ਬਠਿੰਡਾ 15 ਸਤੰਬਰ – ਜਿਲ੍ਹਾ ਸਿਹਤ ਵਿਭਾਗ ਵਲੋਂ ਬਲਾਕ ਸੰਗਤ ਦੇ ਵੱਖ ਵੱਖ ਪਿੰਡਾਂ ਵਿੱਚ ਪੋਸ਼ਣ ਅਭਿਆਨ ਤਹਿਤ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਪਿੰਡ ਸੰਗਤ, ਬਾਂਡੀ, ਮਹਿਤਾ, ਜੱਸੀ ਬਾਗ਼ ਵਾਲੀ, ਸੇਖੂ, ਬੰਗੀ ਨਿਹਾਲ ਸਿੰਘ ਵਾਲਾ, ਜੰਗੀਰਾਣਾ, ਘੁੱਦਾ ਆਦਿ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਇਸ ਮੌਕੇ ਸੰਗਤ ਵਿਖੇ ਆਯੋਜਿਤ ਬਲਾਕ ਪੱਧਰੀ ਜਾਗਰੂਕਤਾ ਪ੍ਰੋਗਰਾਮ ਦੌਰਾਨ ਪਿੰਡ ਦੇ ਸਰਪੰਚ ਜਗਦੀਪ ਕੌਰ, ਨਛੱਤਰ ਸਿੰਘ, ਮੈਂਬਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਚ ਕਰਵਾਏ ਗਏ ਪ੍ਰੋਗਰਾਮ ਵਿੱਚ ਡਾ ਰਜਿੰਦਰ ਕੁਮਾਰ ਨੇ ਵਿਸ਼ੇਸ਼ ਤੋਰ ਤੇ ਪਹੁੰਚ ਕੇ ਜਾਣਕਾਰੀ ਦਿੱਤੀ ਅਤੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਟਿਕ ਆਹਾਰ ਅਤੇ ਚੰਗੀਆਂ ਖੁਰਾਕਾਂ ਜਿਵੇਂ ਕਿ ਹਰੀਆਂ ਸਬਜ਼ੀਆਂ ਆਦਿ ਦਾ ਵੱਧ ਸੇਵਨ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਉਹਨਾਂ ਨੂੰ ਵਹਿਮਾਂ ਭਰਮਾਂ ਨੂੰ ਛੱਡ ਕੇ ਆਪਣੇ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਪੋਸ਼ਟਿਕ ਆਹਾਰ ਨੂੰ ਆਪਣੇ ਰੋਜ਼ਾਨਾ ਖਾਣੇ ਦਾ ਅਹਿਮ ਹਿੱਸਾ ਬਣਾਉਣ ਲਈ ਕਿਹਾ।
ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਨੇ ਕਿਹਾ ਕਿ ਸਿਵਲ ਸਰਜਨ ਬਠਿੰਡਾ ਡਾ ਤੇਜਵੰਤ ਸਿੰਘ ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਅੰਜੂ ਕਾਂਸਲ ਦੀ ਅਗਵਾਈ ਹੇਠ ਚਲਾਏ ਜਾ ਰਹੇ ਪੋਸ਼ਣ ਅਭਿਆਨ ਦਾ ਮੁੱਖ ਮੰਤਵ, ਬੱਚਿਆਂ ਵਿਚ ਕੁਪੋਸ਼ਣ ਅਤੇ ਬੋਣੇਪਣ ਤੋ ਬਚਾਅ ਕਰਨਾ ਅਤੇ ਘੱਟ ਕਰਨਾ, ਕੁਪੋਸ਼ਣ ਦੇ ਸ਼ਿਕਾਰ/ਘੱਟ ਭਾਰ ਵਾਲੇ, 0 ਤੋਂ 6 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਵਿਚ ਸੁਧਾਰ ਕਰਨਾ, 6 ਮਹੀਨੇ ਤੋਂ 59 ਮਹੀਨੇ ਤੱਕ ਦੇ ਬੱਚਿਆਂ ਵਿਚ ਅਨੀਮੀਆ ਸ਼ਿਕਾਰ ਬੱਚਿਆਂ ਦੀ ਸਿਹਤ ਵਿਚ ਸੁਧਾਰ ਕਰਨਾ ਹੈ।
ਇਸ ਮੌਕੇ ਹੈਲਥ ਸੁਪਰਵਾਈਜ਼ਰ ਅਮਰਜੀਤ ਕੌਰ ਅਤੇ ਹੈਲਥ ਵਰਕਰ ਵੀਰਪਾਲ ਕੌਰ ਨੇ ਕਿਹਾ ਕਿ ਇਸ ਅਭਿਆਨ ਦੌਰਾਨ ਸਿਹਤ ਵਿਭਾਗ ਤੇ ਆਂਗਨਵਾਂੜੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਗਰਭਵਤੀ ਮਹਿਲਾਵਾਂ ਨੂੰ ਲੋੜੀਂਦੇ ਟੀਕਾਕਰਣ ਅਤੇ ਗਰਭ ਵਿੱਚ ਪਲ ਰਹੇ ਬੱਚੇ ਵਾਸਤੇ ਲੋੜੀਂਦੀ ਪੌਸ਼ਟਿਕ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਪ੍ਰੋਗਰਾਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਦੇ ਇੰਚਾਰਜ ਸਵਰਨ ਸਿੰਘ ਨੇ ਵੀ ਪੌਸ਼ਟਿਕ ਆਹਾਰ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਆਂਗਣਵਾੜੀ ਵਰਕਰ ਸੁਖਪਾਲ ਕੌਰ, ਦਵਿੰਦਰ ਸਿੰਘ, ਛਿੰਦਰਪਾਲ ਕੌਰ, ਆਸ਼ਾ ਫਸੀਲਿਟੇਟਰ ਮਨਜੀਤ ਕੌਰ, ਲਵਲਜੀਤ ਕੌਰ, ਸੁਖਮੰਦਰ ਕੌਰ, ਗੁਰਮੀਤ ਕੌਰ, ਬੇਅੰਤ ਕੌਰ, ਕਕਣੀ ਕੌਰ, ਅਮਰਜੀਤ ਕੌਰ, ਸਤਵੀਰ ਕੌਰ, ਹਰਜਿੰਦਰ ਕੌਰ ਆਦਿ ਹਾਜਰ ਸਨ।