ਹਿਮਾਚਲ ਪ੍ਰਦੇਸ਼, 15 ਸਤੰਬਰ- ਹਿਮਾਚਲ ਪ੍ਰਦੇਸ਼ ਵਿੱਚ ਫਿਲਹਾਲ ਸਕੂਲਾਂ ਦੇ ਖੁੱਲ੍ਹਣ ਤੇ ਇਕ ਹੋਰ ਹਫ਼ਤੇ ਦੀ ਰੋਕ ਲੱਗ ਗਈ ਹੈ। ਕੋਵਿਡ-19 ਇਨਫੈਕਸ਼ਨ ਦੇ ਮਾਮਲੇ ਵਧਣ ਕਾਰਨ ਪਹਿਲਾਂ ਬੰਦ ਕੀਤੇ ਗਏ ਸਕੂਲਾਂ ਨੂੰ ਹੁਣ ਤੱਕ ਇਕ ਹੋਰ ਹਫ਼ਤੇ ਲਈ ਵਿਦਿਅਕ ਸੰਸਥਾਵਾਂ ਨੂੰ ਫਿਰ ਤੋਂ ਖੋਲ੍ਹਣ ਲਈ ਟਾਲ ਦਿੱਤਾ ਗਿਆ ਹੈ।
ਇਸ ਦੇ ਤਹਿਤ ਹੁਣ ਸੂਬੇ ਵਿੱਚ 21 ਸਤੰਬਰ 2021 ਤੱਕ ਸਕੂਲ ਬੰਦ ਰਹਿਣਗੇ। ਇਹ ਫ਼ੈਸਲਾ ਹਿਮਾਚਲ ਪ੍ਰਦੇਸ਼ ਸੂਬੇ ਵਿੱਚ ਐਮਰਜੈਂਸੀ ਪ੍ਰਬੰਧ ਅਥਾਰਟੀ ਨੇ ਇਸ ਸਬੰਧ ਵਿੱਚ ਹੁਕਮ ਜਾਰੀ ਕੀਤੇ ਹਨ। ਹਾਲਾਂਕਿ ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਦੇ ਅਨੁਸਾਰ ਰੈਜੀਡੈਟਲ ਸਕੂਲ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਕੋਵਿਡ-19 ਪ੍ਰੋਟੋਕਾਲ ਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੰਮ ਕਰਨਾ ਜਾਰੀ ਰੱਖ ਸਕਦੇ ਹਨ।
ਜਿਕਰਯੋਗ ਹੈ ਕਿ ਕੋਵਿਡ-19 ਦੀ ਦੂਜੀ ਲਹਿਰ ਰੁਕਣ ਤੋਂ ਬਾਅਦ 2 ਅਗਸਤ ਨੂੰ ਸੂਬੇ ਵਿੱਚ ਜਮਾਤ 9 ਤੋਂ 12 ਦੇ ਲਈ ਸਕੂਲ ਫਿਰ ਤੋਂ ਖੋਲ੍ਹੇ ਗਏ ਸਨ ਪਰ ਇਕ ਹਫ਼ਤੇ ਬਾਅਦ ਕੋਰੋਨਾ ਵਾਇਰਸ ਇਨਫੈਕਸ਼ਨ ਵਧਣ ਕਾਰਨ ਬੰਦ ਕਰ ਦਿੱਤੇ ਗਏ ਸਨ।