• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਅਕਾਲੀ ਦਲ ਮੋਹਾਲੀ ਤੋਂ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕਰੇਗਾ ਰੋਸ ਮਾਰਚ, ਪੜ੍ਹੋ ਕਦੋਂ ?

Asli Punjabi by Asli Punjabi
September 23, 2021
in Top Stories
0
ਅਕਾਲੀ ਦਲ ਮੋਹਾਲੀ ਤੋਂ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕਰੇਗਾ ਰੋਸ ਮਾਰਚ, ਪੜ੍ਹੋ ਕਦੋਂ ?
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 23 ਸਤੰਬਰ 2021 – ਸ੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੂਬੇ ਦੇ ਉਹਨਾਂ 2 ਲੱਖ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਵੱਡੀ ਪੱਧਰ ’ਤੇ ਸੰਘਰਸ਼ ਛੇੜੇਗਾ, ਜਿਨਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵਲੋਂ ਭਾਰਤ ਮਾਲਾ ਪ੍ਰਾਜੈਕਟ ਤਹਿਤ 19 ਜ਼ਿਲਿਆਂ ਵਿਚ ਕੌਡੀਆਂ ਦੇ ਭਾਅ ਐਕਵਾਇਰ ਕੀਤੀਆਂ ਜਾ ਰਹੀਆਂ ਹਨ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਉਹ ਪ੍ਰਭਾਵਿਤ ਕਿਸਾਨ ਪਰਿਵਾਰਾਂ ਲਈ ਨਿਆਂ ਹਾਸਲ ਕਰਨ ਵਾਸਤੇ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ। ਪਾਰਟੀ ਦੇ ਵਫ਼ਦ ਵਲੋਂ ਇਸ ਮਾਮਲੇ ਵਿਚ ਕੱਲ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦਾ ਹੋਇਆ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

ਇਹ ਫ਼ੈਸਲੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਪ੍ਰਦੇਸ਼ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਮਗਰੋਂ ਲਏ ਗਏ। ਇਹ ਕਮੇਟੀ ਹੀ ਪ੍ਰਭਾਵਿਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਮੁਹਿੰਮ ਦੀ ਅਗਵਾਈ ਕਰ ਰਹੀ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਅਕਾਲੀ ਦਲ ਲੀਡਰਸ਼ਿਪ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਲੁੱਟ ਰਹੀ ਹੈ ਤੇ ਕੌਡੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਨਾ ਚਾਹੁੰਦੀ ਹੈ। ਪੇਂਡੂ ਖੇਤਰ ਵਿਚ 30 ਲੱਖ ਅਤੇ ਸ਼ਹਿਰੀ ਏਕੜ ਵਾਸਤੇ 70 ਲੱਖ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਦ ਕਿ ਇਹ ਮੁਆਵਜ਼ਾ ਪੇਂਡੂ ਖੇਤਰ ਲਈ 1 ਕਰੋੜ ਪ੍ਰਤੀ ਏਕੜ ਅਤੇ ਸ਼ਹਿਰੀ ਖੇਤਰ ਦੀ ਜ਼ਮੀਨ ਵਾਸਤੇ 3 ਤੋਂ 5 ਕਰੋੜ ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ।

ਕਮੇਟੀ ਮੈਂਬਰਾਂ ਨੇ ਆਖਿਆ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਜ਼ਮੀਨ ਦੀ ਘੱਟ ਕੀਮਤ ਦੇ ਰਹੀ ਹੈ ਤੇ ਕਿਸਾਨਾਂ ਨੂੰ 100 ਫੀਸਦੀ ਸੋਲੇਸ਼ੀਅਮ ਅਤੇ ਇੰਨਾਂ ਹੀ ਵਾਧੂ ਮੁਆਵਜ਼ਾ ਸ਼ਾਮਲ ਕਰਨ ਦੇ ਬਾਵਜੂਦ ਢੁੱਕਵੀਂ ਕੀਮਤ ਨਹੀਂ ਮਿਲ ਰਹੀ। ਸੁਖਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ 1 ਸਾਲ ਪਹਿਲਾਂ ਪਿੰਡ ਸੰਤੋਖਪੁਰਾ ਦੀ ਜ਼ਮੀਨ ਸਾਢੇ 19 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਐਕਵਾਇਰ ਕੀਤੀ ਗਈ। ਕਮੇਟੀ ਨੇ ਦੱਸਿਆ ਕਿ ਇਹ ਮੁਆਵਜ਼ਾ ਦੇਣ ਦਾ ਤਰੀਕਾ ਸਹੀ ਨਹੀਂ ਹੈ। ਉਹਨਾਂ ਦੱਸਿਆ ਕਿ ਮੋਹਾਲੀ ਵਿਚ ਸ਼ਤਾਪਤਪੁਰਾ ਦੇ ਕਿਸਾਨਾਂ ਨੂੰ 9 ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ ਜਦੋਂ ਕਿ ਇਸ ਤੋਂ ਅਗਲੇ ਪਿੰਡ ਬਾਕਰਪੁਰ ਵਿਚ 5. 75 ਕਰੋੜ ਪ੍ਰਤੀ ਏਕੜ ਅਤੇ ਉਸ ਤੋਂ ਅਗਲੇ ਪਿੰਡ ਪਰਾਗਪੁਰ ਵਿਚ ਸਿਰਫ਼ 29 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ। ਇਹ ਜਾਣਕਾਰੀ ਕਮੇਟੀ ਦੇ ਕੋਆਰਡੀਨੇਟਰ ਹਰਮਨਪ੍ਰੀਤ ਸਿੰਘ ਨੇ ਦਿੱਤੀ ਹੈ।

