Chandigarh: 30 SEP 2021 -ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ Iਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਵਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ
ਕੀਮਤ ਦੀ)ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ ।