ਅਟਾਰੀ, 1 ਅਕਤੂਬਰ – ਦਿੱਲੀ ਵਿੱਚ ਸੰਘੂ ਬਾਰਡਰ ਤੇ ਧਰਨੇ ਤੇ ਬੈਠੇ ਕਿਸਾਨ ਬਲਕਾਰ ਸਿੰਘ (66 ਸਾਲ) ਵਾਸੀ ਪਿੰਡ ਮੋਦੇ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਕਿਸਾਨ ਦੀ ਮ੍ਰਿਤਕ ਦੇਹ ਉਸਦੇ ਜੱਦੀ ਪਿੰਡ ਪਹੁੰਚਣ ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਕਿਸਾਨ ਜਥੇਬੰਦੀਆਂ ਦੇ ਆਗੂ ਰਤਨ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਬਲਕਾਰ ਸਿੰਘ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਮਾਲੀ ਮਦਦ ਦਿੱਤੀ ਜਾਵੇ।