ਚੰਡੀਗੜ੍ਹ, 4 ਅਕਤੂਬਰ, 2021: ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਪੁਲਿਸ ਨੇ ਕੁਝ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਨਾਲ ਹਿਰਾਸਤ ਵਿਚ ਲੈ ਲਿਆ।
ਸਿੱਧੂ ਤੇ ਸਾਥੀ ਲਖਮੀਪੁਰ ਵਿਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੇ ਵਿਰੁੱਧ ਰੋਸ ਵਜੋਂ ਰਾਜਪਾਲ ਦੇ ਰਿਹਾਇਸ਼ ਰਾਜ ਭਵਨ ਵਿਖੇ ਪ੍ਰਦਰਸ਼ਨ ਕਰ ਰਹੇ ਸਨ।
ਜਦੋਂ ਪੁਲਿਸ ਨੇ ਹਿਰਾਸਤ ਵਿਚ ਲਿਆਤਾਂ ਸਿੱਧੂ ਤੇ ਹੋਰਨਾਂ ਨੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ। ਉਸਨੇ ਕਿਹਾ ਕਿ ਸਾਨੂੰ ਇਸ ਕਰ ਕੇ ਗ੍ਰਿਫਤਾਰ ਕੀਤਾ ਗਿਆ ਕਿਉਂਕਿ ਅਸੀਂ ਕਿਸਾਨਾਂ ਦੇ ਹੱਤਿਆਰਿਆਂ ਨੁੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਸੀ ਤੇ ਅਸੀਂ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿਚ ਲਏ ਜਾਣ ਦੀ ਨਿਖੇਧੀ ਕਰਦੇ ਹਾਂ ਤੇ ਹੰਕਾਰੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਖਿਲਾਫ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ ਹੈ।
















