ਨਵੀਂ ਦਿੱਲੀ, 16 ਸਤੰਬਰ- ਪੱਛਮੀ ਦਿੱਲੀ ਦੇ ਮਾਇਆਪੁਰੀ ਵਿੱਚ ਇਕ ਫੈਕਟਰੀ ਵਿੱਚ ਸਵੇਰੇ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅੱਗ ਨਾਲ ਪੂਰੇ ਇਲਾਕੇ ਵਿੱਚ ਧੂੰਆਂ-ਧੂੰਆਂ ਹੋ ਗਿਆ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਘਟਨਾ ਵਾਲੀ ਥਾਂ ਤੇ ਪਹੁੰਚੀਆਂ।
ਹੁਣ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਵੇਂ ਲੱਗੀ ਹੈ। ਫਾਇਰ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਸਵੇਰੇ 9.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਜਿਸ ਤੋਂ ਬਾਅਦ ਇਕ-ਇਕ ਕਰ ਕੇ 16 ਗੱਡੀਆਂ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਲੱਗ ਗਈਆਂ।