• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੜਕਾਂ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ‘ਚ ਘੱਟ ਤੋਂ ਘੱਟ 100 ਫੀਸਦੀ ਵਾਧਾ ਕੀਤਾ ਜਾਵੇ : ਅਕਾਲੀ ਦਲ

Asli Punjabi by Asli Punjabi
September 24, 2021
in Top Stories
0
ਸੜਕਾਂ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ‘ਚ ਘੱਟ ਤੋਂ ਘੱਟ 100 ਫੀਸਦੀ ਵਾਧਾ ਕੀਤਾ ਜਾਵੇ : ਅਕਾਲੀ ਦਲ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 24 ਸਤੰਬਰ2021 -: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਸੂਬੇ ਵਿਚ ਵੱਖ ਵੱਖ ਹਾਈਵੇ ਬਣਾਉਣ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਵਿਚ ਘੱਟ ਤੋਂ ਘੱਟ 100 ਫੀਸਦੀ ਦਾ ਵਾਧਾ ਕੀਤਾ ਜਾਵੇ।

ਇਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਕਾਲੀ ਦਲ ਦੇ ਵਫਤ ਵੱਲੋਂ ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਅਦਾਇਗੀ ਲਈ ਕਲੈਕਟਰ ਰੇਟ ਵਿਚ ਵੱਡੀ ਕਟੌਤੀ ਕਰਨ ਦੇੇ ਧੋਖੇ ਭਰੇ ਤੇ ਗੁਪਤ ਫੈਸਲੇ ਕਾਰਨ ਕਿਸਾਨਾਂ ਤੋਂ 25000 ਕਰੋੜ ਰੁਪਏ ਤੋਂ ਵੱਧ ਪੈਸੇ ਲੁੱਟੇ ਜਾ ਰਹੇ ਹਨ। ਜ਼ਮੀਨ ਐਕਵਾਇਰ ਕਰਨ ਦੇ ਇਸ ਫੈਸਲੇ ਨਾਲ 75000 ਏਕੜ ਜ਼ਮੀਨ ਹਿੱਸਿਆਂ ਵਿਚ ਵੰਡੀ ਜਾਣ ਕਾਰਨ ਵਰਤੋਂ ਵਿਹੂਣੀ ਹੋ ਜਾਵੇਗੀ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅਕਾਲੀ ਦਲ ਦੇ ਵਫਦ ਸਰਦਾਰ ਬਾਦਲ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ, ਜਥੇਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨ ਕੇ ਸ਼ਰਮਾ ਤੇ ਹਰਚਰਨ ਬੈਂਸ ਸ਼ਾਮਲ ਸਨ।

ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਅਕਲੀ ਦਲ ਉਦੋਂ ਤੱਕ ਕਿਸਾਨਾਂ ਲਈ ਇਨਸਾਫ ਦੀ ਲੜਾਈ ਲੜੇਗਾ ਜਦੋਂ ਤੱਕ ਸਰਕਾਰ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ ਜਾਂ ਫਿਰ ਇਸ ਵਿਚ ਵੱਡੀ ਤਬਦੀਲੀ ਨਹੀਂ ਕਰਦੀ।

ਉਹਨਾਂ ਐਲਾਨ ਕੀਤਾ ਕਿ ਪਾਰਟੀ 29 ਸਤੰਬਰ ਨੂੰ ਮੁੱਖ ਮੰਤਰੀ ਚਰਨਜੀਤ Çੰਘ ਚੰਨੀ ਦੀ ਰਿਹਾਇਸ਼ ਤੱਕ ਟਰੈਕਟਰ ਮਾਰਚ ਕੱਢੇਗੀ ਤਾਂ ਜੋ ਸਰਕਾਰ ’ਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਦਬਾਅ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਕਿਸਾਨ ਇਸ ਮਾਮਲੇ ਵਿਚ ਸਰਕਾਰ ਦੀ ਧੱਕੇਸ਼ਾਹੀ ਖਿਲਾਫ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਅਸੀੀਂ ਹਰ ਮਾਮਲੇ ’ਤੇ ਕਿਸਾਨਾਂ ਨਾਲ ਖੜ੍ਹੇ ਹਾਂ ਤੇ ਖੜ੍ਹੇ ਰਹਾਂਗੇ। ਕਿਸਾਨ ਤੇ ਅਕਾਲੀ ਦਲ ਇਕ ਦੂਜੇ ਦਾ ਅਨਿੱਖੜਵਾਂ ਅੰਗ ਹਨ।

