ਰੂਪਨਗਰ, 28 ਸਤੰਬਰ 2021- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੜਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ `ਤੇ ਪਹੁੰਚੇ। ਜਿੱਥੇ ਸਪੀਕਰ ਰਾਣਾ ਕੇ.ਪੀ ਜੀ ਨੇ ਮੁੱਖ ਮੰਤਰੀ ਜੀ ਦਾ ਸਵਾਗਤ ਕੀਤਾ। ਕੁਝ ਸਮਾਂ ਸਪਕਿਰ ਸਾਹਿਬ ਦੀ ਰਿਹਾਇਸ਼ `ਤੇ ਰੁਕਣ ਉਪਰੰਤ ਸੀਪਕਰ ਰਾਣਾ ਕੇ.ਪੀ ਨੂੰ ਨਾਲ ਲੈ ਕੇ ਮੁੱਖ ਮੰਤਰੀ ਸ਼ਹੀਦ ਭਗਤ ਸਿੰਘ ਜੀ ਨੂੰ ਉਨਾਂ ਦੇ ਜਨਮ ਦਿਨ ਮੌਕੇ ਸ਼ਰਧਾ ਅਤੇ ਸਤਿਕਾਰ ਭੇਂਟ ਕਰਨ ਲਈ ਖਟਕੜ ਕਲਾਂ ਲਈ ਰਵਾਨਾ ਹੋ ਗਏ।