ਲਖੀਮਪੁਰ ਖੀਰੀ, 6 ਅਕਤੂਬਰ, 2021: ਯੂ ਪੀ ਸਰਕਾਰ ਨੇ ਅੱਜ ਆਪਣਾ ਪਿਛਲਾ ਫੈਸਲਾ ਪਲਟਦਿਆਂ ਕੁੱਲ ਹਿੰਦ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਲਖੀਮਪੁਰ ਖੀਰੀ ਜਾਣ ਦੀ ਆਗਿਆ ਦੇ ਦਿੱਤੀ ਹੈ। ਸੂਬੇ ਦੇ ਗ੍ਰਹਿ ਵਿਭਾਗ ਨੇ ਰਾਹੁਲ ਗਾਂਧੀ ਦੇ ਨਾਲ ਪ੍ਰਿਅੰਕਾ ਗਾਂਧੀ ਨੂੰ ਵੀ ਜਾਣ ਦੀ ਆਗਿਆ ਦੇ ਦਿੱਤੀ ਹੈ। ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਛਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਜਾਣਗੇ।
ਯੂ ਪੀ ਸਰਕਾਰ ਨੇ ਕਿਹਾ ਹੈ ਕਿ 5-5 ਮੈਂਬਰੀ ਵਫਦ ਦੇ ਰੂਪ ਵਿਚ ਸਾਰੀਆਂ ਪਾਰਟੀਆਂ ਨੂੰ ਲਖੀਮਪੁਰ ਖੀਰੀ ਜਾਣ ਦੀ ਆਗਿਆ ਹੈ।