• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਖੇਤਰ ਦੇ ਤਿੰਨ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਲਈ ਕਿਹਾ

Asli Punjabi by Asli Punjabi
June 15, 2020
in Top Stories
0
ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਖੇਤਰ ਦੇ ਤਿੰਨ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਲਈ ਕਿਹਾ
585
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 15 ਜੂਨ 2020: ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਖੇਤੀਬਾੜੀ ਖੇਤਰ ਵਿੱਚ ਕੀਤੀਆਂ ਨਵੀਆਂ ਸੋਧਾਂ ‘ਤੇ ਪੰਜਾਬ ਦੇ ਤੌਖਲੇ ਪ੍ਰਗਟਾਉਂਦਿਆਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜਾਰੀ ਕੀਤੇ ਤਿੰਨ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਘੀ ਢਾਂਚੇ ਦੀ ਭਾਵਨਾ ਤਹਿਤ ਕੇਂਦਰ ਸਰਕਾਰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰੇ।
ਦੇਸ਼ ਦੇ ਲੋਕਾਂ ਦੇ ਸਾਂਝੇ ਹਿੱਤਾਂ ਲਈ ਕੇਂਦਰ ਤੇ ਰਾਜਾਂ ਨੂੰ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੰਗ ਕੀਤੀ ਕਿ ਉਹ ਤਿਨ ਆਰਡੀਨੈਂਸਾਂ ਉਤੇ ਮੁੜ ਵਿਚਾਰ ਕਰਨ। ਇਨ੍ਹਾਂ ਆਰਡੀਨੈਂਸਾਂ ਅਨੁਸਾਰ ਏ.ਪੀ.ਐਮ.ਸੀ. ਐਕਟ ਤਹਿਤ ਖੇਤੀਬਾੜੀ ਮੰਡੀਕਰਨ ਦੀਆਂ ਨਿਰਧਾਰਤ ਭੌਤਿਕ ਸੀਮਾਵਾਂ ਤੋਂ ਬਾਹਰ ਜਾ ਕੇ ਖੇਤੀਬਾੜੀ ਉਤਪਾਦਾਂ ਦੇ ਵਪਾਰ ਦੀ ਆਗਿਆ ਦੇਣੀ, ਜ਼ਰੂਰੀ ਵਸਤਾਂ ਐਕਟ ਤਹਿਤ ਪਾਬੰਦੀਆਂ ਨੂੰ ਸਰਲ ਕਰਨਾ ਅਤੇ ਕੰਟਰੈਕਟ ਖੇਤੀਬਾੜੀ ਨੂੰ ਸੁਵਿਧਾ ਦੇਣਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਇਨ੍ਹਾਂ ਆਰਡੀਨੈਂਸਾਂ ਉਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅੰਨ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ। ਕਣਕ ਅਤੇ ਝੋਨੇ ਦੇ ਉਤਪਾਦਨ ਦੀਆਂ ਤਕਾਨਲੋਜੀ ਦੇ ਵਿਕਾਸ ਦੇ ਨਾਲ-ਨਾਲ ਇਸ ਦੇ ਪ੍ਰਸਾਰ ਨਾਲ ਐਫ.