ਫਰੀਦਕੋਟ 24 ਸਤੰਬਰ 2021 – ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਜ਼ੇਲ੍ਹ ਵਿੱਚ ਬੰਦ ਅੰਡਰਟ੍ਰਾਇਲਾਂ ਦੀ ਇੰਨਟੀਰਅਮ ਜਮਾਨਤ ਨੂੰ ਵਿਚਾਰਿਆ ਗਿਆ। ਇਸ ਮੀਟਿੰਗ ਵਿੱਚ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਪੁਲਿਸ ਕਪਤਾਨ (ਡੀ), ਸ੍ਰੀਮਤੀ ਅਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਅਡਿਸ਼ਨਲ ਚਾਰਜ), ਅਤੇ ਸ੍ਰੀ ਜ਼ੋਗਿੰਦਰਪਾਲ, ਸੁਪਰਡੈਂਟ, ਕੇਂਦਰੀ ਜ਼ੇਲ੍ਹ, ਮੌਜੂਦ ਸਨ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਨੇ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਤਿਆਰ ਕੀਤੇ ਏਜੰਡੇ ਨੂੰ ਵਿਚਾਰਿਆ ਗਿਆ ਅਤੇ ਇਸ ਸਬੰਧੀ ਲੌੜੀਂਦੇ ਨਿਰਦੇਸ਼ ਸਬੰਧਤ ਨੂੰ ਜਾਰੀ ਕੀਤੇ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀਆਂ ਹੋਰਨਾਂ ਮੀਟਿੰਗਾਂ ਵੀ ਕੀਤੀਆਂ ਗਈਆਂ।
ਇਸ ਤੋਂ ਇਲਾਵਾ ਬਾਅਦ ਦੁਪਹਿਰ ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਅਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਰੀਦਕੋਟ ਵੱਲੋਂ ਮਾਡਰਨ ਸੁਧਾਰ ਘਰ (ਕੇਂਦਰੀ ਜ਼ੇਲ੍ਹ), ਫਰੀਦਕੋਟ ਦਾ ਵੀ ਦੌਰਾ ਕੀਤਾ ਗਿਆ ਅਤੇ ਹਵਾਲਾਤੀਆਂ/ਕੈਂਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ। ਇਸ ਉਪਰੰਤ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਰੀਦਕੋਟ ਨੂੰ ਹਵਾਲਾਤੀਆਂ/ਕੈਂਦੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕਿਹਾ ਗਿਆ।