ਚੰਡੀਗੜ੍ਹ, 27 ਸਤੰਬਰ 2021 – ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ।
ਬਾਕੀ ਦੇ ਸਾਰੇ ਏਜੰਡੇ ਅਗਲੀ ਮੀਟਿੰਗ ਇਕ ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤੇ ਗਏ ਹਨ। ਕੈਬਨਿਟ ਮੀਟਿੰਗ ਸਮਾਪਤ ਹੋ ਗਈ ਹੈ ਤੇ ਸਾਰੇ ਮੰਤਰੀ ਮੁੱਖ ਮੰਤਰੀ ਨਾਲ ਦੁਪਹਿਰ ਦੇ ਖਾਣੇ ਲਈ ਚਲੇ ਗਏ। ਹੁਣ 1 ਅਕਤੂਬਰ ਨੂੰ ਮੁੜ ਕੈਬਿਨਟ ਮੀਟਿੰਗ ਹੋਵੇਗੀ।