• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗੈਰ ਸੰਵਿਧਾਨਕ ਸੁਪਰ ਸੀ ਐਮ ਨੂੰ ਆਪਣੇ ’ਤੇ ਭਾਰੂ ਨਾ ਪੈਣ ਦੇਣ ਚੰਨੀ : ਸੁਖਬੀਰ ਬਾਦਲ

Asli Punjabi by Asli Punjabi
September 24, 2021
in Punjab
0
ਗੈਰ ਸੰਵਿਧਾਨਕ ਸੁਪਰ ਸੀ ਐਮ ਨੂੰ ਆਪਣੇ ’ਤੇ ਭਾਰੂ ਨਾ ਪੈਣ ਦੇਣ ਚੰਨੀ : ਸੁਖਬੀਰ ਬਾਦਲ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 24 ਸਤਬੰਰ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਜਿਸ ਮਾਣ ਵਾਲੇ ਅਹੁਦੇ ’ਤੇ ਬੈਠੇ ਹਨ, ਉਸ ਅਨੁਸਾਰ ਵਿਹਾਰ ਕਰਨ ਅਤੇ ਇਕ ਗੈਰ ਸੰਵਿਧਾਨਕ ਸੁਪਰ ਸੀ ਐਮ ਵੱਲੋਂ ਉਹਨਾਂ ਨੂੰ ਬਣਾਉਟੀ ਤੇ ਰਬੜ ਦੀ ਮੋਹਰ ਵਾਂਗ ਸਮਝ ਕੇ ਉਹਨਾਂ ’ਤੇ ਭਾਰੂ ਨਾ ਪੈਣ ਦੇਣ।

ਸਰਦਾਰ ਬਾਦਲ ਕਿਸਾਨ ਮਾਮਲਿਆਂ ’ਤੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਲਈ ਅਕਾਲੀ ਦਲ ਦੇ ਵਫਦ ਦੀ ਅਗਵਾਈ ਕਰਨ ਤੋਂ ਬਾਅਦ ਸਰਕਾਰ ਦੇ ਫੈਸਲਿਆਂ ਵਿਚ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਬਾਰੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਉਹਨਾਂ ਨੇ ਕਿਸਾਨਾਂ ਨੂੰ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਾ ਦੇਣ ਅਤੇ ਕਿਸਾਨਾਂ ਨੂੰ ਖਾਸ ਤੌਰ ’ਤੇ ਮਾਲਵਾ ਪੱਟੀ ਵਿਚ ਬਿਮਾਰੀ ਤੇ ਨਕਲੀ ਬੀਜਾਂ ਤੇ ਦਵਾਈਆਂ ਕਾਰਨ ਪਏ ਘਾਟੇ ਲਈ ਮੁਆਵਜ਼ਾ ਨਾ ਦੇਣ ਦਾ ਮਾਮਲਾ ਚੁੱਕਿਆ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੇ ਉਹਨਾਂ ਦੀ ਸੁਰੱਖਿਆ ਤੇ ਕਾਰਾਂ ਬਾਰੇ ਕੁਝ ਹਾਸੋਹੀਣੇ ਬਿਆਨ ਸੁਣੇ ਹਨ। ਉਹਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਤੇ ਉਹਨਾਂ ਦੀ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਉਹਨਾਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਕਾਰ ਲੈਣ ਲਈ ਤਰਲੇ ਕੱਢੇ ਸਨ ਤੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤੋਂ ਵੀ ਦਖਲ ਮੰਗਿਆ ਸੀ ਤਾਂ ਜੋ ਕਾਰ ਮਿਲਦੀ। ਉਹ ਇਸ ਵੇਲੇ ਸਰਕਾਰ ਵਿਚ ਨਹੀਂ ਹਨ ਪਰ ਫਿਰ ਵੀ ਸਰਕਾਰੀ ਕਾਰ ਦੀ ਵਰਤੋਂ ਕਰ ਰਹੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਇਹ ਸੰਦੇਸ਼ ਭੇਜ ਕੇ ਸਾਰੇ ਸੂਬੇ ਦੇ ਅਨੁਸੂਚਿਤ ਜਾਤੀ ਲੋਕਾਂ ਦਾ ਅਪਮਾਨ ਕਰ ਰਹੀ ਹੈ ਕਿ ਚੰਨੀ ਮੁੱਖ ਮੰਤਰੀ ਦੇ ਅਹੁਦੇ ਲਈ ਪੰਜਵਾਂ ਵਿਕਲਪ ਸਨ ਤੇ ਉਹਨਾਂ ’ਤੇ ਨਾ ਸਿਰਫ ਡਿਪਟੀ ਸੀ ਐਮ ਭਾਰੂ ਪੈ ਰਹੇ ਹਨ ਬਲਕਿ ਸਰਕਾਰ ਤੋਂ ਬਾਹਰਲੇ ਲੋਕਾਂ ਨੂੰ ਵੀ ਉਹਨਾਂ ’ਤੇ ਭਾਰੂ ਪੈਣ ਦੀ ਆਗਿਆ ਦਿੱਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਸ੍ਰੀ ਚੰਨੀ ਨੂੰ ਤਾਂ ਅਕਾਲੀ ਦਲ ਦਾ ਧੰਨਵਾਦ ਕਰਨਾ ਚਾਹੀਦਾ ਹੈ ਕਿਉਂਕਿ ਪਾਰਟੀ ਵੱਲੋਂ ਐਸ ਸੀ ਵਰਗ ਤੋਂ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰਨ ਕਾਰਨ ਹੀ ਕਾਂਗਰਸ ਨੂੰ ਉਹਨਾਂ ਨੂੰ ਮੁੱਖ ਮੰਤਰੀ ਬਣਾਉਣ ਲਈ ਮਜਬੂਰ ਹੋਣਾ ਪਿਆ ਤੇ ਸ੍ਰੀ ਚੰਨੀ ਨੂੰ ਲਾਭ ਮਿਲ ਗਿਆ।

ਸਰਕਾਰ ਵੱਲੋਂ ਮਨਘੜਤ ਦੋਸ਼ਾਂ ਦੇ ਆਧਾਰ ’ਤੇ ਕੁਝ ਅਕਾਲੀ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਘੜਨ ਦੀਆਂ ਰਿਪੋਰਟਾਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਤਿਆਰ ਹਾਂ। ਇਸ ਵਾਸਤੇ ਸਰਕਾਰ ਨੂੰ ਆਪਣਾ ਤੇ ਸੂਬੇ ਦਾ ਸਮਾਂ ਖਰਾਬ ਨਹੀਂ ਕਰਨਾ ਚਾਹੀਦਾ ਤੇ ਆਪਣੀ ਬਦਲਾਖੋਰੀ ਦੀ ਪਿਆਸ ਜਲਦੀ ਬੁਝਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਤੁਸੀਂ ਸਾਨੂੰ ਦੱਸੋ ਕਿ ਗ੍ਰਿਫਤਾਰ ਹੋਣ ਲਈ ਅਸੀਂ ਕਿਥੇ ਆਈਏ ਤਾਂ ਜੋ ਤੁਹਾਡਾ ਸਮਾਂ ਤੇ ਸ਼ਕਤੀ ਬਰਬਾਦ ਨਾ ਹੋਵੇ।

