ਚੰਡੀਗੜ੍ਹ,05ਅਕਤੂਬਰ 2021- ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਚੰਡੀਗੜ੍ਹ ਵਿਖੇ ਯੂਥ ਕਾਂਗਰਸ ਦੇ ਚੱਲ ਰਹੇ ਧਰਨੇ ਚ ਸ਼ਾਮਲ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਲਖੀਮਪੁਰ ਦਾ ਮੁੱਦਾ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਵਿਚਾਰਿਆ ਜਾਏਗਾ। ਚੰਨੀ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨੇ ਜ਼ਲਿਆਂਵਾਲਾ ਬਾਗ ਕਾਂਡ ਨੂੰ ਯਾਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਕਿਸਾਨਾਂ ਨੂੰ ਗੱਡੀ ਨਾਲ ਦਰਡ਼ਿਆ ਗਿਆ ਹੈ ਅਤੇ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ। ਇਸ ਘਟਨਾ ਨੇ ਦੇਸ਼ ਨੂੰ ਝੰਜੋਡ਼ ਕੇ ਰੱਖ ਦਿੱਤਾ ਹੈ।