ਪਾਰਟੀ ਵੱਲੋਂ ਸੌਂਪੇ ਮਤੇ ਵਿਚ ਕਾਂਗਰਸ ਸਰਕਾਰ ਵੱਲੋਂ 19 ਵੱਖ ਵੱਖ ਜ਼ਿਲਿ੍ਹਆਂ ਵਿਚ ਐਕਵਾਇਰ ਕੀਤੀ ਜਾ ਰਹੀ 25 ਹਜ਼ਾਰ ਏਕੜ ਜ਼ਮੀਨ ਦੇ ਮਾਲਕਾਂ ਨਾਲ ਕੀਤੇ ਘਟੀਆ ਵਿਹਾਰ ਦੀ ਨਿਖੇਧੀ ਕੀਤੀ ਗਈ। ਭਾਰਤ ਮਾਲਾ ਪ੍ਰਾਜੈਕਟ ਅਧੀਨ ਪੰਜਾਬ ਵਿਚ ਦਿੱਲੀ-ਜੰਮੂ-ਕੱਟੜਾ ਐਕਸਪ੍ਰੈਸਵੇਅ, ਜਾਮਨਗਰ-ਅੰਮ੍ਰਿਤਸਰ ਐਕਸਪ੍ਰੈਸਵੇਅ, ਅੰਮ੍ਰਿਤਸਰ-ਊਨਾ ਹਾਈਵੇ, ਲੁਧਿਆਣਾ-ਰੋਪੜ ਹਾਈਵੇ, ਬਰਨਾਲਾ-ਬਠਿੰਡਾ-ਗੰਗਾ ਨਗਰ ਹਾਈਵੇ, ਮੁਹਾਲੀ-ਸਰਹਿੰਦੀ ਹਾਈਵੇ, ਮਲੌਟ, ਜਲੰਧਰ ਅਤੇ ਪਟਿਆਲਾ ਬਾਈਪਾਸ ਤੇ ਹੋਰ ਸਬੰਧਤ ਸੜਕ ਪ੍ਰਾਜੈਕਟ ਸ਼ਾਮਲ ਹਨ।

ਮੰਗ ਪੱਤਰ ਵਿਚ ਕਿਹਾ ਗਿਆ ਕਿ ਜ਼ਮੀਨ ਐਕਵਾਇਰ ਕਰਨ ਦੇ ਸਰੂਪ ਕਾਰਨ ਨਾਲ ਲੱਗਦੀ ਜ਼ਮੀਨ ਲਈ ਸਿੰਜਾਈ ਵਾਸਤੇ ਵੱਡੀ ਮੁਸ਼ਕਿਲ ਖੜ੍ਹੀ ਹੋਵੇਗੀ ਤੇ ਇਸ ਨਾਲ ਪਾਣੀ ਦਾ ਕੁਦਰਤੀ ਵਹਾਅ ਵੀ ਰੁਕੇਗਾ ਜਿਸ ਨਾਲ ਇਲਾਕੇ ਵਿਚ ਹੜ੍ਹ ਵੀ ਆ ਸਕਦੇ ਹਨ। ਇਸ ਵਿਚ ਕਿਹਾ ਕਿ ਪੰਜਾਬ ਸਰਕਾਰ ਇਹ ਜ਼ਮੀਨ ਕਲੈਕਟਰ ਰੇਟ ਜੋ ਕਿ ਮਾਰਕੀਟ ਰੇਟ ਨਾਲੋਂ ਕਿਤੇ ਘੱਟ ਹੈ, ’ਤੇ ਇਹ ਜ਼ਮੀਨ ਐਕਵਾਇਰ ਕਰ ਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਦੂਜਾ ਵੱਖ ਵੱਖ ਥਾਵਾਂ ’ਤੇ ਜ਼ਮੀਨ ਐਕਵਾਇਰ ਕਰਨ ਵਾਸਤੇ ਕੋਈ ਇਕਸਾਰ ਨੀਤੀ ਨਹੀਂ ਅਪਣਾਈ ਗਈ।

ਮੰਗ ਪੱਤਰ ਵਿਚ ਇਹ ਵੀ ਕਿਹਾ ਗਿਆ ਕਿ ਪ੍ਰਭਾਵਤ ਕਿਸਾਨ ਮਹੀਨਿਆਂ ਤੋਂ ਸ਼ਾਂਤੀਪੂਰਨ ਤੇ ਲੋਕਤੰਤਰੀ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਕਾਂਗਰਸ ਸਰਕਾਰ ਉਹਨਾਂ ਨਾਲ ਬੇਰੁਖੀ ਕਰ ਰਹੀ ਹੈ।

ਇਸ ਵਿਚ ਰਾਜਪਾਲ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਨੂੰ ਆਖਣ ਕਿ ਜ਼ਮੀਨ ਐਕਵਾਇਰ ਕਰਨ ਲਈ ਜਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਇਕਸਾਰ ਜ਼ਮੀਨ ਐਕਵਾਇਰ ਨੀਤੀ ਅਪਣਾਈ ਗਈ, ਉਸੇ ਤਰੀਕੇ ਕਿਸਾਨ ਪੱਖੀ ਨੀਤੀ ਘੜੀ ਤੇ ਲਾਗੂ ਕੀਤੀ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਸੂਬਾ ਸਰਕਾਰ ਕਲੈਕਟਰ ਰੇਟ ਦੀ ਥਾਂ ’ਤੇ ਸਿੱਧਾ ਮਾਰਕੀਟ ਕੀਮਤ ਮਲਟੀਪਲਾਇਰ ਲਾ ਕੇ ਅਦਾ ਅਦਾ ਕਰੇ। ਪ੍ਰਭਾਵਤ ਕਿਸਾਨਾਂ ਦੀ ਮੰਗ ਅਨੁਸਾਰ 100 ਫੀਸਦੀ ਸੋਲੇਸ਼ੀਅਮ ਵੱਖਰਾ ਦਿੱਤਾ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਕਿਸਾਨਾਂ ਦੀ ਆਪਣੀਆਂ ਜ਼ਮੀਨ ਤੱਕ ਪਹੁੰਚ ਵਾਸਤੇ ਸਰਵਿਸ ਲੇਨਾਂ ਵੀ ਬਣਾਈਆਂ ਜਾਣ।

Previous Post

ਦਿੱਲੀ ਦੀ ਰੋਹਿਣੀ ਕੋਰਟ ਵਿੱਚ ਹੋਈ ਗੈਂਗਵਾਰ, ਗੈਂਗਸਟਰ ਸਮੇਤ 3 ਦੀ ਮੌਤ

Next Post

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

Recommended

ਲੁਧਿਆਣਾ’ ‘ਚ ਦਿਹਾੜੇ ਲੁੱਟ, 6 ਹਥਿਆਰਬੰਦ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਲੁਧਿਆਣਾ’ ‘ਚ ਦਿਹਾੜੇ ਲੁੱਟ, 6 ਹਥਿਆਰਬੰਦ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

June 25, 2020
ਕੈਨੇਡਾ: ਬ੍ਰਿਟਿਸ਼ ਕੋਲੰਬੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲਗਾਈ ਰੋਕ

ਕੈਨੇਡਾ: ਬ੍ਰਿਟਿਸ਼ ਕੋਲੰਬੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲਗਾਈ ਰੋਕ

January 30, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In