• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪ੍ਰੋ. ਗੁਰਭਜਨ ਗਿੱਲ ਦੀ ਕਾਵਿ ਪੁਸਤਕ “ਸੁਰਤਾਲ” ਤੇ ਕੀਤੀ ਵਿਚਾਰ ਗੋਸ਼ਟੀ

Asli Punjabi by Asli Punjabi
September 8, 2021
in World
0
ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪ੍ਰੋ. ਗੁਰਭਜਨ ਗਿੱਲ ਦੀ ਕਾਵਿ ਪੁਸਤਕ “ਸੁਰਤਾਲ” ਤੇ ਕੀਤੀ ਵਿਚਾਰ ਗੋਸ਼ਟੀ
589
SHARES
3.3k
VIEWS
Share on FacebookShare on TwitterShare on Whatsapp

ਇਟਲੀ 08 ਸਤੰਬਰ 2021- ਪਿਛਲੇ ਦਿਨੀ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਜ਼ੂਮ ਉੱਪਰ ਆਨ ਲਾਈਨ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ ਗੁਰਭਜਨ ਗਿੱਲ ਦੀ ਕਾਵਿ ਪੁਸਤਕ “ਸੁਰਤਾਲ” ਉੱਪਰ ਵਿਚਾਰ ਚਰਚਾ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਵਿਦਵਾਨ ਡਾ ਸ ਪ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿੰਤਸਰ ਨੇ ਕੀਤੀ ਅਤੇ ਮੁੱਖ ਬੁਲਾਰੇ ਦੇ ਤੌਰ ਤੇ ਪ੍ਰਿੰਸੀਪਲ ਗੁਰਇਕਬਾਲ ਸਿੰਘ ਜੀ ਸ਼ਾਮਲ ਹੋਏ।

ਵਿਸ਼ੇਸ਼ ਮਹਿਮਾਨ ਵਜੋਂ ਕੈਨੇਡਾ ਵੱਸਦੇ ਉੱਘੇ ਕਵੀ ਤੇ ਲੇਖਕ ਮੋਹਨ ਗਿੱਲ ਅਤੇ ਪੰਚਨਾਦ ਜਰਮਨੀ ਦੇ ਪ੍ਰਧਾਨ ਅਮਜ਼ਦ ਆਰਫੀ ਨੇ ਸਿ਼ਰਕਤ ਕੀਤੀ। ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਸਵਾਗਤੀ ਭਾਸ਼ਨ ਵਿੱਚ ਸਭ ਨੂੰ ਜੀ ਆਇਆਂ ਆਖਿਆ। ਡਾ ਸ ਪ ਸਿੰਘ ਨੇ ਇਸ ਦਿਨ ਅਧਿਆਪਕ ਦਿਵਸ ਤੇ ਇਸ ਸਮਾਗਮ ਦਾ ਰਚਾਇਆ ਜਾਣਾ ਇੱਕ ਸ਼ੁਭ ਸ਼ਗਨ ਦੱਸਿਆ ਤੇ ਸਭ ਨੂੰ ਇਸ ਦਿਨ ਦੀ ਵਧਾਈ ਦਿੱਤੀ। ਪ੍ਰਿੰਸੀਪਲ ਗੁਰਇਕਬਾਲ ਸਿੰਘ ਨੇ ਬਹੁਤ ਵਿਸਥਾਰ ਨਾਲ ਪ੍ਰੋ ਗੁਰਭਜਨ ਗਿੱਲ ਦੀ ਕਾਵਿ ਪੁਸਤਕ “ਸੁਰਤਾਲ” ਤੇ ਵਿਚਾਰ ਚਰਚਾ ਦੇ ਨਾਲ ਨਾਲ ਉਹਨਾਂ ਦੀ ਸਖਸ਼ੀਅਤ ਬਾਰੇ ਵੀ ਬੜੀ ਸਿ਼ਦਤ ਨਾਲ ਚਾਨਣਾ ਪਾਇਆ। ਉਹਨਾਂ ਨੇ ਕਿਹਾ ਕਿ ਪ੍ਰੋ ਗਿੱਲ ਦੀ ਸ਼ਾਇਰੀ ਜਿੱਥੇ ਪਰਪੱਕ ਅਤੇ ਠੇਠ ਸ਼ਬਦ ਭੰਡਾਰ ਦਾ ਨਮੂਨਾ ਹੈ। ਉੱਥੇ ਉਹਨਾਂ ਨੇ ਦੁਨੀਆ ਭਰ ਵਿੱਚ ਪੰਜਾਬੀ ਪਿਆਰਿਆਂ ਦਾ ਨੈੱਟਵਰਕ ਸਥਾਪਿਤ ਕਰਨ ਵਿੱਚ ਵੀ ਵੱਡੀ ਭੂਮਿਕਾ ਨਿਭਾਈ ਹੈ।

