ਫਿਰੋਜ਼ਪੁਰ 06 ਅਕਤੂਬਰ 2021 — ਪੰਜਾਬ ਦੇ ਮੁਲਾਜ਼ਮਾਂ ਦਾ ਸੂਬਾ ਸਰਕਾਰ ਪ੍ਰਤੀ ਰੋਸ ਰੁਕਣ ਦੀ ਥਾਂ ਤੇ ਦਿਨੋ ਦਿਨ ਵਧਦਾ ਜਾ ਰਿਹਾ ਹੈ । ਤਨਖਾਹ ਕਮਿਸ਼ਨ ਤੋਂ ਨਾਖੁਸ਼ ਸੂਬੇ ਦੇ ਕਲੈਰੀਕਲ ਕਾਮੇ ਮੁੜ ਸੰਘਰਸ਼ ਦੇ ਰਾਹ ਪੈ ਗਏ ਹਨ । ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦੇ ਦਿੱਤੇ ਸੱਦੇ ਤੇ ਅੱਜ ਤੀਜੇ ਦਿਨ ਡੀ.ਸੀ. ਦਫਤਰ ਫਿਰੋਜ਼ਪੁਰ ਮੂਹਰੇ ਵੱਖ ਵੱਖ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ । ਜਥੇਬੰਦੀ ਦੇ ਜ਼ਿਲਾ ਪ੍ਰਧਾਨ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਕੀਤੇ ਗਏ ਰੋਸ ਮੁਜ਼ਾਹਰੇ ਵਿਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਰਮਚਾਰਨਾਂ ਨੇ ਵੱਡੀ ਗਿਣਤੀ ਵਿਚ ਭਾਗ ਲੈ ਕੇ ਸੂਬੇ ਦੀ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ।
ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ, ਜਗਸੀਰ ਸਿੰਘ ਭਾਂਗਰ ਐਡੀਸ਼ਨਲ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਵਰੁਣ ਕੁਮਾਰ ਪ੍ਰਧਾਨ ਮਨਿਸਟੀਰੀਅਲ ਸਟਾਫ ਸਿੱਖਿਆ ਵਿਭਾਗ, ਗੁਰਪ੍ਰੀਤ ਸਿੰਘ ਜਲ ਸਰੋਤ ਵਿਭਾਗ, ਗੁਰਤੇਜ ਸਿੰਘ ਤੇ ਸੰਜੀਵ ਕੁਮਾਰ ਪੰਜਾਬ ਰੋਡਵੇਜ਼, ਗੋਵਿੰਦ ਮੁਟਨੇਜਾ, ਸ੍ਰੀ ਕੇ.ਐਲ. ਗਾਬਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਸ੍ਰੀ ਅਜਮੇਰ ਸਿੰਘ ਜ਼ਿਲ੍ਹਾ ਕਨਵੀਨਰ ਸਾਂਝਾ ਫਰੰਟ, ਸ੍ਰੀ ਰਾਮ ਪ੍ਰਸ਼ਾਦ ਜ਼ਿਲ੍ਹਾ ਪ੍ਰਧਾਨ ਦਰਜਾ ਚਾਰ ਯੂਨੀਅਨ, ਸੋਨੂੰ ਕਅਪ ਜ਼ਿਲ੍ਹਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਪਰਮਵੀਰ ਮੌਗਾ, ਪ੍ਰਧਾਨ ਹੈਲਥ ਵਿਭਾਗ, ਗੋਵਿੰਦ ਮੁਟਨੇਜਾ, ਕੁਲਦੀਪ ਸਿੰਘ ਖੁਰਾਕ ਤੇ ਸਪਲਾਈ ਵਿਭਾਗ, ਅਮਨਦੀਪ ਸਿੰਘ ਪ੍ਰਧਾਨ ਖਜ਼ਾਨਾ ਵਿਭਾਗ, ਅਜੀਤ ਸਿੰਘ ਸੋਢੀ ਜਨਰਲ ਸਕੱਤਰ ਪੈਨਸ਼ਨਰ ਐਸੋਸੀਏਸ਼ਨ, ਸ੍ਰੀ ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ ਪ.ਸ.ਸ.ਫ., ਮੈਡਮ ਵੀਰਪਾਲ ਕੌਰ, ਭੁਪਿੰਦਰ ਕੌਰ ਅਤੇ ਦਰਸ਼ਨ ਕੌਰ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ । ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਨੇ ਤਨਖਾਹ ਕਮਿਸ਼ਨ ਦੇ ਨਾਂਅ ਤੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਦਿੱਤਾ ਕੀਤਾ ਹੈ । ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਨਖਾਹ ਕਮਿਸ਼ਨ ਨੂੰ ਸੋਧ ਕੇ ਇਕਸਾਰ ਸਾਰੇ ਮੁਲਾਜ਼ਮਾਂ ਤੇ ਲਾਗੂ ਨਹੀਂ ਕੀਤਾ ਜਾਂਦਾ ਅਤੇ ਕਲੈਰੀਕਲ ਕਾਮਿਆਂ ਦੀਆਂ ਲੰਮੇ ਸਮੇ ਤੋ ਲਟਕਦੀਆਂ ਮੰਗਾਂ ਮੰਨਕੇ ਲਾਗੂ ਨਹੀਂ ਕੀਤੀਆਂ ਜਾਂਦੀਆਂ ਉਦੋ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