ਨਵੀਂ ਦਿੱਲੀ, 1 ਅਕਤੂਬਰ -ਸਰਕਾਰੀ ਤੇਲ ਕੰਪਨੀਆਂ ਵਲੋਂ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਤੋਂ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ 29 ਤੋਂ 32 ਪੈਸੇ ਅਤੇ ਪੈਟਰੋਲ ਦੀ ਕੀਮਤ 22 ਤੋਂ 30 ਪੈਸੇ ਵਧੀ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.89 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 90.17 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.95 ਰੁਪਏ ਅਤੇ ਡੀਜ਼ਲ ਦੀ ਕੀਮਤ 97.84 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 102.47 ਰੁਪਏ ਅਤੇ ਡੀਜ਼ਲ ਦੀ ਕੀਮਤ 93.27 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨੱਈ ਵਿੱਚ ਪੈਟਰੋਲ 99.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.74 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ 102.47 ਅਤੇ ਡੀਜ਼ਲ ਦੀ ਕੀਮਤ 93.27 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਜਿਕਰਯੋਗ ਹੈ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈਆਂ ਹਨ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ ਅਤੇ ਡੀਜ਼ਲ ਦੀ ਕੀਮਤ ਵੀ ਸਭ ਤੋਂ ਵਧ 97 ਰੁਪਏ ਤੋਂ ਟੱਪ ਚੁੱਕੀ ਹੈ।