ਹੁਸ਼ਿਆਰਪੁਰ, 8 ਸਤੰਬਰ -ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੱਕਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਅੱਜ ਇੱਥੇ ਮਾਨਯੋਗ ਸਿਵਲ ਜੱਜ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋ ਗਏ। ਸੁਖਬੀਰ ਸਿੰਘ ਬਾਦਲ ਸਾਢੇ ਗਿਆਰਾਂ ਵਜੇ ਮਾਣਯੋਗ ਅਦਾਲਤ ਵਿੱਚ ਪੇਸ਼ ਹੋਏ।
ਇਸ ਮੌਕੇ ਸੁਖਬੀਰ ਬਾਦਲ ਦੇ ਵਕੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਦਾਲਤ ਵਿੱਚ ਸz. ਬਾਦਲ ਦੀ ਜ਼ਮਾਨਤ ਦੇ ਕਾਗਜ਼ ਪੇਸ਼ ਕੀਤੇ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਕੇ ਇਕ ਲੱਖ ਰੁਪਏ ਦੀ ਜ਼ਮਾਨਤੀ ਬਾਂਡ ਭਰਨ ਦੇ ਆਦੇਸ਼ ਦਿੱਤੇ ਅਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਡਾ ਦਲਜੀਤ ਸਿੰਘ ਚੀਮਾ ਸਵੇਰੇ ਦਸ ਵਜੇ ਅਦਾਲਤ ਵਿਚ ਪੇਸ਼ ਹੋ ਗਏ ਸਨ। ਡਾ ਚੀਮਾ ਪਹਿਲਾਂ ਤੋਂ ਹੀ ਜ਼ਮਾਨਤ ਤੇ ਚੱਲ ਰਹੇ ਹਨ।