ਰੂਪਨਗਰ, 15 ਸਤੰਬਰ 2021-ਆਲ ਪੰਜਾਬ ਆਂਗਨਵਾੜੀ ਯੂਨੀਅਨ ਨਾਲ ਸਬੰਧਿਤ ਆਂਗਨਵਾਡ਼ੀ ਵਰਕਰਾਂ ਅਤੇ ਹੈਲਪਰਾਂ ਨੇ ਯੂਨੀਅਨ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ। ਇਸ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਸਰਕਲ ਸੈਣੀਮਾਜਰਾ (ਜੱਟ ਪੱਤੀ), ਸੈਣੀਮਾਜਰਾ (ਢੱਕੀ),ਘਨੌਲਾ, ਇੰਦਰਪੁਰਾ ਅਤੇ ਬਿੱਕੋਂ ਵਿਖੇ ਜ਼ਿਲ੍ਹਾ ਪ੍ਰਧਾਨ ਰੀਮਾ ਰਾਣੀ ਤੇ ਸਰਕਲ ਪ੍ਰਧਾਨ ਹਰਪਾਲ ਕੌਰ ਦੀ ਅਗਵਾਈ ਵਿਚ ਰੋਸ ਪ੍ਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰੀਮਾ ਰਾਣੀ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਵੱਲੋਂ 13 ਸਤੰਬਰ ਤੋਂ ਲੈ ਕੇ 30 ਸਤੰਬਰ ਤਕ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਹਰਪਾਲ ਕੌਰ ਨੇ ਕਿਹਾ ਕਿ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ । ਮੰਤਰੀਆਂ ਦੀਆਂ ਕੋਠੜੀਆਂ ਦੇ ਘਿਰਾਓ ਕੀਤੇ ਗਏ ਅਤੇ ਖੂਨ ਨਾਲ ਮੰਗ ਪੱਤਰ ਲਿਖ ਕੇ ਦਿੱਤੇ ਗਏ , ਪਰ ਸਰਕਾਰ ਦੇ ਕੰਨੀ ਜੂੰ ਨਹੀਂ ਸਰਕ ਰਹੀ। ਆਂਗਨਵਾੜੀ ਵਰਕਰਾਂ ਦਾ ਇਹ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ ਦੋ ਹਜਾਰ ਤਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ਅਮਰਜੀਤ ਕੌਰ ਇੰਦਰਪੁਰਾ, ਸੁਮਨ ਕੁਮਾਰੀ ਵਰਕਰ, ਗੁਰਪ੍ਰੀਤ ਕੌਰ ਹੈਲਪਰ, ਸੁਨੀਤਾ, ਰਾਜਵਿੰਦਰ ਕੌਰ, ਹਰਵਿੰਦਰ ਕੌਰ ਬਿੱਕੋੰ, ਸੁਮਨ ਸਾਹੋਮਾਜਰਾ, ਪੰਚ ਜਗਦੀਪ ਕੌਰ ਢੱਕੀ, ਪੰਚ ਪਰਵਿੰਦਰ ਕੌਰ, ਕਰਮਜੀਤ ਕੌਰ, ਕੁਲਦੀਪ ਕੌਰ, ਰਾਜਵੰਤ ਕੌਰ, ਬਲਜੀਤ ਕੌਰ, ਹਰਪ੍ਰੀਤ ਕੌਰ, ਕਰਮਜੀਤ ਕੌਰ, ਸਵਰਨ ਕੌਰ ਅਤੇ ਬੱਚੇ ਹਾਜ਼ਰ ਸਨ।