ਐਸ.ਏ.ਐਸ. ਨਗਰ, 1 ਅਕਤੂਬਰ- ਵਧੀਕ ਡਿਪਟੀ ਕਮਿਸ਼ਨਰ (ਡੀ) ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੋਵਾਂ ਖੁਰਾਕਾਂ ਨਾਲ 100 ਪ੍ਰਤੀਸ਼ਤ ਟੀਕਾਕਰਨ ਵੱਲ ਵਧ ਰਿਹਾ ਹੈ ਅਤੇ ਟੀਚਾ ਅਕਤੂਬਰ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ। ਕੋਵਿਡ ਪ੍ਰਬੰਧਨ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦਾ ਵੱਧ ਤੋਂ ਵੱਧ ਮੁਕੰਮਲ ਟੀਕਾਕਰਨ ਲੋਕਾਂ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਸਮੂਹਿਕ ਰੂਪ ਵਿੱਚ ਵਧਣਾ ਯਕੀਨੀ ਬਣਾਏਗਾ। ਇਸ ਨਾਲ ਕੋਵਿਡ -19 ਮਹਾਂਮਾਰੀ ਦੀ ਅਗਲੀ ਲਹਿਰ ਦੇ ਸਭ ਤੋਂ ਘਾਤਕ ਪ੍ਰਭਾਵਾਂ ਨੂੰ ਟਾਲਿਆ ਜਾ ਸਕੇਗਾ।
ਸਿਹਤ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਾ. ਅਗਰਵਾਲ ਨੇ ਸਿਹਤ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਦੂਜੀ ਖੁਰਾਕ ਦੇ ਨਾਲ ਮੁਕੰਮਲ ਟੀਕਾਕਰਨ ਦੇ ਟੀਚੇ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।