ਉਹਨਾਂ ਕਿਹਾ ਕਿ ਉਹ ਸਾਨੂੰ ਇਸ ਲਈ ਨਿਸ਼ਾਨਾਂ ਬਣੇ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਸਰਕਾਰ ਕੋਲ ਗਿਣਤੀ ਦੇ ਦਿਨ ਰਹਿ ਗਏ ਹਨ ਤੇ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨੀ ਤੈਅ ਹੈ। ਇਸ ਲਈ ਉਹ ਡਰ ਗਏ ਹਨ ਤੇ ਹਨੇਰੇ ਵਿਚ ਤੀਰ ਮਾਰ ਰਹੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਅਫਸਰਾਂ ਨੂੰ ਸੱਦ ਕੇ ਉਹਨਾਂ ਨੁੰ ਅਕਾਲੀ ਆਗੂਆਂ ਨੂੰ ਗ੍ਰਿਫਤਾਰ ਕਰਨ ਦੇ ਬਦਲੇ ਵਿਚ ਇਨਾਮ ਵਜੋਂ ਤਾਕਤ ਵਾਲੀਆਂ ਪੋਸਟਾਂ ’ਤੇ ਲਾਉਣ ਦੀਆਂ ਪੇਸ਼ਕਸ਼ਾਂ ਕਰ ਰਹੀ ਹੈ। ਇਹਨਾਂ ਵਿਚੋਂ ਕਈ ਅਫਸਰਾਂ ਨੇ ਆਪ ਫੋਨ ਕਰ ਕੇ ਸਾਨੂੰ ਦੱਸਿਆ ਹੈ ਕਿ ਉਹਨਾਂ ’ਤੇ ਕਿਵੇਂ ਦਬਾਅ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਅਫਸਰਾਂ ਨੂੰ ਕਿਹਾ ਹੈ ਕਿ ਉਹ ਘਬਰਾਉਣ ਨਾ ਬਲਕਿ ਜੋ ਸਰਕਾਰ ਉਹਨਾਂ ਨੂੰ ਆਖ ਰਹੀ ਹੈ, ਉਹੀ ਕਰਨ। ਉਹਨਾਂ ਕਿਹਾ ਕਿ ਅਸੀਂ ਇਹ ਵੇਖ ਰਹੇ ਹਾਂ ਕਿ ਕੌਣ ਸੰਵਿਧਾਨ ਲੀਹ ਟੱਪਦਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਸਰਕਾਰ ਆਪਣੀ ਅੰਦਰੂਨੀ ਖਿੱਚੋਤਾਣ ਤੇ ਨਲਾਇਕੀ ਨੂੰ ਬਦਲਾਖੋਰੀ ਤੇ ਵੱਡੇ ਆਗੂਆਂ ਨੂੰ ਗ੍ਰਿਫਤਾਰ ਕਰ ਕੇ ਲੁਕਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਤੁਸੀਂ ਅਕਾਲੀਆਂ ਨੂੰ ਡਰਾ ਨਹੀਂ ਸਕਦੇ। ਉਹਨਾਂ ਕਿਹਾ ਕਿ ਜਿਸ ਕੰਮ ਵਿਚ ਇੰਦਰਾ ਗਾਂਧੀ ਫੇਲ੍ਹ ਹੋ ਗਈ ਤਾਂ ਫਿਰ ਤੁਸੀਂ ਕਿਵੇਂ ਸਫਲ ਹੋਵੋਗੇ। ਉਹਨਾਂ ਕਿਹਾ ਕਿ ਜਿਸ ਦਿਨ ਤੋਂ ਅਕਾਲੀ ਜੰਮੇ ਹਨ, ਉਸ ਦਿਨ ਤੋਂ ਬਦਲਖੋਰੀ, ਦਮਨ ਤੇ ਗ੍ਰਿਫਤਾਰੀਆਂ ਦਾ ਸਾਹਮਣਾ ਕਰ ਰਹੇ ਹਨ। ਹਰ ਅਕਾਲੀ ਪਰਿਵਾਰ ਵਿਚ ਜਨਮੇ ਵਿਅਕਤੀ ਵੱਲੋਂ ਇਹਨਾਂ ਨਾਲ ਲੜਾਈ ਲੜੀ ਹੀ ਜਾਂਦੀ ਹੈ। ਆ ਜਾਓ ਅਸੀਂ ਤੁਹਾਡੀ ਉਡੀਕ ਕਰ ਰਹੇ ਹਾਂ ਜਾਂ ਫਿਰ ਸਾਨੂੰ ਦੱਸੋ ਅਸੀਂ ਕਿਥੇ ਆਈਏ।

ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਕੁਝ ਦਿਨ ਦੀਆਂ ਘਟਨਾਵਾਂ ਨੇ ਸਾਬਤ ਕੀਤਾ ਹੈ ਕਿ ਕਾਂਗਰਸ ਪਾਰਟੀ ਨੂੰ ਫਿਰਕੂ ਤੇ ਜਾਤੀਵਾਦੀ ਲੀਹਾਂ ’ਤੇ ਵੰਡਣਾ ਚਾਹੁੰਦੀ ਹੈ ਜੋ ਸੂਬੇ ਵਿਚ ਸਾਡੇ ਗੁਰੂ ਸਾਹਿਬਾਨ, ਰਿਸ਼ੀਆਂ ਮੁੰਨੀਆਂ ਤੇ ਸੂਫੀ ਸੰਤਾਂ ਵੱਲੋਂ ਦਿੱਤੀ ਸਿੱਖਿਆ ਨਾਲ ਬਣੇ ਬਹੁ ਸਭਿਅਕ ਤੇ ਧਰਮ ਨਿਰਪੱਖ ਸਰੂਪ ਲਈ ਬਹੁਤ ਵੱਡਾ ਖ਼ਤਰਾ ਹੈ। ਪਾੜੋ ਤੇ ਰਾਜ ਕਰੋ ਦਾ ਪੁਰਾਣੀ ਕਾਂਗਰਸੀ ਏਜੰਡਾ ਮੁੜ ਵਾਪਸ ਆ ਗਿਆ ਹੈ।

Previous Post

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੀਦਕੋਟ ਜੇਲ੍ਹ ਦਾ ਦੌਰਾ ਅਤੇ ਹੋਰ ਮੀਟਿੰਗਾਂ

Next Post

ਕਦੋਂ ਹੋਵੇਗੀ ਵਜ਼ੀਰਾਂ ਨੁੰ ਮਹਿਕਮਿਆਂ ਦੀ ਵੰਡ ? ਕਦੋਂ ਹੋਣਗੀਆਂ ਕੁਝ ਹੋਰ ਅਹਿਮ ਨਿਯੁਕਤੀਆਂ ਚੰਨੀ ਸਰਕਾਰ ਵੱਲੋਂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕਦੋਂ ਹੋਵੇਗੀ ਵਜ਼ੀਰਾਂ ਨੁੰ ਮਹਿਕਮਿਆਂ ਦੀ ਵੰਡ ? ਕਦੋਂ ਹੋਣਗੀਆਂ ਕੁਝ ਹੋਰ ਅਹਿਮ ਨਿਯੁਕਤੀਆਂ ਚੰਨੀ ਸਰਕਾਰ ਵੱਲੋਂ

ਕਦੋਂ ਹੋਵੇਗੀ ਵਜ਼ੀਰਾਂ ਨੁੰ ਮਹਿਕਮਿਆਂ ਦੀ ਵੰਡ ? ਕਦੋਂ ਹੋਣਗੀਆਂ ਕੁਝ ਹੋਰ ਅਹਿਮ ਨਿਯੁਕਤੀਆਂ ਚੰਨੀ ਸਰਕਾਰ ਵੱਲੋਂ

Recommended

ਯੂ.ਪੀ. ਦੇ ਰਾਜਪਾਲ ਵਲੋਂ ਲਵ ਜਿਹਾਦ ਵਿਰੁੱਧ ਆਰਡੀਨੈਂਸ ਨੂੰ ਮੰਜੂਰੀ

ਯੂ.ਪੀ. ਦੇ ਰਾਜਪਾਲ ਵਲੋਂ ਲਵ ਜਿਹਾਦ ਵਿਰੁੱਧ ਆਰਡੀਨੈਂਸ ਨੂੰ ਮੰਜੂਰੀ

November 29, 2020
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In