ਹਰਿਆਣਾ, 22 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਵਿਸ਼ਵ ਕਾਰ ਮੁਕਤ ਦਿਵਸ ਮਨਾਉਣ ਲਈ ਕੈਬਨਿਟ ਸਹਿਯੋਗੀਆਂ ਅਤੇ ਵਿਧਾਇਕਾਂ ਨਾਲ ਆਪਣੇ ਘਰ ਤੋਂ ਚੰਡੀਗੜ੍ਹ ਸਕੱਤਰੇਤ ਤੱਕ ਸਾਈਕਲ ਦੀ ਸਵਾਰੀ ਕੀਤੀ। ਹਰਿਆਣਾ ਸਰਕਾਰ ਜਲਦ ਹੀ ਇਲੈਕਟ੍ਰਿਕ ਵਾਹਨ ਨੀਤੀ ਲਿਆਏਗੀ ਅਤੇ ਇਲੈਕਟ੍ਰਿਕ ਵਾਹਨਾਂ ਤੇ ਸ਼ੁਰੂ ਤੋਂ ਹੀ ਸਬਸਿਡੀ ਦਿੱਤੀ ਜਾਵੇਗੀ। ਇਲੈਕਟ੍ਰਿਕ ਬੱਸਾਂ ਖਰੀਦਣ ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਦਫ਼ਤਰ ਨੇ ਇਕ ਟਵੀਟ ਵਿੱਚ ਕਿਹਾ ਅੱਜ ਮਨਾਇਆ ਜਾ ਰਹੀ ਹੈ ਵਿਸ਼ਵ ਕਾਰ-ਮੁਕਤ ਦਿਵਸ ਲੋਕਾਂ ਵੀ ਕੁਦਰਤ ਦੀ ਸੁਰੱਖਿਆ ਲਈ ਨਿੱਜੀ ਵਾਹਨਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ। ਵਿਸ਼ਵ ਕਾਰ ਮੁਕਤ ਦਿਵਸ ਮੌਕੇ ਮੁੱਖ ਮੰਤਰੀ ਨੇ ਸਿਵਲ ਸਕੱਤਰੇਤ ਕੰਪਲੈਕਸ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਨੇ ਵਾਤਾਵਰਣ ਜਾਗਰੂਕਤਾ ਪੈਦਾ ਕਰਨ ਲਈ ਇਕ ਡਿਜ਼ੀਟਲ ਪ੍ਰਦਰਸ਼ਨੀ ਵੀ ਲਗਾਈ ਸੀ। ਉਨ੍ਹਾਂ ਅੱਗੇ ਕਿਹਾ ਕਿ 75 ਸਾਲ ਤੋਂ ਵੱਧ ਪੁਰਾਣੇ ਦਰੱਖਤਾਂ ਦੀਆਂ ਸਾਂਭ-ਸੰਭਾਲ ਲਈ ਪ੍ਰਾਣ ਹਵਾ ਦੇਵਤਾ ਪੈਨਸ਼ਨ ਯੋਜਨਾ ਦੇ ਨਾਮ ਨਾਲ ਲੋਕਾਂ ਨੂੰ ਹਰ ਸਾਲ 2500 ਰੁਪਏ ਦੀ ਪੈਨਸ਼ਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਅਜਿਹੇ ਦਰੱਖਤਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਇਸ ਯੋਜਨਾ ਵਿੱਚ ਸਥਾਨਕ ਲੋਕਾਂ ਨੂੰ ਸ਼ਾਮਲ ਕਰ ਕੇ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ। ਮੁੱਖ ਮੰਤਰੀ ਨਾਲ ਖੇਤੀਬਾੜੀ ਮੰਤਰੀ ਜੇ. ਪੀ. ਦਲਾਲ ਅਤੇ ਆਵਾਜਾਈ ਮੰਤਰੀ ਮੂਲਚੰਦ ਸ਼ਰਮਾ ਵੀ ਸਾਈਕਲ ਤੇ ਹਰਿਆਣਾ ਸਿਵਲ ਸਕੱਤਰਤੇ ਪਹੁੰਚੇ।