ਫ਼ਤਹਿਗੜ੍ਹ ਸਾਹਿਬ, 17 ਸਤੰਬਰ 2021 – ਪਿੰਡ ਭਮਾਰਸੀ ਜ਼ੇਰ ਵੱਲੋ ਸੰਤ ਬਾਬਾ ਅਤਰ ਦਾਸ ਜੀ ਦੀ ਯਾਦ ਵਿੱਚ ਤਿੰਨ ਦਿਨਾਂ 60ਵਾਂ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੇ ਅੰਤਿਮ ਦਿਨ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਦਿਆਂ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ। ਕਬੱਡੀ ਇੱਕ ਪਿੰਡ ਓਪਨ ਵਿੱਚ ਦਿੜਬਾ ਮੰਡੀ ਨੇ ਧਨੌਰੀ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਤੇ ਕਬੱਡੀ 80 ਕਿਲੋ ਵਿੱਚ ਸਿੰਘ ਵਾਲਾ ਮੋਗਾ ਨੇ ਪਹਿਲਾ ਤੇ ਘਰਾਚੋਂ ਨੇ ਦੂਜਾ ਸਥਾਨ ਹਾਸਲ ਕੀਤਾ। ਕਬੱਡੀ ਇਕ ਪਿੰਡ ਓਪਨ ਵਿੱਚ
ਬੈਸਟ ਰੇਡਰ ਦਾ ਖਿਤਾਬ ਰਵੀ ਦਿਓਰਾ ਤੇ ਬੈਸਟ ਜਾਫੀ ਜੱਸਾ ਦਿੜਬਾ ਨੇ ਜਿੱਤਿਆ ਜਿਨਾਂ ਨੂੰ ਇਨਾਮ ਵਿੱਚ ਮੋਟਰਸਾਈਕਲ ਦਿੱਤੇ ਗਏ।
ਇਸ ਮੌਕੇ ਵਿਧਾਇਕ ਸ. ਨਾਗਰਾ ਨੇ ਕਿਹਾ ਕਿ ਚੰਗੀ ਜ਼ਿੰਦਗੀ ਲਈ ਨੌਜਵਾਨ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਨਾਉਣ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਣੇ ਬਹੁਤ ਹੀ ਸ਼ਲਾਘਯੋਗ ਉਪਰਾਲਾ ਹੈ। ਇਸ ਨਾਲ ਜਿੱਥੇ ਨੌਜਵਾਨ ਤੰਦਰੁਸਤੀ ਦੇ ਰਾਹ ਪੈਂਦੇ ਹਨ, ਉੱਥੇ ਅਪਣੀ ਵਿਰਾਸਤ ਨਾਲ ਵੀ ਜੁੜ ਦੇ ਹਨ।
ਹਲਕਾ ਵਿਧਾਇਕ ਨੇ ਕਿਹਾ ਕਿ ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ।
ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ। ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਜੋਂ ਇਹ ਟੂਰਨਾਮੈਂਟ ਅਹਿਮ ਯੋਗਦਾਨ ਪਾਵੇਗਾ।
ਨਾਗਰਾ ਨੇ ਕਿਹਾ ਕਿ ਖੇਡਾਂ ਜ਼ਰੀਏ ਪੰਜਾਬ ਦੀ ਖੁਸ਼ਹਾਲੀ ਲਈ ਪਿੰਡਾਂ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।
ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਈ ਸਟੇਡੀਅਮ ਬਣਾ ਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ।
ਖੇਡਾਂ ਮਨੁੱਖ ਦੀ ਸ਼ਖ਼ਸੀਅਤ ਘੜਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਖੇਡਾਂ ਨਾਲ ਮਨੁੱਖ ਕੇਵਲ ਸਰੀਰਕ ਤੌਰ ਉਤੇ ਹੀ ਮਜ਼ਬੂਤ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ ਉਤੇ ਵੀ ਹੋਰਨਾਂ ਨਾਲੋਂ ਵੱਧ ਮਜ਼ਬੂਤ ਹੋ ਜਾਂਦਾ ਹੈ ਤੇ ਉਸ ਵਿੱਚ ਹਰ ਖੇਤਰ ਵਿੱਚ ਹੋਰਨਾਂ ਨਾਲੋਂ ਚੰਗਾ ਪ੍ਰਦਰਸ਼ਨ ਕਰਨ ਦੀ ਸਮਰੱਥਾ ਪੈਦਾ ਹੋ ਜਾਂਦੀ ਹੈ।
ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਪਿੰਡ ਦੇ ਸਰਪੰਚ ਜਸਵਿੰਦਰ ਸਿੰਘ, ਸਰਪੰਚ ਦਵਿੰਦਰ ਸਿੰਘ ਜੱਲਾ, ਸਰਪੰਚ ਜਗਦੀਪ ਸਿੰਘ ਨੰਬਰਦਾਰ, ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸਰਪੰਚ ਅਮਰਿੰਦਰ ਸਿੰਘ ਲਾਲੀ, ਸਰਪੰਚ ਦੀਪ ਸਿੰਘ ਮੰਢੋਰ, ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਪਿੰਡ ਦੇ ਸਰਪੰਚ ਜਸਵਿੰਦਰ ਸਿੰਘ, ਸਹਿਕਾਰੀ ਸਭਾ ਸੌਢਾ ਦੇ ਪ੍ਰਧਾਨ ਮੋਹਨ ਸਿੰਘ, ਸਰਪੰਚ ਦਵਿੰਦਰ ਸਿੰਘ ਜੱਲਾ, ਗੁਰਜੰਟ ਸਿੰਘ ਭਮਾਰਸੀ, ਗੁਰਮੁੱਖ ਸਿੰਘ ਟੈਣੀ, ਵਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਬੇਅੰਤ ਸਿੰਘ, ਮਨਜੀਤ ਸਿੰਘ ਨੰਬਰਦਾਰ, ਮਾਸਟਰ ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਸਰਬਜੀਤ ਸਿੰਘ, ਭਰਪੂਰ ਜਗਵਿੰਦਰ ਸਿੰਘ ਬੈਂਸ, ਪੰਚ ਹਰਮਨਦੀਪ ਸਿੰਘ ਗੋਗੀ, ਜੱਗੀ ਫਤਿਹਪੁਰ, ਰਣਜੀਤ ਸਿੰਘ ਸੌਢਾ ਤੇ ਇਲਾਕੇ ਦੇ ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਪੰਚ,ਸਰਪੰਚ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।