ਨਵੀਂ ਦਿੱਲੀ, 15 ਜੂਨ- ਦਿੱਲੀ ਵਿੱਚ ਕੋਰੋਨਾ ਇਨਫੈਕਸ਼ਨ ਨੂੰ ਰੋਕਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਸਾਰੇ ਦਲਾਂ ਦੀ ਮੀਟਿੰਗਹੋਈ| ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਕੋਰੋਨਾ ਨਾਲ ਨਜਿੱਠਣ ਲਈ ਕਾਂਗਰਸ ਨੇ ਕਈ ਅਹਿਮ ਸੁਝਾਅ ਦਿੱਤੇ ਹਨ| ਕਾਂਗਰਸ ਨੇ ਕਿਹਾ ਕਿ ਟੈਸਟਿੰਗ ਹਰ ਇਕ ਦਾ ਅਧਿਕਾਰ ਹੈ, ਇਸ ਲਈ ਸਾਰੇ ਲੋਕਾਂ ਦੀ ਟੈਸਟਿੰਗ ਹੋਣੀ ਚਾਹੀਦੀ ਹੈ| ਕਾਂਗਰਸ ਨੇ ਕੋਰੋਨਾ ਪ੍ਰਭਾਵਿਤ ਪਰਿਵਾਰਾਂ ਅਤੇ ਕੰਟੇਨਮੈਂਟ ਜ਼ੋਨ ਵਿੱਚ ਰਹਿਣ ਵਾਲੇ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ| ਨਾਲ ਹੀ ਡਾਕਟਰ ਅਤੇ ਮੈਡੀਕਲ ਸਟਾਫ ਦੀ ਗਿਣਤੀ ਵਧਾਉਣ ਦਾ ਸੁਝਾਅ ਦਿੱਤਾ| ਇਸ ਲਈ ਨਰਸਿੰਗ, ਮੈਡੀਕਲ ਅਤੇ ਫਾਰਮਾ ਕਾਲਜ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਮਦਦ ਲੈਣ ਦਾ ਸੁਝਾਅ ਦਿੱਤਾ ਗਿਆ|
ਗ੍ਰਹਿ ਮੰਤਰੀ ਨੂੰ ਕਾਂਗਰਸ ਨੇ ਕਿਹਾ ਕਿ ਕੋਰੋਨਾ ਮਰੀਜ਼ਾਂ ਲਈ ਰੇਲਵੇ ਦੇ ਏਅਰਕੰਡੀਸ਼ਨ ਕੋਚ ਤੋਂ ਇਲਾਵਾ ਸਟੇਡੀਅਮ, ਪ੍ਰਦਰਸ਼ਨੀ ਸਥਾਨਾਂ, ਯੂਨੀਵਰਸਿਟੀ ਦੇ ਹੋਸਟਲ ਦੀ ਵਰਤੋਂ ਕੁਆਰੰਟੀਨ ਸੈਂਟਰ ਅਤੇ ਆਈਸੋਲੇਸ਼ਨ ਸੈਂਟਰ ਦੇ ਰੂਪ ਵਿੱਚ ਕੀਤੀ ਜਾਣੀ ਚਾਹੀਦੀ ਹੈ| ਜਿਕਰਯੋਗ ਹੈ ਕਿ ਕੋਰੋਨਾ ਨੂੰ ਰੋਕਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਦਲਾਂ ਦੀ ਮੀਟਿੰਗ ਬੁਲਾਈ ਹੈ| ਇਸ ਮੀਟਿੰਗ ਵਿੱਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ, ਆਮ ਆਦਮੀ ਪਾਰਟੀ ਵਲੋਂ ਸੰਜੇ ਸਿੰਘ, ਕਾਂਗਰਸ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਅਨਿਲ ਚੌਧਰੀ ਮੌਜੂਦ ਸਨ| ਇਸ ਦੇ ਨਾਲ ਹੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ, ਕੇਂਦਰੀ ਸਿਹਤ ਸਕੱਤਰ, ਦਿੱਲੀ ਦੇ ਚੀਫ ਸਕੱਤਰ ਅਤੇ ਦਿੱਲੀ ਸਰਕਾਰ ਦੇ ਪ੍ਰਿੰਸੀਪਲ ਸਕੱਤਰ ਹੈਲਥ ਵੀ ਸ਼ਾਮਲ ਹਨ|