ਚੰਡੀਗੜ੍ਹ, 15 ਸਤੰਬਰ 2021- ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਚ ਘਿਰੇ ਪ੍ਸਿੱਧ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਫੈਸਲੇ ਤੱਕ ਅੰਤਿਰਮ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਗਿ੍ਫਤਾਰੀ ਤੇ ਰੋਕ ਲਗਾ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਗੁਰਦਾਸ ਮਾਨ ਨੂੰ ਰਾਹਤ ਮਿਲੀ ਹੈ। ਹਾਈਕੋਰਟ ਨੇ ਇਕ ਹਫਤੇ ਵਿਚ ਜਾਂਚ ਵਿਚ ਸ਼ਾਮਲ ਹੋਣ ਦੇ ਆਦੇਸ਼ ਵੀ ਦਿੱਤੇ ਹਨ।