ਸੀ.ਆਈ. ਵੱਲੋਂ ਨੋਟੀਫਾਈ ਕੀਤੀਆਂ ਮੰਡੀਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਗਾਰੰਟੀ ਨੇ ਹੀ ਬਫਰ ਸਟਾਕ ਤਿਆਰ ਕਰਨ ਅਤੇ ਦੇਸ਼ ਨੂੰ ਅੰਨ ਸੁਰੱਖਿਆ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨੀਤੀ ਦੇ ਨਤੀਜੇ ਵਜੋਂ ਹੀ ਹਾਲੀਆ ਸਮੇਂ ਵਿੱਚ ਕੋਵਿਡ-19 ਮਹਾਂਮਾਰੀ ਦੇ ਅਣਕਿਆਸੇ ਸੰਕਟ ਦੇ ਬਾਵਜੂਦ ਦੇਸ਼ ਨੂੰ ਕਿਸੇ ਕਿਸਮ ਦੇ ਅੰਨ ਸੰਕਟ ਅਤੇ ਭੁੱਖਮਰੀ ਦਾ ਸਾਹਮਣਾ ਨਹੀਂ ਕਰਨਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੰਵਿਧਾਨ ਨਿਰਮਾਤਾਵਾਂ ਅਨੁਸਾਰ ਖੇਤੀਬਾੜੀ ਸੂਬੇ ਦੇ ਅਧਿਕਾਰਾਂ ਦਾ ਵਿਸ਼ਾ ਹੈ ਜਿਸ ਨੂੰ ਸੂਬਾਈ ਲਿਸਟ ਵਿੱਚ ਇੰਦਰਾਜ 14 ‘ਤੇ ਰੱਖਿਆ ਹੈ। ਦੂਜੇ ਪਾਸੇ ਵਪਾਰ ਤੇ ਵਣਜ ਨੂੰ ਸਮਵਰਤੀ ਸੂਚੀ ਵਿੱਚ ਇੰਦਰਾਜ 33 ‘ਤੇ ਰੱਖਿਆ ਹੈ ਜਿਸ ਤਹਿਤ ਕੇਂਦਰ ਤੇ ਸੂਬੇ ਦੋਵੇਂ ਹੀ ਇਸ ਵਿਸ਼ੇ ‘ਤੇ ਕਾਨੂੰਨ ਬਣਾ ਸਕਦੇ ਹਨ ਬਸ਼ਰਤੇ ਸੂਬਾਈ ਵਿਧਾਨ ਸਭਾ ਦਾ ਕਾਨੂੰਨ ਕੇਂਦਰ ਦੇ ਕਾਨੂੰਨ ਦੀ ਉਲੰਘਣਾ ਨਾ ਕਰੇ।
ਵਿਸ਼ੇਸ਼ ਆਰਡੀਨੈਂਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਉਤਪਾਦਨ ਮੰਡੀਕਰਨ ਸਿਸਟਮ ਲੰਬੇ ਸਮੇਂ ਤੋ ਪਰਖਿਆ ਹੋਇਆ ਹੈ ਅਤੇ ਸੂਬੇ ਅਤੇ ਦੇਸ਼ ਦੀ ਪਿਛਲੇ 60 ਸਾਲ ਤੋਂ ਸੇਵਾ ਕਰ ਰਿਹਾ ਹੈ। ਇਹ ਵੀ ਸੱਚਾਈ ਹੈ ਕਿ ਹਰੀ ਕ੍ਰਾਂਤੀ ਦੀ ਸਫਲਤਾ ਵਿੱਚ ਇਸ ਦਾ ਮਹੱਤਵਪੂਰਨ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਇਸ ਨੇ ਜਿੱਥੇ ਇਕ ਦੇਸ਼ ਨੂੰ ਅੰਨ ਭੰਡਾਰ ਦੇ ਮਾਮਲੇ ਉਤੇ ਆਤਮ ਨਿਰਭਰ ਕੀਤਾ ਉਥੇ ਇਸ ਨਾਲ ਲੱਖਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਰੋਜ਼ੀ ਰੋਟੀ ਵੀ ਸੁਰੱਖਿਅਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਖੁੱਲ੍ਹੀ ਮੰਡੀ ਅਤੇ ਉਤਪਾਦਨ ਦੇ ਭੰਡਾਰਨ ਦੋਵਾਂ ਦਾ ਹੀ ਜਬਰਦਸਤ ਬੁਨਿਆਦੀ ਢਾਂਚਾ ਤਿਆਰ ਹੈ। ਖੇਤਾਂ ਤੋਂ ਮੰਡੀ ਅਤੇ ਗੁਦਾਮ ਤੱਕ ਨਿਰਵਿਘਨ ਆਵਜਾਈ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਧੁਨਿਕ ਖੇਤੀਬਾੜੀ ਅਤੇ ਖੇਤੀਬਾੜੀ ਦੇ ਮੰਡੀਕਰਨ ਨੂੰ ਹੋਰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ 5 ਜੂਨ 2020 ਦੇ ਆਰਡੀਨੈਂਸ ਅਨੁਸਾਰ ਖੇਤੀਬਾੜੀ ਮੰਡੀਕਰਨ ਸਿਸਟਮ ਦੇ ਬਦਲਾਅ ਨਾਲ ਸੂਬੇ ਦੇ ਕਿਸਾਨਾਂ ਵਿੱਚ ਇਹ ਤੌਖਲੇ ਪੈਦਾ ਹੋ ਗਏ ਹਨ ਕਿ ਕੇਂਦਰ ਸਰਕਾਰ ਅਨਾਜ ਦੀ ਗਾਰੰਟੀਸ਼ੁਦਾ ਖਰੀਦ ਤੋਂ ਹੱਥ ਖਿੱਚ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਇਕ ਹੋਰ ਖਦਸ਼ਾ ਹੈ ਕਿ ਕਿਸਾਨਾਂ ਲਈ ਪ੍ਰਸਤਾਵਿਤ ਪਾਬੰਦੀ ਮੁਕਤ ਕੌਮੀ ਪੱਧਰ ਦੀ ਮੰਡੀ ਅਸਲ ਵਿੱਚ ਵਪਾਰੀਆਂ ਲਈ ਕੌਮੀ ਪੱਧਰ ਦੀ ਮੰਡੀ ਹੋਵੇਗੀ ਜਿਸ ਨਾਲ ਪਹਿਲਾਂ ਹੀ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨਾਂ ਨੂੰ ਹੋਰ ਨੁਕਸਾਨ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਮੁਸ਼ਕਿਲ ਭਰੇ ਹਾਲਾਤਾਂ ‘ਤੇ ਆਉਂਦਿਆਂ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਦਰਮਿਆਨ ਸਮਾਜਿਕ-ਆਰਥਿਕ ਤਣਾਓ ਹੋਰ ਵਧਣਗੇ। ਉਨ੍ਹਾਂ ਕਿਹਾ ਕਿ ਇਹ ਉਸ ਖੇਤਰ ਦੀ ਸ਼ਾਂਤੀ ਤੇ ਵਿਕਾਸ ਲਈ ਕਿਸੇ ਵੀ ਤਰ÷ ੍ਹਾਂ ਢੁੱਕਵਾਂ ਨਹੀਂ ਜੋ ਗਤੀਸ਼ੀਲ ਅੰਤਰ-ਰਾਸ਼ਟਰੀ ਸਰਹੱਦ ਕਾਰਨ ਜਨਤਕ ਵਿਵਸਥਾ ਦੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੋਵੇ।
