ਐਸ ਏ ਐਸ ਨਗਰ, 17 ਸਤੰਬਰ – ਗੁਰਦੁਆਰਾ ਤਾਲਮੇਲ ਕਮੇਟੀ ਐਸ ਟੇ ਐਸ ਨਗਰ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਵਾਪਰੀ ਘਟਨਾ ਨੂੰ ਕਾਇਰਤਾ, ਕੋਹੜ ਕਰਮ ਅਤੇ ਸਮੁੱਚੀ ਮਨੁੱਖਤਾ ਉੱਪਰ ਹਮਲੇ ਵਾਲਾ ਕਰਮ ਐਲਾਨਦਿਆਂ ਇਸਦੀ ਜ਼ੋਰਦਾਰ ਨਿਖੇਧੀ ਕੀਤੀ ਹੈ।
ਗੁਰਦੁਆਰਾ ਤਾਲਮੇਲ ਕਮੇਟੀ ਦੀ ਇੱਥ ਮੀਅਿੰਗ ਦੌਰਾਨ ਸੰਬੋਧਨ ਕਰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੇ ਕਿਹਾ ਕਿ ਜਦੋਂ ਸਮੁੱਚਾ ਸਿੱਖ ਧਰਮ ਅਤੇ ਸੰਸਾਰ ਇਨਸਾਨੀ ਨਸਲ ਦੇ ਸ਼ਬਦ ਗੁਰੂ, ਗੁਰੂ ਗ੍ਰੰਥ ਸਾਹਿਬ ਦਾ ਸਥਾਪਨਾ ਦਿਵਸ ਮਨਾ ਰਿਹਾ ਹੋਵੇ ਤਾਂ ਅਜਿਹੀ ਘਟਨਾ ਦਾ ਵਾਪਰਨਾ ਬਹੁਤ ਹੀ ਦੁਖਦਾਈ ਸ਼ਰਮਨਾਕ ਅਤੇ ਨਿੰਦਣਯੋਗ ਹੈ।
ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਡੂੰਘਾਈ ਵਿਚ ਜਾ ਕੇ ਪੜਤਾਲ ਕਰਨ ਲਈ ਬੇਨਤੀ ਕੀਤੀ ਤਾਂ ਕਿ ਭਵਿੱਖ ਵਿਚ ਅਜਿਹੀ ਕੋਈ ਮੰਦਭਾਗੀ ਘਟਨਾ ਨਾ ਹੋਵੇ ਅਤੇ ਅਸਲੀਅਤ ਦਾ ਪਤਾ ਲੱਗ ਸਕੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਸੀਨੀਅਰ ਮੀਤ, ਕਰਮ ਸਿੰਘ ਬਬਰਾ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਟੌਹੜਾ ਜਨਰਲ ਸਕੱਤਰ ਮਨਜੀਤ ਸਿੰਘ ਭੱਲਾ ਪ੍ਰੈਸ ਸਕੱਤਰ ਸੁਰਜੀਤ ਸਿੰਘ ਮਠਾੜੂ ਗੁਰਮੀਤ ਸਿੰਘ, ਰਣਜੀਤ ਸਿੰਘ ਗਿੱਲ, ਹਰਿੰਦਰ ਸਿੰਘ, ਹਰਪਾਲ ਸਿੰਘ ਸੋਢੀ ਸ਼ਾਮਲ ਹੋਏ।