ਭਵਾਨੀਗੜ੍ਹ, 5 ਅਕਤੂਬਰ,2021: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਮੋਦੀ ਸਰਕਾਰ ਵਲੋ ਪਾਸ ਕੀਤੇ ਤਿੰਨੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਇਕ ਭਾਜਪਾ ਆਗੂ ਵੱਲੋਂ ਗੱਡੀਆਂ ਚੜਾ ਕੇ ਦੋ ਕਿਸਾਨਾਂ ਦਾ ਕਤਲ ਕੀਤਾ ਗਿਆ ਹੈ, ਜਿਸ ਦੇ ਰੋਸ ਵਜੋਂ ਅੱਜ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਅਨਾਜ ਮੰਡੀ ਭਵਾਨੀਗੜ੍ਹ ਚ ਕਾਂਗਰਸੀ ਵਰਕਰਾਂ ਵੱਲੋ ਇਕੱਠੇ ਹੋ ਕੇ ਭਾਜਪਾ ਸਰਕਾਰ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ਼ ਪ੍ਰਦਰਸ਼ਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਸੰਮਤੀ ਮੈਂਬਰ ਵਰਿੰਦਰ ਪੰਨਵਾਂ ਨੇ ਕਿਹਾ ਕਿ ਭਾਜਪਾ ਸਰਕਾਰ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪਰਚੇ ਦਰਜ ਕੀਤੇ ਜਾਣ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਸਮੁੱਚੇ ਦੇਸ਼ ਅੰਦਰ ਕਾਂਗਰਸ ਪਾਰਟੀ ਵੱਲੋਂ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾ ਰਹੀਆਂ ਹਨ ਅਤੇ ਜੇਕਰ ਕਿਸਾਨਾਂ ਨੂੰ ਇਨਸਾਫ਼ ਨਾ ਮਿਲਿਆ ਤਾ ਕਾਂਗਰਸ ਪਾਰਟੀ ਵੱਡਾ ਸੰਘਰਸ਼ ਉਲੀਕੇਗੀ।
ਇਸ ਮੌਕੇ ਕਾਂਗਰਸ ਆਗੂ ਵਰਿੰਦਰ ਪੰਨਵਾ, ਗੁਰਪ੍ਰੀਤ ਕੰਧੋਲਾ, ਜਗਤਾਰ ਨਮਾਦਾ, ਬਲਵਿੰਦਰ ਪੂਨੀਆ ਘਾਬਦੀਆ, ਸਾਹਿਬ ਸਿੰਘ ਭੜੋ, ਪ੍ਰਮੋਦ ਕੁਮਾਰ ਪਿੰਕੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਜਗਮੀਤ ਸਿੰਘ ਭੋਲਾ ਬਲਿਆਲ, ਰਣਜੀਤ ਸਿੰਘ ਤੂਰ, ਭਗਵੰਤ ਸਿੰਘ ਸੇਖੋ, ਸੁੱਖੀ ਕਪਿਆਲ ਤੋਂ ਇਲਾਵਾ ਹੋਰ ਵੀ ਕਾਂਗਰਸ ਆਗੂ ਮੌਜੂਦ ਸਨ।