ਚੰਡੀਗੜ੍ਹ, 17 ਸਤੰਬਰ – ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਟਰੱਸਟ ਵੱਲੋਂ ਇਸ ਸਬੰਧੀ ਕੋਵਿਡ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਦਿਆਂ ਯਾਤਰੀ ਗੁਰਦੁਆਰੇ ਦੇ ਦਰਸ਼ਨ ਕਰ ਸਕਣਗੇ। ਕਰੋਨਾ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੱਦ ਕੀਤੀ ਗਈ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਰੋਜ 1000 ਯਾਤਰੀ ਗੁਰਦੁਆਰੇ ਦੇ ਦਰਸ਼ਨ ਕਰਨ ਜਾ ਸਕਣਗੇ।
ਯਾਤਰਾ ਕਰਨ ਤੋਂ 15 ਦਿਨ ਪਹਿਲਾਂ ਸ਼ਰਧਾਲੂ ਦੇ ਕਰੋਨਾ ਰੋਕੂ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। ਜੇ ਕਿਸੇ ਦੇ ਇਕ ਟੀਕਾ ਲੱਗਿਆ ਹੈ ਤਾਂ ਉਹ 72 ਘੰਟੇ ਪਹਿਲਾਂ ਦੀ ਆਰਟੀਪੀਸੀਆਰ ਰਿਪੋਰਟ ਲੈ ਕੇ ਆਏ।