ਪਟਿਆਲਾ 8 ਅਗਸਤ 2021: ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਵੱਲੋਂ ਬੱਸ ਸਟੈਂਡ ਪਟਿਆਲਾ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੀ ਅਗਵਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਪੰਜਾਬ ਨੇ ਕੀਤੀ, ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਹਾਜ਼ਰ ਸਨ ।
ਆਗੂਆਂ ਨੇ ਇੱਥੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਸਾਢੇ ਚਾਰ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ, ਜਿਹੜੇ ਵਾਅਦੇ ਪੂਰੇ ਹੋਣ ਦੀ ਆਸ ਕਰਕੇ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੇ ਕਾਂਗਰਸ ਸਰਕਾਰ ਨੂੰ ਚੁਣਿਆ ਸੀ ਹੁਣ ਉਹੀ ਲੋਕ ਆਪਣੇ ਆਪ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ, ਬਾਦਲ ਅਤੇ ਕੈਪਟਨ ਦੀ ਸਾਂਝ ਦੇ ਚਲਦਿਆਂ ਹੁਣ ਕਾਂਗਰਸ ਸਰਕਾਰ ਬਿਜਲੀ ਸਮਝੌਤੇ ਰੱਦ ਕਰਨ ਤੋਂ ਸਾਫ਼ ਮੁੱਕਰ ਗਈ ਹੈ ਜਿਸ ਦੇ ਚਲਦਿਆਂ ਲੋਕਾਂ ਨੂੰ ਮਹਿੰਗਾਈ ਦੇ ਨਾਲ-ਨਾਲ ਮਹਿੰਗੀ ਬਿਜਲੀ ਦੀ ਮਾਰ ਲਗਾਤਾਰ ਝੱਲਣੀ ਪੈ ਰਹੀ ਹੈ।
ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਕਿਹਾ ਕਿ ਕੈਪਟਨ ਨੇ ਆਪਣੇ 2017 ਦੇ ਮੈਨੀਫੈਸਟੋ ਵਿੱਚ ਕਿਹਾ ਸੀ ਕਿ ਸਰਕਾਰ ਬਣਦੇ ਹੀ ਮਹਿੰਗੀ ਬਿਜਲੀ ਦੇ ਸਮਝੌਤੇ ਰੱਦ ਕੀਤੇ ਜਾਣਗੇ। ਅੱਜ ਸਾਢੇ ਚਾਰ ਸਾਲ ਹੋ ਗਏ ਪਰ ਕੈਪਟਨ ਨੇ ਕੁਝ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਇਹ ਸਮਝੌਤੇ ਰੱਦ ਕੀਤੇ ਜਾਣਗੇ ਅਤੇ ਬਿਜਲੀ ਸਸਤੀ ਕਰਨ ਲਈ ਰਾਹ ਪੱਧਰਾ ਕੀਤਾ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਸੰਧੂ ਲੋਕ ਸਭਾ ਇੰਚਾਰਜ ਅਤੇ ਪ੍ਰੀਤੀ ਮਲਹੋਤਰਾ, ਆਰ ਪੀ ਐੱਸ ਮਲਹੋਤਰਾ, ਜੇ ਪੀ ਸਿੰਘ, ਰਣਜੋਧ ਸਿੰਘ ਹੜਾਨਾ, ਸੁਖਦੇਵ ਸਿੰਘ ਜ਼ਿਲ੍ਹਾ ਸਕੱਤਰ ਪਟਿਆਲਾ,ਚੇਤਨ ਸਿੰਘ ਜੋੜੇਮਾਜਰਾ, ਦੇਵ ਮਾਨ ਨਾਭਾ, ਹਰਮੀਤ ਸਿੰਘ ਪਠਾਣਮਾਜਰਾ ਸਾਰੇ ਆਗੂ ਹਾਜ਼ਰ ਸਨ ।