ਲੁਧਿਆਣਾ,04 ਅਕਤੂਬਰ 2021- ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਲਖੀਮਪੁਰ ਘਟਨਾ ਬਾਰੇ ਕਿਹਾ ਕਿ ਪ੍ਧਾਨ ਮੰਤਰੀ ਦੀ ਜ਼ਿੱਦ ਕਰਕੇ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ। ਬਾਦਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਲਈ 33 ਫ਼ੀਸਦੀ ਰਾਖਵਾਂਕਰਨ ਦੇਵਾਂਗੇ ਅਤੇ ਬਿਜਲੀ ਦੀ ਕਿੱਲਤ ਨੂੰ ਦੂਰ ਕਰਨ ਲਈ ਪੰਜਾਬ ਭਰ ਚ ਸੋਲਰ ਪਲਾਂਟ ਲਗਾਏ ਜਾਣਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੁਧਿਆਣਾ ਪੂਰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਚ ਪ੍ਰਚਾਰ ਕੀਤਾ। ਲਖੀਮਪੁਰ ਦੇ ਮੁੱਦੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਿੱਦ ਕਰਕੇ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਾਨੂੰਨ ਰੱਦ ਕਰ ਦੇਣ, ਕਿਉਂਕਿ ਕਿਸਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਜ਼ਿਆਦਾ ਨੁਕਸਾਨ ਵੀ ਹੋ ਸਕਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲਖੀਮਪੁਰ ਘਟਨਾ ਦੀ ਸਖਤ ਸ਼ਬਦਾਂ ਚ ਨਿੰਦਾ ਕੀਤੀ । ਬਾਦਲ ਨੇ ਕਿਹਾ ਕਿ ਜੋ ਵੀ ਇਸ ਲਈ ਜ਼ਿੰਮੇਵਾਰ ਹੈ, ਪੁਲਿਸ ਨੂੰ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ । ਪ੍ਰਧਾਨ ਮੰਤਰੀ ਨੂੰ ਤੁਰੰਤ ਤਿੰਨੇ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਬਾਦਲ ਨੇ ਕਿਹਾ ਕਿ 33 ਫੀਸਦੀ ਵਿਦਿਆਰਥੀਆਂ ਨੂੰ ਵੱਡੇ ਕਾਲਜਾਂ ਯੂਨੀਵਰਸਿਟੀਆਂ ਖਾਸ ਕਰਕੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਬਿਜਲੀ ਨੂੰ ਲੈ ਕੇ ਵੀ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਅਕਾਲੀ ਦਲ ਕੋਲ ਇਸ ਲਈ ਪੂਰਾ ਪਲੈਨ ਹੈ। ਅਕਾਲੀ ਦਲ ਪੰਜਾਬ ਦੇ ਵਿੱਚ ਬਿਜਲੀ ਦੀ ਪੂਰਤੀ ਲਈ 10 ਹਜ਼ਾਰ ਮੈਗਾਵਾਟ ਦਾ ਸੋਲਰ ਸਿਸਟਮ ਲਗਾਏਗਾ। ਜਿਸ ਨਾਲ ਲੁਧਿਆਣਾ ਦੀ ਇੰਡਸਟਰੀ ਦੇ ਨਾਲ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਬਿਜਲੀ ਦੀ ਸਪਲਾਈ ਹੋਵੇਗੀ ਅਤੇ ਉਸ ਦਾ ਇੱਕ ਵਾਰ ਹੀ ਖਰਚਾ ਆਵੇਗਾ।