ਕਿਸਾਨ ਪੈਦਾਵਾਰ, ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ 2020 ਵੱਲ ਪ੍ਰਧਾਨ ਮੰਤਰੀ ਦਾ ਧਿਆਨ ਖਿੱਚਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਏ.ਪੀ.ਐਮ.ਸੀ ਦੇ ਘੇਰੇ ਤੋਂ ਬਾਹਰ ਨਵੇਂ ਬਾਜ਼ਾਰੀ ਜ਼ਰੀਆਂ ਨੂੰ ਆਗਿਆ ਦਿੰਦਾ ਹੈ ਅਤੇ ਜਿਸ ਕਾਰਨ ਸੂਬਿਆਂ ਖਾਸ ਕਰ ਪੰਜਾਬ ਲਈ ਦੂਰ ਤੱਕ ਜਾਣ ਵਾਲੀਆਂ ਉਲਝਣਾ ਪੈਦਾ ਹੋਣਗੀਆਂ। ਉਨ÷ ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਕੱਲੇ ਏਕੀਕ੍ਰਿਤ ਲਾਇਸੈਂਸ ਦੀ ਸਹੂਲਤ ਅਤੇ ਕਿਸਾਨਾਂ ਤੋਂ ਸਿੱਧੀ ਖਰੀਦ ਲਈ ਪ੍ਰਾਈਵੇਟ ਮਾਰਕੀਟ ਯਾਰਡਾਂ ਦੀ ਸਥਾਪਤੀ ਲਈ ਪੰਜਾਬ ਪਹਿਲਾਂ ਹੀ ਆਪਣੇ ਏ.ਪੀ.ਐਮ.ਸੀ ਐਕਟ 1961 ਵਿੱਚ ਸੋਧ ਕਰ ਚੁੱਕਿਆ ਹੈ। ਇਸ ਤੋਂ ਵੀ ਅੱਗੇ ਏ.ਪੀ.ਐਮ.ਸੀ ਐਕਟ ਕਿਸਾਨ ਅਤੇ ਖਰੀਦਦਾਰ ਵਿਚਾਲੇ ਹੋਏ ਪਹਿਲੇ ਵਟਾਂਦਰੇ ਨਾਲ ਸਬੰਧ ਰੱਖਦਾ ਹੈ ਅਤੇ ਇਸ ਤੋਂ ਇਲਾਵਾ ਵਪਾਰ ਵਿੱਚ ਕਿਸੇ ਵੀ ਤਰੀਕੇ ਦਖਲ ਨਹੀਂ ਦਿੰਦਾ।
ਉਨ੍ਹ÷ ਾਂ ਕਿਹਾ ਕਿ ਏ.ਪੀ.ਐਮ.ਸੀ ਦੁਆਰਾ ਇਕੱਤਰ ਕਰ/ਫੀਸ ਮੰਡੀਆਂ ਦੇ ਵਿਕਾਸ ਤੇ ਪ੍ਰਬੰਧ, ਪੇਂਡੂ ਖੇਤਰਾਂ ਵਿੱਚ ਬਾਜ਼ਾਰ ਦਾ ਨਿਰਮਾਣ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੋਂ ਇਲਾਵਾ ਪੇਂਡੂ ਖੇਤਰਾਂ ਵਿਚ ਕਿਸਾਨੀ ਅਤੇ ਗੈਰ-ਕਿਸਾਨੀ ਭਾਈਚਾਰਿਆਂ ਦੇ ਕਲਿਆਣ ਲਈ ਖਰਚ ਕੀਤੀ ਜਾਂਦੀ ਹੈ। ”ਇਹ ਆਮ ਸਮਝ ਦਾ ਹਿੱਸਾ ਹੈ ਕਿ ਸਮਵਰਤੀ ਸੂਚੀ ਦੇ ਇੰਦਰਾਜ 33 ਜਿਸ ਵਿੱਚ ਵਪਾਰ ਤੇ ਵਣਜ ਅਤੇ ਪੈਦਾਵਾਰ, ਸਪਲਾਈ ਅਤੇ ਉਤਪਾਦਾਂ ਦੀ ਵੰਡ ਕੇਵਲ ਖਾਧ ਪਦਾਰਥਾਂ ਜਿਵੇਂ ਕਪਾਹ, ਜੂਟ, ਤੇਲਬੀਜ਼ ਆਦਿ, ਜੋ ਉਦਯੋਗਿਕ ਕੱਚਾ ਮਾਲ ਹਨ, ‘ਤੇ ਲਾਗੂ ਹੈ ਨਾ ਕਿ ਇਹ ਅਨਾਜ ਜਿਵੇਂ ਫਲਾਂ ਅਤੇ ਸਬਜ਼ੀਆਂ ‘ਤੇ।” ਇਸ ਦੇ ਨਾਲ ਹੀ ਉਨ÷ ੍ਹਾਂ ਅੱਗੇ ਕਿਹਾ ਕਿ ਇਸ ਤਰ÷ ਾਂ ਏ.ਪੀ.ਐਮ.ਸੀ ਐਕਟ ਜਾਂ ਖਾਸਕਰ ਸੰਵਿਧਾਨ ਵਿੱਚ ਦਰਜ ਅਤੇ ਸਮੇਂ ਦੀ ਪਰਖ ‘ਤੇ ਖਰੀ ਉੱਤਰੀ ਸੰਘੀਢਾਂਚਾ ਵਿਵਸਥਾ ਨੂੰ ਢਾਅ ਲਾਉਣ ਪਿਛੇ ਕੋਈ ਤਰਕ ਦਿਖਾਈ ਨਹੀਂ ਦੇ ਰਿਹਾ।
ਇਸ ਤੋਂ ਅੱਗੇ, ਮੁਲਕ ਅੰਦਰ ਲੱਖਾਂ ਛੋਟੇ ਅਤੇ ਦਰਮਿਆਨੇ ਕਿਸਾਨ, ਜੋ ਫਸਲ ਦੀ ਕਟਾਈ ਤੋਂ ਬਾਅਦ ਪੈਦਾਵਾਰ ਨੂੰ ਬਾਜ਼ਾਰ ਦੇ ਸੁਖਾਂਵੇ ਹੋਣ ਤੱਕ ਸਾਂਭ ਕੇ ਨਹੀਂ ਰੱਖ ਸਕਦੇ ਅਤੇ ਨਾ ਹੀ ਆਜ਼ਾਦ ਬਾਜ਼ਾਰ ਵਿੱਚ ਉਸਾਰੂ ਕੀਮਤਾਂ ਹਾਸਲ ਕਰਨ ਲਈ ਸੌਦੇ ਕਰਨ ਦਾ ਹੁਨਰ ਰੱਖਦੇ ਹਨ, ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਸੰਗਠਿਤ ਵਪਾਰ ਦੇ ਤਰਸ ‘ਤੇ ਛੱਡ ਦੇਣ ਨਾਲ ਵਪਾਰੀਆਂ ਹੱਥੋਂ ਅਜਿਹੇ ਕਿਸਾਨਾਂ ਦੀ ਲੁੱਟ-ਖਸੁੱਟ ਦੀਆਂ ਸੰਭਾਵਨਾਵਾਂ ਹੀ ਵਧਣਗੀਆਂ।
ਜ਼ਰੂਰੀ ਵਸਤਾਂ ਐਕਟ ਤਹਿਤ ਖੁਰਾਕੀ ਅਨਾਜਾਂ ਦੇ ਨਿਯਮਾਂ ਨੂੰ ਸੁਖਾਲਿਆ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਜੰਗ ਦੇ ਸਖਤ ਹਾਲਾਤਾਂ, ਕੁਦਰਤੀ ਸੰਕਟਾਂ, ਅਕਾਲ ਅਤੇ ਕੀਮਤਾਂ ਵਿੱਚ ਜ਼ਿਆਦਾ ਉਛਾਲ ਨੂੰ ਛੱਡ ਕੇ ਨਿਰਯਾਤ ਕਰਤਾਵਾਂ, ਪ੍ਰਾਸੈਸਰਾਂ ਅਤੇ ਵਪਾਰੀਆਂ ਨੂੰ ਬਿਨਾਂ ਬੰਧੇਜ ਦੇ ਕਿਸਾਨੀ ਪੈਦਾਵਾਰ ਦੇ ਵੱਡੇ ਸਟਾਕ ਰੱਖਣ ਦੀ ਆਗਿਆ ਦਿੰਦਾ ਹੈ। ਇਹ ਸੋਧ ਨਿੱਜੀ ਵਪਾਰੀਆਂ ਲਈ ਫਸਲ ਸੰਭਾਲ ਦੇ ਸੀਜ਼ਨ ਜਦੋਂ ਆਮ ਤੌਰ ‘ਤੇ ਕੀਮਤਾਂ ਘੱਟ ਹੁੰਦੀਆਂ ਹਨ, ਸਮੇਂ ਜਿਣਸਾਂ ਦੀ ਖਰੀਦ ਕਰਨ ਅਤੇ ਬਾਅਦ ਵਿੱਚ ਜਦੋਂ ਕੀਮਤਾਂ ਵੱਧਦੀਆਂ ਹਨ ਤਾਂ ਬਾਜ਼ਾਰ ਵਿੱਚ ਲਿਜਾਣ ਦੇ ਰਾਹ ਖੋਲ੍ਹ÷ ਦਾ ਹੈ। ਉਨ÷ ੍ਹਾਂ ਕਿਹਾ ਕਿ ਕਿਸੇ ਨਿਯਮਤਾ ਦੀ ਗੈਰ-ਹਾਜ਼ਰੀ ਵਿੱਚ ਸੂਬਿਆਂ ਕੋਲ ਸੂਬੇ ਅੰਦਰ ਹੀ ਵਸਤਾਂ ਦੇ ਸਟਾਕ ਦੀ ਉਪਲੱਬਧਤਾ ਬਾਰੇ ਜਾਣਕਾਰੀ ਨਹੀਂ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ‘ਯਕੀਨੀ ਕੀਮਤਾਂ ਅਤੇ ਫਾਰਮ ਸੇਵਾਵਾਂ ਆਰਡੀਨੈਂਸ ਬਾਰੇ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਐਗਰੀਮੈਂਟ 2020’ ਕਿਸਾਨਾਂ ਦੀ ਪ੍ਰਾਸੈਸਿੰਗ ਕਰਤਾਵਾਂ, ਨਿਰਯਾਤ ਕਰਤਾਵਾਂ ਅਤੇ ਵੱਡੇ ਰਿਟੇਲਰਾਂ ਨਾਲ ਫਾਰਮ ਸੇਵਾਵਾਂ ਅਤੇ ਆਪਸੀ ਸਮਝੌਤੇ ਦੀਆਂ ਸੇਵਾਵਾਂ ਅਨੁਸਾਰ ਲਾਭਕਾਰੀ ਕੀਮਤ ‘ਤੇ ਭਵਿੱਖ ਵਿੱਚ ਪੈਦਾਵਾਰ ਵੇਚਣ ਲਈ ਰਾਬਤਾ ਮੁਹੱਈਆ ਕਰਵਾਉਂਦਾ ਹੈ ਪਰ ਇਹ ਵੱਡੇ ਰੂਪ ਵਿੱਚ ਕੰਟਰੈਕਟ ਖੇਤੀਬਾੜੀ ਅਤੇ ਸੇਵਾਵਾਂ ਦੇ ਵਿਕਲਪਾਂ ਨਾਲ ਸਬੰਧਤ ਹੈ। ਕਿਉਂਜੋ ਇਹ ਸੇਵਾਵਾਂ ਅਤੇ ਠੇਕੇ ਖੇਤੀਬਾੜ÷ ੀ ਪੈਦਾਵਾਰ ਨਾਲ ਸਬੰਧਤ ਹਨ, ਇਹ ਸੂਬੇ ਦੀ ਸੂਚੀ ਦੇ ਇੰਦਰਾਜ 14 ਸਮੇਤ ਇੰਦਰਾਜ 26 ਅਤੇ 27 ਤਹਿਤ ਕਵਰ ਹੁੰਦਾ ਹੈ ਅਤੇ ਇਸਨੂੰ ਆਮ ਰੂਪ ਵਿੱਚ ਸਮਵਰਤੀ ਸੂਚੀ ਦੇ ਇੰਦਰਾਜ 33 ਤਹਿਤ ਵਪਾਰ ਅਤੇ ਵਣਜ ਦੇ ਮਸਲੇ ਵਜੋਂ ਨਹੀਂ ਲਿਆ ਜਾ ਸਕਦਾ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Previous Post

ਮਾਨਸਾ ਪੁਲਿਸ ਵੱਲੋਂ 601 ਚੋਰੀ ਜਾਂ ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ : ਆਈ.ਜੀ.ਪੀ. ਬਠਿੰਡਾ ਰੇਂਜ

Next Post

ਵਰਿੰਦਰ ਸ਼ਰਮਾ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਵਰਿੰਦਰ ਸ਼ਰਮਾ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਰਿੰਦਰ ਸ਼ਰਮਾ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Recommended

ਐਮਰਜੈਂਸੀ ਕਰਮਚਾਰੀਆਂ ਨੇ ਬਾਈਡੇਨ ਨਾਲ ਮੁਲਾਕਾਤ ਦੌਰਾਨ ਕੀਤੀ ਹੋਰ ਸੁਰੱਖਿਆ ਉਪਕਰਣਾਂ ਦੀ ਬੇਨਤੀ

ਐਮਰਜੈਂਸੀ ਕਰਮਚਾਰੀਆਂ ਨੇ ਬਾਈਡੇਨ ਨਾਲ ਮੁਲਾਕਾਤ ਦੌਰਾਨ ਕੀਤੀ ਹੋਰ ਸੁਰੱਖਿਆ ਉਪਕਰਣਾਂ ਦੀ ਬੇਨਤੀ

November 20, 2020
ਖਾਲਿਸਤਾਨੀ ਝੰਡਾ ਲਹਿਰਾਇਆ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਡੀ.ਸੀ. ਕੰਪਲੈਕਸ ‘ਤੇ – ਪ੍ਰਸ਼ਾਸਨ ‘ਚ ਮਚੀ ਭਗਦੜ

ਖਾਲਿਸਤਾਨੀ ਝੰਡਾ ਲਹਿਰਾਇਆ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਡੀ.ਸੀ. ਕੰਪਲੈਕਸ ‘ਤੇ – ਪ੍ਰਸ਼ਾਸਨ ‘ਚ ਮਚੀ ਭਗਦੜ

August 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In