• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਮਹਿਲਾ ਉਮੀਦਵਾਰਾਂ ਨੂੰ ਇਸੇ ਸਾਲ ਐੱਨ. ਡੀ. ਏ. ਦਾਖ਼ਲਾ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਉ : ਸੁਪਰੀਮ ਕੋਰਟ

Asli Punjabi by Asli Punjabi
September 22, 2021
in National, Top Stories
0
ਮਹਿਲਾ ਉਮੀਦਵਾਰਾਂ ਨੂੰ ਇਸੇ ਸਾਲ ਐੱਨ. ਡੀ. ਏ. ਦਾਖ਼ਲਾ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਉ : ਸੁਪਰੀਮ ਕੋਰਟ
586
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 22 ਸਤੰਬਰ – ਮਹਿਲਾ ਉਮੀਦਵਾਰ ਇਸ ਸਾਲ ਹੋਣ ਜਾ ਰਹੀ ਐੱਨ. ਡੀ. ਏ. ਦੀ ਦਾਖ਼ਲਾ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਣਗੀਆਂ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹੁਕਮ ਦਿੱਤਾ ਹੈ ਕਿ ਮਹਿਲਾ ਉਮੀਦਵਾਰਾਂ ਨੂੰ ਇਸੇ ਸਾਲ ਨਵੰਬਰ ਵਿੱਚ ਐੱਨ. ਡੀ. ਏ. ਦਾਖ਼ਲਾ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਐੱਨ. ਡੀ. ਏ. 2020 ਦੀ ਦਾਖ਼ਲਾ ਪ੍ਰੀਖਿਆ ਇਸ ਸਾਲ 14 ਨਵੰਬਰ ਨੂੰ ਹੋਣੀ ਹੈ। ਕੇਂਦਰ ਨੇ ਮਹਿਲਾ ਉਮੀਦਵਾਰਾਂ ਨੂੰ ਅਗਲੇ ਸਾਲ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਕੇਂਦਰ ਦੀ ਮੰਗ ਨੂੰ ਠੁਕਰਾਉਂਦੇ ਹੋਏ ਕਿਹਾ ਹੈ ਕਿ ਔਰਤਾਂ ਨੂੰ ਮਈ 2022 ਤਕ ਐੱਨ. ਡੀ. ਏ. ਦੀ ਦਾਖ਼ਲਾ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇਣ ਨਾਲ ਉਹ 2023 ਵਿੱਚ ਐੱਨ. ਡੀ. ਏ. ਵਿੱਚ ਸ਼ਾਮਲ ਹੋਣਗੀਆਂ। ਹੁਣ ਸ਼ੁਰੂਆਤ ਕਰਨ ਦਾ ਸਮਾਂ ਆ ਗਿਆ ਹੈ। ਕੋਰਟ ਨੇ ਕਿਹਾ ਕਿ ਪ੍ਰੀਖਿਆ ਤੋਂ ਬਾਅਦ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਸਰਕਾਰ ਕੋਰਟ ਨੂੰ ਸੂਚਿਤ ਕਰ ਸਕਦੀ ਹੈ।

ਜਸਟਿਸ ਏ. ਕੇ. ਕੌਲ ਦੀ ਨੁਮਾਇੰਦਗੀ ਵਾਲੀ ਬੈਂਚ ਨੇ ਕਿਹਾ ਕਿ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਸਸ਼ਤਰ ਬਲ ਸਭ ਤੋਂ ਚੰਗੀ ਪ੍ਰਤੀਕਿਰਿਆ ਟੀਮ ਹੈ ਤੇ ਉਮੀਦ ਹੈ ਕਿ ਬਿਨਾਂ ਦੇਰ ਕੀਤੇ ਔਰਤਾਂ ਨੂੰ ਐੱਨ. ਡੀ. ਏ. ਵਿੱਚ ਸ਼ਾਮਲ ਕਰਨ ਦਾ ਰਾਹ ਪੱਧਰਾ ਕਰਨ ਲਈ ਜ਼ਰੂਰੀ ਵਿਵਸਥਾ ਕੀਤੀ ਜਾਵੇਗੀ। ਬੈਂਚ ਨੇ ਕਿਹਾ ਕਿ ਰੱਖਿਆ ਵਿਭਾਗ ਨੂੰ ਯੂ. ਪੀ. ਐੱਸ. ਸੀ. ਦੇ ਸਹਿਯੋਗ ਨਾਲ ਜ਼ਰੂਰੀ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨਰ ਕੁਸ਼ ਕਾਲਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਚਿਨਮਯ ਪ੍ਰਦੀਪ ਸ਼ਰਮਾ ਦੀਆਂ ਦਲੀਲਾਂ ਤੇ ਗ਼ੌਰ ਕੀਤਾ ਤੇ ਕਿਹਾ ਕਿ ਐੱਨ. ਡੀ. ਏ. ਵਿੱਚ ਔਰਤਾਂ ਦੀ ਭਰਤੀ ਵਿੱਚ ਇਕ ਸਾਲ ਦੀ ਦੇਰ ਨਹੀਂ ਕਰ ਸਕਦੇ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ ਕਿਹਾ ਕਿ ਔਰਤਾਂ ਦੇ ਦਾਖ਼ਲੇ ਦੀ ਸਹੂਲੀਅਤ ਲਈ ਇਕ ਅਧਿਐਨ ਸਮੂਹ ਦਾ ਗਠਨ ਕੀਤਾ ਗਿਆ ਹੈ ਤੇ ਮਈ 2022 ਤੱਕ ਇਸ ਨੂੰ ਸਹੂਲਤਜਨਤਕ ਬਣਾਉਣ ਲਈ ਜ਼ਰੂਰੀ ਸਿਸਟਮ ਸਾਪਿਤ ਕੀਤਾ ਜਾ ਸਕਦਾ ਹੈ। ਏ. ਐੱਸ. ਜੀ. ਨੇ 14 ਨਵੰਬਰ ਨੂੰ ਹੋਣ ਵਾਲੀ ਅਗਲੀ ਐੱਨ. ਡੀ. ਏ. ਪ੍ਰੀਖਿਆ ਛੱਡਣ ਦਾ ਪ੍ਰਸਤਾਵ ਰੱਖਿਆ।

ਜਸਟਿਸ ਬੀ. ਆਰ. ਗਵਈ ਨੇ ਕਿਹਾ, ਉਹ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਨ੍ਹਾਂ ਨੂੰ ਯਕੀਨ ਹੈ ਕਿ ਲੋਕ ਹੱਲ ਕੱਢਣ ਵਿੱਚ ਸਮਰੱਥ ਹਨ। ਉਮੀਦਵਾਰਾਂ ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇੱਛਾ ਨੂੰ ਦੇਖਦੇ ਹੋਏ ਕੇਂਦਰ ਦੀ ਇਸ ਅਪੀਲ ਨੂੰ ਮੰਨਣਾ ਮੁਸ਼ਕਲ ਹੈ। ਸਸ਼ਤਰ ਸੇਵਾਵਾਂ ਨੇ ਬਹੁਤ ਮੁਸ਼ਕਲ ਹਾਲਾਤ ਨਾਲ ਨਜਿੱਠਿਆ ਹੈ। ਐਮਰਜੈਂਸੀ ਹਾਲਾਤ ਨਾਲ ਨਜਿੱਠਣਾ ਉਨ੍ਹਾਂ ਦੀ ਟ੍ਰੇਨਿੰਗ ਦਾ ਹਿੱਸਾ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਉਹ ਇਸ ਹਾਲਾਤ ਨਾਲ ਵੀ ਨਜਿੱਠ ਲੈਣਗੇ।

Previous Post

ਵਿਸ਼ਵ ਕਾਰ ਮੁਕਤ ਦਿਵਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੇ ਕੀਤੀ ਸਾਈਕਲ ਦੀ ਸਵਾਰੀ

Next Post

ਨਿਊਜ਼ੀਲੈਂਡ ਵਿੱਚ ਡੈਲਟਾ ਵੇਰੀਐਂਟ ਦੇ 23 ਨਵੇਂ ਕੇਸ ਦਰਜ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
Next Post
ਨਿਊਜ਼ੀਲੈਂਡ ਵਿੱਚ ਡੈਲਟਾ ਵੇਰੀਐਂਟ ਦੇ 23 ਨਵੇਂ ਕੇਸ ਦਰਜ

ਨਿਊਜ਼ੀਲੈਂਡ ਵਿੱਚ ਡੈਲਟਾ ਵੇਰੀਐਂਟ ਦੇ 23 ਨਵੇਂ ਕੇਸ ਦਰਜ

Recommended

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

June 17, 2021
ਪੰਜਾਬ ਸਰਕਾਰ ਨੇ 30 ਹਜ਼ਾਰ ਕਰਮਚਾਰੀਆਂ ਦੀ ਕੀਤੀ ਰੈਗੂਲਰ ਭਰਤੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ 30 ਹਜ਼ਾਰ ਕਰਮਚਾਰੀਆਂ ਦੀ ਕੀਤੀ ਰੈਗੂਲਰ ਭਰਤੀ : ਬ੍ਰਮ ਸ਼ੰਕਰ ਜਿੰਪਾ

July 17, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In