ਚੰਡੀਗੜ੍ਹ, 13 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਦਿੱਲੀ ਅਤੇ ਹਰਿਆਣਾ ਵਿਚ ਜਾ ਕੇ ਅੰਦੋਲਨ ਕਰਨ ਪੰਜਾਬ ਵਿਚ ਨਹੀਂ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੇਂਦਰ ਦੀ ਸਥਾਪਤੀ ਲਈ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ 13 ਥਾਵਾਂ ’ਤੇ ਕਿਸਾਨਾਂ ਦੇ ਧਰਨੇ ਚਲ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਪੰਜਾਬ ਦਾ ਅਰਥਚਾਰਾ ਪ੍ਰਭਾਵਤ ਨਹੀਂ ਹੋਣਾ ਚਾਹੀਦਾ ਤੇ ਪੰਜਾਬ ਵਿਚ ਵਿਕਾਸ ਕਾਰਜ ਚੱਲਦੇ ਰਹਿਣ ਦੇਣੇ ਚਾਹੀਦੇ ਹਨ।