ਡੀਗੜ੍ਹ, 27 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਵਾਲੇ ਦਿਨ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ।
ਇਕ ਟਵੀਟ ਵਿਚ ਚੰਨੀ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਤੇ ਕੇਂਦਰ ਸਰਕਾਰ ਨੁੰ ਅਪੀਲ ਕਰਦਾਹਾਂ ਕਿ ਉਹ ਤਿੰਨ ਕਿਸਾਨ ਵਿਰੋਧੀ ਕਾਨੁੰਨ ਖਾਰਜ ਕਰੇ।ਉਹਨਾਂ ਕਿਹਾ ਕਿ ਸਾਡੇ ਕਿਸਾਨ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਆਪਣੇ ਹੱਕਾਂ ਵਾਸਤੇ ਲੜ ਰਹੇ ਹਨ ਤੇ ਇਹ ਸਮਾਂ ਹੈ ਕਿ ਉਹਨਾਂ ਦੀ ਆਵਾਜ਼ ਸੁਣੀ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ।