ਨਵੀਂ ਦਿੱਲੀ, , 01 ਅਕਤੂਬਰ 2021- ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਨਰਾਜ਼ਗੀ ਜਤਾਈ ਹੈ। ਸੁਪਰੀਮ ਕੋਰਟ ਨੇ ਨਾਲ ਕਿਹਾ ਕਿ ਪਹਿਲਾਂ ਸ਼ਹਿਰਾਂ ਦਾ ਗਲ ਘੁੱਟਿਆ ਅਤੇ ਹੁਣ ਜੰਤਰ ਮੰਤਰ ਵਿਖੇ ਧਰਨੇ ਦੀ ਮੰਗ ਕਰ ਰਹੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਕੀ ਲੋਕ ਆਪਣਾ ਕਾਰੋਬਾਰ ਬੰਦ ਕਰ ਦੇਣ, ਸੰਪਤੀ ਦਾ ਵੀ ਨੁਕਸਾਨ ਹੋ ਰਿਹਾ ਹੈ। ਦੂਜੇ ਪਾਸੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਨੇ ਖੁਦ ਦਿੱਲੀ ਵਿਚ ਸਡ਼ਕ ਤੇ ਕੰਧ ਕੀਤੀ ਹੋਈ ਹੈ ਅਤੇ ਕਿਸਾਨ ਤਾਂ ਸਿਰਫ ਨਵੇਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ।