ਨਵੀਂ ਦਿੱਲੀ, ਬਾਬੂਸ਼ਾਹੀ ਨੈੱਟਵਰਕ, 16 ਸਤੰਬਰ 2021- ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ 17 ਸਤੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸੰਸਦ ਤੱਕ ਕੱਢੇ ਜਾਣ ਵਾਲੇ ਮਾਰਚ ਨੂੰ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਨੇ ਪ੍ਰਵਾਨਗੀ ਨਹੀਂ ਦਿੱਤੀ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਦਿੱਲੀ ਵਿਖੇ 1 ਸਾਲ ਤੋਂ ਸਾਡੇ ਕਿਸਾਨ ਭਰਾ ਧਰਨੇ ਤੇ ਬੈਠੇ ਹਨ ਅਤੇ ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਤੇ ਕੇਂਦਰ ਸਰਕਾਰ ਨੂੰ ਜਗਾਉਣ ਲਈ ਸ਼ਾਂਤਮਈ ਮਾਰਚ ਹੋਣਾ ਸੀ ਪਰ ਮਾਰਚ ਨੂੰ ਸਰਕਾਰ ਨੇ ਮਨਜੂਰੀ ਨਹੀਂ ਦਿੱਤੀ ਹੈ। ਡਾ.ਚੀਮਾ ਨੇ ਕੇਂਦਰ ਸਰਕਾਰ ਨੂੰ ਭਰੋਸਾ ਦਿੱਤਾ ਕਿ ਸ਼ਾਂਤਮਈ ਮਾਰਚ ਕੀਤਾ ਜਾਣਾ ਸੀ, ਜੇਕਰ ਆਜ਼ਾਦ ਦੇਸ਼ ਵਿਚ ਇਹ ਵੀ ਨਹੀਂ ਹੋ ਸਕਦਾ ਤਾਂ ਬਹੁਤ ਗਲਤ ਹੈ। ਇਸ ਲਈ ਕੇਦਰ ਸਰਕਾਰ ਨੂੰ ਇਸ ਮਾਰਚ ਤੇ ਪਾਬੰਦੀ ਨਹੀਂ ਲਗਾਉਣੀ ਚਾਹੀਦੀ।