You might also like

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ

ਮੋਹਨ ਗਿੱਲ ਨੇ ਪ੍ਰੋ ਗੁਰਭਜਨ ਗਿੱਲ ਨਾਲ ਬਿਤਾਏ ਕਾਲਜ ਦੇ ਸਮੇਂ ਦੀਆਂ ਯਾਦਾਂ ਅਤੇ ਉਨਾਂ ਦੀ ਉੱਚੀ ਸੁੱਚੀ ਸ਼ਖਸੀਅਤ ਨੂੰ ਕਾਵਿ ਸ਼ੈਲੀ ਦੁਆਰਾ ਪੇਸ਼ ਕਰਕੇ ਸਭ ਦੀ ਵਾਹ ਵਾਹ ਖੱਟੀ। ਅਮਜਦ ਆਰਫੀ ਨੇ ਠੇਠਤਾ ਭਰੇ ਸ਼ਬਦਾਂ ਅਤੇ ਕਾਵਿਕ ਅੰਦਾਜ਼ ਵਿੱਚ ਪ੍ਰੋ ਗਿੱਲ ਦੀ ਸਖਸ਼ੀਅਤ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।ਸਭਾ ਦੇ ਮੀਤ ਪ੍ਰਧਾਨ ਰਾਣਾ ਅਠੌਲਾ ਨੇ ਵੀ ਗਿੱਲ ਸਾਹਿਬ ਵਾਰੇ ਖੂਬਸੂਰਤ ਕਾਵਿ ਚਿਤਰਣ ਪੇਸ਼ ਕੀਤਾ। ਡਾ ਸ ਪ ਸਿੰਘ ਜੀ ਨੇ ਪ੍ਰੋ ਗਿੱਲ ਬਾਰੇ ਬੋਲਦੇ ਕਿਹਾ ਕਿ ਇਹਨਾਂ ਨਾਲ ਮੇਰਾ ਰਿਸ਼ਤਾ ਕਾਲਜ ਸਮੇਂ ਦਾ ਹੈ ਜੋ ਅੱਜ ਵੀ ਨਿੱਘੇ ਸੰਬੰਧਾਂ ਨਾਲ ਲਬਰੇਜ਼ ਹੈ। ਉਹਨਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਗੁਰਭਜਨ ਗਿੱਲ ਮੇਰਾ ਵਿਦਿਆਰਥੀ ਹੈ। ਬਲਵਿੰਦਰ ਸਿੰਘ ਚਾਹਲ ਨੇ ਇਸ ਸਮੇਂ ਪ੍ਰੋ ਗੁਰਭਜਨ ਗਿੱਲ ਬਾਰੇ ਬੋਲਦੇ ਹੋਏ ਕਿਹਾ ਕਿ ਇਹਨਾਂ ਦੀ ਅਗਵਾਈ ਸਦਕਾ ਵਿਸ਼ਵ ਪੱਧਰ ਦਾ ਮੰਚ ਉਸਾਰ ਸਕਣਾ ਸੰਭਵ ਹੋਇਆ ਹੈ। ਜਿਸ ਉੱਪਰ ਉਹਨਾਂ ਦੀ ਕਿਤਾਬ ਸੁਰਤਾਲ ਤੇ ਗੱਲਬਾਤ ਕਰਦਿਆਂ ਮਾਣ ਮਹਿਸੂਸ ਹੁੰਦਾ ਹੈ।
ਪ੍ਰੋ ਗੁਰਭਜਨ ਸਿੰਘ ਗਿੱਲ ਨੇ ਇਸ ਵਿਚਾਰ ਚਰਚਾ ਤੇ ਤਸੱਲੀ ਪ੍ਰਗਟਾਉਂਦਿਆਂ ਸਭਾ ਤੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕੇ ਅੱਜ ਦਾ ਇਹ ਸਮਾਗਮ ਇੱਕ ਗੁਲਦਸਤੇ ਵਰਗਾ ਹੈ ਜਿਸ ਵਿੱਚ ਸੱਭਿਆਚਾਰਕ, ਸਾਹਿਤਕ ਤੇ ਸੰਗੀਤਕ ਰੰਗ ਹਨ। ਇਹ ਵੀ ਕਿਹਾ ਕਿ ਮੈਂਨੂੰ ਮਾਣ ਹੈ ਕੇ ਸਮੁੰਦਰੋਂ ਪਾਰ ਸਾਗਰਾਂ ਵਿੱਚ ਵਸਦਾ ਪੰਜਾਬ ਜਿੱਥੇ ਹੋਰ ਖੇਤਰਾਂ ਵਿੱਚ ਤਰੱਕੀਆਂ ਕਰ ਰਿਹਾ ਹੈ, ਓਥੇ ਸਾਹਿਤ ਤੇ ਸਭਿਆਚਾਰ ਵਲੋਂ ਵੀ ਅਵੇਸਲਾ ਨਹੀਂ, ਸਾਨੂੰ ਅੱਜ ਦੇ ਇਸ ਗਲੋਬਲੀ ਸੰਸਾਰ ਵਿੱਚ ਹੋਰ ਵੀ ਇੱਕਜੁਟ ਹੋ ਕੇ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਗੱਲਬਾਤ ਦੌਰਾਨ ਪ੍ਰੋ ਗੁਰਭਜਨ ਗਿੱਲ ਦੀਆਂ ਵੱਖ ਵੱਖ ਗਜ਼ਲਾਂ ਨੂੰ ਪ੍ਰਸਿੱਧ ਸ਼ਾਇਰ ਤਰੈਲੋਚਨ ਲੋਚੀ, ਜਸਵੀਰ ਸਿੰਘ ਕੂਨਰ ਡਰਬੀ ਅਤੇ ਗੁਰਸ਼ਰਨ ਸਿੰਘ ਬਰਮਿੰਗਮ ਨੇ ਤਰੁੰਨਮ ਵਿੱਚ ਗਾ ਕੇ ਇੱਕ ਨਵਾਂ ਤੇ ਸੁਰਮਈ ਰੰਗ ਭਰਨ ਵਿੱਚ ਅਹਿਮ ਭੂਮਿਕਾ ਨਿਭਾਈ।