ਕਮੇਟੀ ਨੇ ਇਹ ਵੀ ਦੱਸਿਆ ਕਿ ਪ੍ਰਾਜੈਕਟ ਲਈ 25 ਹਜ਼ਾਰ ਏਕੜ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ ਤੇ ਇਸਦੇ ਕਾਰਨ ਪਹੁੰਚ ਮਾਰਗ ਅਤੇ ਸਿੰਜਾਈ ਸਹੂਲਤਾਂ ਨਾ ਹੋਣ ਕਾਰਨ 75 ਹਜ਼ਾਰ ਏਕੜ ਜ਼ਮੀਨ ਵਰਤੋਂ ਵਿਹੂਣੀ ਹੋ ਜਾਵੇਗੀ। ਕਮੇਟੀ ਨੇ ਇਹ ਵੀ ਦੱਸਿਆ ਕਿ 3 ਹਜਾਰ ਘਰ ਢਾਹੇ ਜਾਣਗੇ ਤੇ 100 ਪਿੰਡ ਛੱਪੜਾਂ ਤੋਂ ਵਾਂਝੇ ਹੋ ਜਾਣਗੇ। ਪ੍ਰਾਜੈਕਟ ਤਹਿਤ 1 ਕਰੋੜ ਦਰੱਖਤ ਵੱਢ ਦਿੱਤੇ ਜਾਣਗੇ ਤੇ ਸੈਂਕੜੇ ਫੈਕਟਰੀਆਂ, ਸ਼ੈਲਰ, ਪੋਲਟਰੀ ਫਾਰਮ, ਇੱਟਾਂ ਦੇ ਭੱਠੇ ਤੇ ਡੇਅਰੀ ਫਾਰਮ ਉਜੜ ਜਾਣਗੇ। ਇਹ ਵੀ ਦੱਸਿਆ ਕਿ ਕੋਟਕਪੁਰਾ, ਮੋਗਾ, ਲੁਧਿਆਣਾ, ਬਠਿੰਡਾ ਅਤੇ ਫਤਿਹਗੜ ਸਾਹਿਬ ਦੇ ਕਈ ਇਲਾਕਿਆਂ ਵਿਚ ਨਵੀਆਂ ਸੜਕਾਂ ਬਣਨ ਨਾਲ ਪਾਣੀ ਦੇ ਕੁਦਰਤੀ ਵਹਾਅ ਵਿਚ ਰੁਕਾਵਟ ਆਉਣ ਨਾਲ ਹੜਾਂ ਵਰਗੇ ਹਾਲਾਤ ਬਣ ਜਾਣਗੇ।

ਸੁਖਬੀਰ ਸਿੰਘ ਬਾਦਲ ਨੇ ਕਮੇਟੀ ਮੈਂਬਰਾਂ ਨੂੰ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਨੇ ਕਿਸਾਨਾਂ ਨੂੰ ਡੇਢ ਤੋਂ ਲੈ ਕੇ 6 ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਸੀ। ਉਹਨਾਂ ਨੇ ਕਮੇਟੀ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਦਾ ਮਸਲਾ ਜੋਰ-ਸ਼ੋਰ ਨਾਲ ਚੁੱਕੇਗਾ ਅਤੇ ਕਾਂਗਰਸ ਸਰਕਾਰ ਨੂੰ ਕਿਸਾਨਾਂ ਨੂੰ ਨਿਆਂ ਦੇਣ ਲਈ ਮਜ਼ਬੂਰ ਕਰ ਦੇਵੇਗਾ। ਉਹਨਾਂ ਕਮੇਟੀ ਮੈਂਬਰਾਂ ਤੇ ਪ੍ਰਭਾਵਿਤ ਕਿਸਾਨਾ ਨੂੰ ਅਪੀਲ ਕੀਤੀ ਕਿ 29 ਸਤੰਬਰ ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਵਿਚ ਸ਼ਾਮਲ ਹੋਣ। ਇਹ ਮਾਰਚ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ‌ ਸ਼ੁਰੂ ਹੋਵੇਗਾ।

ਭਾਰਤ ਮਾਲਾ ਪ੍ਰਾਜੈਕਟ ਤਹਿਤ ਸੂਬੇ ਵਿਚ ਜੋ ਪ੍ਰਮੁੱਖ ਸੜਕਾਂ ਬਣਨੀਆਂ ਸਨ ਉਹਨਾਂ ਵਿਚ ਦਿੱਲੀ-ਜੰਮੂ, ਕੱਟੜਾ ਐਕਸਪ੍ਰੈਸ ਵੇਅ, ਜਾਮ ਨਗਰ- ਅੰਮ੍ਰਿਤਸਰ ਐਕਸਪ੍ਰੇਵੇਅ, ਲੁਧਿਆਣਾ-ਰੋਪੜ ਰੋਡ, ਅੰਮ੍ਰਿਤਸਰ-ਊਨਾ ਰੋਡ ਅਤੇ ਮੋਹਾਲੀ-ਫਤਿਹਗੜ ਸਾਹਿਬ ਰੋਡ ਸ਼ਾਮਲ ਹਨ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।

Previous Post

ਕੈਪਟਨ’ ਦੀ ਜਲਦ ਹੋਵੇਗੀ ਵਾਪਸੀ, ਓਐੱਸਡੀ ਰਹੇ ਨਰਿੰਦਰ ਭਾਂਬਰੀ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

Next Post

ਗਿਆਨੀ ਫੂਲਾ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਲਾਏ ਗਏ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਗਿਆਨੀ ਫੂਲਾ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਲਾਏ ਗਏ

ਗਿਆਨੀ ਫੂਲਾ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਲਾਏ ਗਏ

Recommended

ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

November 11, 2020
NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

September 24, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In