• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ

Asli Punjabi by Asli Punjabi
September 3, 2021
in Top Stories
0
ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 3 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵੀਂ ਵਿਧਾਨ ਸਭਾ ਦੇ ਇਕ ਰੋਜ਼ਾ ਇਜਲਾਸ ਦੀ ਸ਼ੁਰੂਆਤ ਵਿੱਚ ਸਦਨ ਨੇ ਕੇਂਦਰੀ ਰਾਜ ਮੰਤਰੀ ਆਰ.ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਗੁਲਜ਼ਾਰ ਸਿੰਘ, ਸੁਰਜੀਤ ਕੌਰ ਕਾਲਕਟ, ਚੌਧਰੀ ਰਾਧਾ ਕ੍ਰਿਸ਼ਨ ਅਤੇ ਇੰਦਰਜੀਤ ਸਿੰਘ ਜ਼ੀਰਾ, ਸਾਬਕਾ ਮੁੱਖ ਸੰਸਦੀ ਮੈਂਬਰ ਜਗਦੀਸ਼ ਸਾਹਨੀ ਤੋਂ ਇਲਾਵਾ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਅਤੇ ਜਗਰਾਜ ਸਿੰਘ ਗਿੱਲ ਨੂੰ ਸ਼ਰਧਾਂਜਲੀ ਭੇਟ ਕੀਤੀ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਦਨ ਨੇ ਸ਼ਹੀਦ ਸਿਪਾਹੀ ਪ੍ਰਭਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਆਜ਼ਾਦੀ ਘੁਲਾਟੀਏ ਕਾਲਾ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ ਅਤੇ ਸੁਲੱਖਣ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਦਨ ਨੇ ਪ੍ਰਸਿੱਧ ਖੇਡ ਹਸਤੀਆਂ ਮਿਲਖਾ ਸਿੰਘ ਅਤੇ ਮਾਨ ਕੌਰ (ਦੋਵੇਂ ਅਥਲੀਟ) ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਸਦਨ ਨੇ ਸੂਬੇ ਦੇ ਸਾਬਕਾ ਮੁੱਖ ਸਕੱਤਰ ਵਾਈ.ਐਸ. ਰੱਤੜਾ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਨੂੰ ਵੀ ਯਾਦ ਕੀਤਾ। ਸਦਨ ਨੇ ਸੈਂਟਰ ਆਫ ਰਿਸਰਚ ਔਨ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ (ਕਰਿੱਡ) ਦੇ ਸੰਸਥਾਪਕ ਰਸ਼ਪਾਲ ਮਲਹੋਤਰਾ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਸਦਨ ਨੇ ਮਹਿੰਦਰ ਕੌਰ (ਕੈਬਿਨਟ ਰੈਂਕ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਕੁਲਦੀਪ ਸਿੰਘ ਢੋਸ ਨੂੰ ਵੀ ਸ਼ਰਧਾਂਜਲੀ ਦਿੱਤੀ।

ਇਸੇ ਦੌਰਾਨ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕ੍ਰਿਕਟਰ ਯਸ਼ਪਾਲ ਸ਼ਰਮਾ ਅਤੇ ਭਾਰਤੀ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ ਤੇ ਮਰਹੂਮ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਨਾਮ ਵੀ ਸ਼ਰਧਾਂਜਲੀ ਲਈ ਪ੍ਰਸਤਾਵ ਕੀਤੇ। ਇਸ ਦੇ ਨਾਲ ਹੀ ਨਾਭਾ ਤੋਂ ਵਿਧਾਇਕ ਰਣਦੀਪ ਸਿੰਘ ਨੇ ਸ਼ਹੀਦ ਗੁਰਜੰਟ ਸਿੰਘ ਦਾ ਨਾਮ, ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਨੇ ਸ਼ਹੀਦ ਸਬ-ਇੰਸਪੈਕਟਰ ਗੁਰਮੁਖ ਸਿੰਘ ਅਤੇ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂ ਨੇ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਦੇ ਨਾਮ ਸ਼ਰਧਾਂਜਲੀ ਸੂਚੀ ਵਿੱਚ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ।

ਸਦਨ ਦੇ ਉਪਰੋਕਤ ਮੈਂਬਰਾਂ ਦੀ ਬੇਨਤੀ ਉਤੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਇਨ੍ਹਾਂ ਨਾਵਾਂ ਨੂੰ ਸ਼ਰਧਾਂਜਲੀ ਸੂਚੀ ਵਿੱਚ ਦਰਜ ਕਰਨ ਦੀ ਸਹਿਮਤੀ ਦਿੱਤੀ।

ਸਦਨ ਨੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।

ਇਸ ਦੌਰਾਨ ਸਪੀਕਰ ਵੱਲੋਂ ਉਨ੍ਹਾਂ ਮੈਂਬਰਾਂ ਨੂੰ ਸ਼ਰਧਾਂਜਲੀ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜੋ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਉਪਰੰਤ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਪ੍ਰਗਟਾਏ ਸ਼ੋਕ ਬਾਰੇ ਜਾਣੂੰ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ। ਇਹ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ, 3 ਸਤੰਬਰ (ਸ.ਬ.) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਦਿਨਾ ਵਿਸ਼ੇਸ਼ ਇਜਲਾਸ ਅੱਜ ਬੁਲਾਇਆ ਗਿਆ ਸੀ। ਵਿਸ਼ੇਸ਼ ਇਜਲਾਸ ਦੀ ਕਾਰਵਾਈ ਤੇ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਦੌਰਾਨ ਪੰਜਾਬ ਦੇ ਰਾਜਪਾਲ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਗੁਰੂ ਜੀ ਦੇ ਦਿਖਾਏ ਰਸਤੇ ਤੇ ਚੱਲਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ।

ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਗਿਆ। ਅਖ਼ੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸਦਨ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ ਤੇ ਵੋਟਿੰਗ ਕਰਾਉਣ ਦੀ ਮੰਗ ਕੀਤੀ। ਇਸ ਦੇ ਵਿਰੋਧ ਵਿੱਚ ਕਈ ਕਾਂਗਰਸੀ ਆਗੂਆਂ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੈਠਣ ਲਈ ਕਿਹਾ। ਇਸ ਤੋਂ ਬਾਅਦ ਸਪੀਕਰ ਵੱਲੋਂ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ।

Previous Post

ਯੂਥ ਅਕਾਲੀ ਦਲ ਦੀ ਜਿਲ੍ਹਾ ਇਕਾਈ ਨੇ ਹਰੀਸ਼ ਰਾਵਤ ਵਿਰੁੱਧ ਮਾਮਲਾ ਦਰਜ ਕਰਨ ਲਈ ਐਸ ਐਸ ਪੀ ਨੂੰ ਮੰਗ ਪੱਤਰ ਦਿਤਾ

Next Post

ਸੁਪਰੀਮ ਕੋਰਟ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸੁਪਰੀਮ ਕੋਰਟ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ

ਸੁਪਰੀਮ ਕੋਰਟ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ

Recommended

ਜੈਸਲਮੇਰ ਵਿੱਚ ਭਾਰਤੀ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਜੈਸਲਮੇਰ ਵਿੱਚ ਭਾਰਤੀ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

April 25, 2024
ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’

ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’

August 19, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In