Previous Post

ਕੈਪਟਨ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਫਲਸਫ਼ੇ ਦਾ ਵਿਸ਼ਵ-ਵਿਆਪੀ ਪਸਾਰ ਕਰਨ ਦੀ ਲੋੜ ‘ਤੇ ਜ਼ੋਰ

Next Post

ਕਰਨਾਲ: ਮਿੰਨੀ ਸਕੱਤਰੇਤ ਦਾ ਘਿਰਾਓ ਕਿਸਾਨਾਂ ਦੇ ਪੱਕੇ ਮੋਰਚੇ ‘ਚ ਬਦਲਿਆ , ਸਰਕਾਰ ਨਾਲ ਡੈਡਲਾਕ

Asli Punjabi

Asli Punjabi

Related Posts

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
June 11, 2025
ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ
World

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

by Asli Punjabi
June 11, 2025
ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ
World

ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ

by Asli Punjabi
June 11, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

by Asli Punjabi
June 4, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

by Asli Punjabi
May 23, 2025
Next Post
ਕਰਨਾਲ: ਮਿੰਨੀ ਸਕੱਤਰੇਤ ਦਾ ਘਿਰਾਓ ਕਿਸਾਨਾਂ ਦੇ ਪੱਕੇ ਮੋਰਚੇ ‘ਚ ਬਦਲਿਆ , ਸਰਕਾਰ ਨਾਲ ਡੈਡਲਾਕ

ਕਰਨਾਲ: ਮਿੰਨੀ ਸਕੱਤਰੇਤ ਦਾ ਘਿਰਾਓ ਕਿਸਾਨਾਂ ਦੇ ਪੱਕੇ ਮੋਰਚੇ 'ਚ ਬਦਲਿਆ , ਸਰਕਾਰ ਨਾਲ ਡੈਡਲਾਕ

Recommended

ਦਿਲਜੀਤ ਦੋਸਾਂਝ ਦਿਲਜੀਤ ਨੇ ਸੂਰਮਾ ਫ਼ਿਲਮ ਬਾਰੇ ਸਾਂਝੇ ਕੀਤੇ ਕੁਝ ਰਾਜ਼

ਦਿਲਜੀਤ ਦੋਸਾਂਝ ਦਿਲਜੀਤ ਨੇ ਸੂਰਮਾ ਫ਼ਿਲਮ ਬਾਰੇ ਸਾਂਝੇ ਕੀਤੇ ਕੁਝ ਰਾਜ਼

July 14, 2020
DC ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ

DC ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ

April 12, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In