ਨਵੀਂ ਦਿੱਲੀ, 15 ਜੂਨ 2020 : ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਨਾਲ ਕੰਮ ਕਰ ਰਹੇ ਦੋ ਅਧਿਕਾਰੀ ਲਾਪਤਾ ਹੋਣ ਦੀ ਖ਼ਬਰ ਹੈ। ਦੋਵੇਂ ਅਧਿਕਾਰੀ ਪਿਛਲੇ ਕੁਝ ਘੰਟਿਆਂ ਤੋਂ ਟਰੇਸ ਨਹੀਂ ਹੋ ਪਾ ਰਹੇ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੋ ਪਾਕਿਸਤਾਨੀ ਅਧਿਕਾਰੀਆਂ ਨੂੰ ਦਿੱਲੀ ‘ਚ ਜਸੂਸੀ ਕਰਨ ਅਤੇ ਭਰੋਸੇਯੋਗ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰਦਿਆਂ ਨੂੰ ਰੰਗੇ ਹੱਥੀਂ ਫੜ ਲਿਆ ਗਿਆ ਸੀ ਅਤੇ ਪਾਕਿਸਤਾਨ ਵਾਪਸ ਭੇਜ ਦਿੱਤਾ ਗਿਆ ਸੀ।