• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਲਖੀਮਪੁਰ ਖੀਰੀ ਘਟਨਾ ਦੇ ਵਿਰੁੱਧ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਦਿੱਤਾ

Asli Punjabi by Asli Punjabi
October 4, 2021
in Punjab
0
ਲਖੀਮਪੁਰ ਖੀਰੀ ਘਟਨਾ ਦੇ ਵਿਰੁੱਧ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਦਿੱਤਾ
586
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ: 4 ਅਕਤੂਬਰ, 2021- ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਹਰ ਰੋਜ਼ ਰੇਲਵੇ ਸਟੇਸ਼ਨ ‘ਤੇ ਲੱਗਣ ਵਾਲਾ ਧਰਨਾ ਅੱਜ,ਲਖਮੀਰ ਖੀਰੀ ਦੇ ਕਤਲੇਆਮ ਵਿਰੁੱਧ, ਡੀ.ਸੀ ਦਫਤਰ ਬਰਨਾਲਾ ਮੂਹਰੇ ਲਾਇਆ ਗਿਆ। ਬੀਕੇਯੂ ਉਗਰਾਹਾਂ ਨੇ ਵੀ ਇਸ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕੀਤੀ।ਖਚਾਖਚ ਭਰੇ ਜਿਲ੍ਹਾ ਕੰਪਲੈਕਸ ਵਿੱਚ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਬੌਖਲਾ ਗਈ ਹੈ। ਇਸ ਨੂੰ ਕਿਸਾਨ ਅੰਦੋਲਨ ਦਾ ਕੋਈ ਤੋੜ੍ਹ ਨਹੀਂ ਲੱਭ ਰਿਹਾ। ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਇਸ ਕੋਲ ਕੋਈ ਜਵਾਬ ਨਹੀਂ। 11 ਗੇੜ ਦੀ ਚੱਲੀ ਗੱਲਬਾਤ ਦੌਰਾਨ ਕਿਸਾਨ ਆਗੂ ਸਰਕਾਰ ਨੂੰ ਇਖਲਾਕੀ ਤੌਰ ‘ਤੇ ਹਰਾ ਚੁੱਕੇ ਹਨ। ਕਿਸਾਨ ਅੰਦੋਲਨ ਦੀ ਦਿਨ-ਬਦਿਨ ਵਧ ਰਹੀ ਤਾਕਤ ਮੂਹਰੇ ਬੇਬਸ ਸਰਕਾਰ ਹੁਣ ਨੰਗੀ ਚਿੱਟੀ ਗੁੰਡਾਗਰਦੀ ‘ਤੇ ਉਤਰ ਆਈ ਹੈ। ਇੱਕ ਕੇਂਦਰੀ ਮੰਤਰੀ ਦੇ ਹੰਕਾਰੇ ਛੋਹਰ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ। ਪੰਜ ਕਿਸਾਨ ਸ਼ਹੀਦ ਕਰਨ ਬਾਅਦ ਵੀ ਸਰਕਾਰ ਨੇ ਕੋਈ ਅਫਸੋਸ ਪ੍ਰਗਟ ਨਹੀਂ ਕੀਤਾ।
ਧਰਨੇ ਦੌਰਾਨ ਦੋ ਮਿੰਟ ਦਾ ਮੌਨ ਧਾਰ ਕੇ ਲਖਮੀਰ ਖੀਰੀ ਦੇ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ।
ਕੱਲ੍ਹ ਦੀ ਘਟਨਾ ਬਾਰੇ ਡੀ.ਸੀ ਬਰਨਾਲਾ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ-ਪੱਤਰ ਸੌਂਪ ਕੇ ਮੰਗ ਕੀਤੀ ਗਈ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸਦੇ ਵਿਰੁੱਧ ਹਿੰਸਾ ਭੜਕਾਉਣ ਤੇ ਫਿਰਕੂ ਨਫ਼ਰਤ ਫੈਲਾਉਣ ਦਾ ਮੁਕੱਦਮਾ ਦਰਜ਼ ਕੀਤਾ ਜਾਵੇ। ਇਸ ਮੰਤਰੀ ਦੇ ਬੇਟੇ ਅਸ਼ੀਸ਼ ਮਿਸ਼ਰਾ’ਮੋਨੀ’ਅਤੇ ਉਸਦੇ ਗੁੰਡਾ ਸਾਥੀਆਂ ਵਿਰੁੱਧ 302 (ਕਤਲ) ਦਾ ਮੁਕੱਦਮਾ ਦਰਜ਼ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਸੰਵਿਧਾਨਕ ਅਹੁਦੇ ‘ਤੇ ਹੁੰਦਿਆਂ ਹਿੰਸਾ ਲਈ ਉਕਸਾਉਣ ਦੇ ਦੋਸ਼ੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ।

ਅੱਜ ਦੇ ਧਰਨੇ ਨੂੰ ਬਲਵੰਤ ਸਿੰਘ ਉਪਲੀ, ਚਮਕੌਰ ਸਿੰਘ ਨੈਣੇਵਾਲ, ਹਰਦੀਪ ਸਿੰਘ ਟੱਲੇਵਾਲ,ਜਗਸੀਰ ਸਿੰਘ ਛੀਨੀਵਾਲ,ਗੁਰਮੇਲ ਸ਼ਰਮਾ, ਮੇਲਾ ਸਿੰਘ ਕੱਟੂ, ਕਮਲਜੀਤ ਕੌਰ,ਬਾਬੂ ਸਿੰਘ ਖੁੱਡੀ, ਜਸਮੇਲ ਸਿੰਘ ਕਾਲੇਕਾ, ਅਮਰਜੀਤ ਕੌਰ, ਜਸਪਾਲ ਕੌਰ ਕਰਮਗੜ੍ਹ, ਪਵਿੱਤਰ ਸਿੰਘ ਲਾਲੀ, ਵਿੰਦਰਪਾਲ ਕੌਰ ਭਦੌੜ,ਪ੍ਰੇਮਪਾਲ ਕੌਰ, ਮਹਿੰਦਰ ਸਿੰਘ ਵੜੈਚ, ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕੱਲ੍ਹ ਹਰਿਆਣਾ ਦੇ ਮੁੱਖਮੰਤਰੀ ਖੱਟਰ ਨੇ ਜੋ ‘ਜੈਸੇ ਨੂੰ ਤੈਸਾ’ ਵਾਲਾ ਬਿਆਨ ਦਿੱਤਾ ਹੈ ਇਹ ਬਿਆਨ ਸਿਰਫ ਗੈਰ- ਸੰਵਿਧਾਨਕ ਤੇ ਗੈਰਕਾਨੂੰਨੀ ਹੀ ਨਹੀਂ, ਇਹ ਅੰਦੋਲਨ ਨੂੰ ਹਿੰਸਾ ਦੇ ਰਾਹ ਪਾਉਣ ਦੀ ਸਾਜਿਸ਼ ਵੀ ਹੈ। ਇੱਕ ਸੰਵਿਧਾਨਕ ਅਹੁਦੇ ‘ਤੇ ਬੈਠੇ ਸ਼ਖਸ ਵੱਲੋਂ ਇਸ ਤਰ੍ਹਾਂ ਦਾ ਬਿਆਨ ਦੇਣਾ ਗੈਰਕਾਨੂੰਨੀ ਹੈ ਜਿਸ ‘ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਅਸਲ ਵਿੱਚ ‘ਜੈਸੇ ਨੂੰ ਤੈਸਾ’ ਦਾ ਹਿਸਾਬ ਤਾਂ ਹੁਣ ਭਾਰਤ ਦੇ ਆਮ ਲੋਕ ਇਨ੍ਹਾਂ ਜੋਕਾਂ ‘ਤੋਂ ਲੈਣਗੇ। ਜਾਬਰਾਂ ਤੋਂ ਇਹ ਹਿਸਾਬ ਲੈਣ ਲਈ ਆਉ ਆਪਣੇ ਏਕੇ ਨੂੰ ਹੋਰ ਮਜ਼ਬੂਤ ਕਰੀਏ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਲਖੀਮਪੁਰ ਘਟਨਾ ਤੋਂ ਬਾਅਦ ਭੜਕੇ ਕਿਸਾਨਾਂ ਨੇ ਡੀਸੀ ਦਫ਼ਤਰ ਘੇਰਿਆ

Next Post

ਰੋਸ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਹਿਰਾਸਤ ’ਚ ਲਿਆ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਰੋਸ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਹਿਰਾਸਤ ’ਚ ਲਿਆ

ਰੋਸ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਹਿਰਾਸਤ ’ਚ ਲਿਆ

Recommended

72 ਘੰਟੇ ਤੋਂ ਘੱਟ ਸਮੇਂ ਲਈ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਨਹੀਂ ਕੀਤਾ ਜਾਵੇਗਾ 14 ਦਿਨਾਂ ਲਈ ਕਵਾਰਨਟੀਨ: ਡੀਸੀ ਸੰਗਰੂਰ

72 ਘੰਟੇ ਤੋਂ ਘੱਟ ਸਮੇਂ ਲਈ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਨਹੀਂ ਕੀਤਾ ਜਾਵੇਗਾ 14 ਦਿਨਾਂ ਲਈ ਕਵਾਰਨਟੀਨ: ਡੀਸੀ ਸੰਗਰੂਰ

July 14, 2020
ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ – ਹਰਪਾਲ ਚੀਮਾ

ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ – ਹਰਪਾਲ ਚੀਮਾ

August 3, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In