦੀ ਪਵਿੱਤਰਤਾ ਅਤੇ ਮਰਿਆਦਾ ਬਾਰੇ ਪੂਰੀ ਜਾਣਕਾਰੀ ਹੈ। ਇਸਦੇ ਬਾਵਜੂਦ ਉਹਨਾਂ ਵਲੋਂ ਪੰਜ ਕਾਂਗਰਸੀ ਆਗੂਆਂ ਦੀ ਤ ੁਲਨਾ ਪੰਜ ਪਿਆਰਿਆਂ ਨਾਲ ਕਰਨ ਨਾਲ ਦੁਨੀਆਂ ਭਰ ਦੇ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਭਾਵੇਂ ਇਸ ਸਬੰਧੀ ਹਰੀਸ਼ ਰਾਵਤ ਵਲੋਂ ਮਾਫੀ ਮੰਗੀ ਜਾ ਚੁਕੀ ਹੈ, ਪਰ ਸਿੱਖਾਂ ਦੀਆਂਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਹਰੀਸ਼ ਰਾਵਤ ਵਿਰੁੱਧ ਆਈ ਪੀ ਸੀ ਦੀ ਧਾਰਾ 295ਏ ਅਧੀਨ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਕਮਲਜੀਤ ਸਿੰਘ ਰੂਬੀ, ਸਰਬਜੀਤ ਸਿੰਘ ਪਾਰਸ, ਬਲਜਿੰਦਰ ਸਿੰਘ ਬੇਦੀ, ਗੁਰਦੀਪ ਸਿੰਘ, ਮਨਦੀਪ ਸਿੰਘ, ਗੁਰਪ੍ਰਤਾਪ ਸਿੰਘ, ਪੰਮਾ ਬੈਦਵਾਨ, ਪ੍ਰੀਤ ਰਾਠੌਰ, ਤਰਨਜੋਤ ਸਿੰਘ ਕਾਹਲੋਂ, ਭੁਪਿੰਦਰ ਸਿੰਘ, ਵੀਰਇੰਦਰ ਸਿੰਘ, ਹਰਪ੍ਰੀਤ ਸਿੰਘ, ਐਡਵੋਕੇਟ ਅਮਨਦੀਪ ਸਿੰਘ ਬਸੌਲੀ, ਟਿੰਮੀ ਪੂਨੀਆ, ਗਗਨ ਸੈਣੀ, ਗੌਰਵਦੀਪ ਖਾਲਸਾ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ ਜੱਸੋਵਾਲ, ਸਤਨਾਮ ਸਿੰਘ ਲਾਂਡਰਾ ਮੌਜੂਦ ਸਨ।