ਚੰਡੀਗੜ੍ਹ, 7 ਅਕਤੂਬਰ, 2021: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਹੈ ਕਿ ਗੁਲਾਬੀ ਸੁੰਡੀ ਨਾਲ ਜਿਹਨਾਂ ਦੀ ਨਰਮੇ ਦੀ ਫਸਲ ਤਬਾਹ ਹੋਈ ਹੈ, ਉਹਨਾਂ ਦੀ ਗਿਰਾਵਰੀ ਮੁਕੰਮਲ ਕਰ ਕੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮੁਆਵਜ਼ਾ ਮਿਲ ਜਾਵੇਗਾ।
ਉਹਨਾਂ ਟਵੀਟ ਕਰ ਦਿੱਤੀ ਕਿ ਵਿੱਤ ਕਮਿਸ਼ਨਰ ਵਿਕਾਸ ਵੱਲੋਂ ਇਹ ਮੁਆਵਜ਼ਾ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਇਹ ਵੀ ਲਿਖਿਆ ਹੈ ਕਿ ਕਿਸਾਨਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ।