ਅੰਮ੍ਰਿਤਸਰ, 22 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀ ਐਮ ਸੁਖਜਿੰਦਰ ਸਿੰਘ ਰੰਧਾਵਾ ਤੇ ਓ ਪੀ ਸੋਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅੱਜ ਵੱਡੇ ਤੜਕੇ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੱਧੂ ਨੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ।
ਮੁੱਖ ਮੰਤਰੀ ਤੇ ਉਹਨਾਂ ਦੇ ਸਾਥੀਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਸਿਰੋਪਾਓ ਬਖਸ਼ਿਸ਼ ਕੀਤੇ ਗਏ। ਚੰਨੀ, ਰੰਧਾਵਾ ਤੇ ਸਿੱਧੂ ਨੇ ਅੰਦਰ ਬੈਠ ਕੇ ਕੀਰਤਨ ਵੀ ਸਰਵਣ ਕੀਤਾ।
ਇਸ ਮਗਰੋਂ ਇਹ ਟੀਮ ਦੁਰਗਿਆਨਾ ਮੰਦਿਰ ਵੀ ਨਤਮਸਤਕ ਹੋਈ ਤੇ ਰਾਮ ਤੀਰਥ ਸਥਲ ਦੇ ਵੀ ਦਰਸ਼ਨ ਕੀਤੇ।
ਮੁੱਖ ਮੰਤਰੀ ਤੇ ਦੋਵੇਂ ਡਿਪਟੀ ਸੀ ਤੇ ਪੰਜਾਬ ਕਾਂਗਰਸ ਪ੍ਰਧਾਨ ਕੱਲ੍ਹ ਦਿੱਲੀ ਗਏ ਸਨ। ਉਥੋਂ ਦੇਰ ਸ਼ਾਮ ਉਹ ਸਿੱਧਾ ਅੰਮ੍ਰਿਤਸਰ ਪਹੁੰਚੇ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਰਾਜ ਧਰਮ ਦੇ ਨਾਲ ਚਲਾਇਆ ਜਾਵੇਗਾ l ਬੇਅਦਬੀ ਦੇ ਮੁੱਦੇ ਤੇ ਗੱਲਬਾਤ ਕਰਦਿਆਂ ਹੋਇਆ ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾਉਣਗੇ ਉਨ੍ਹਾਂ ਦਾ ਮੰਤਵ ਪੂਰਾ ਨਹੀਂ ਹੋਵੇਗਾ
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੁਖਜਿੰਦਰ ਸਿੰਘ ਡੈਨੀ ਬੰਡਾਲਾ,ਸੁਨੀਲ ਦੱਤੀ,ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਦਿਨੇਸ ਬੱਸੀ, ਜਤਿੰਦਰ ਸੋਨੀਆ, ਸੁਖਦੇਵ ਸਿੰਘ ਚਾਹਲ ਆਇ ਕਾਂਗਰਸੀ ਆਗੂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਸ੍ਰੀ ਵਿਕਮਰਜੀਤ ਦੁੱਗਲ ਵੀ ਹਾਜਰ ਸਨ