ਚੰਡੀਗੜ੍ਹ, 16 ਜੂਨ 2020 : ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਜੰਮੂ ਦੀ ਅਗਵਾਈ ਹੇਠ ਯੂਨੀਅਨ ਦੇ ਵਫ਼ਦ ਨੇ ਮੰਗਲਵਾਰ ਨੂੰ ਪੱਤਰਕਾਰਾਂ ਦੇ ਭਖਦੇ ਮਸਲਿਆਂ ਅਤੇ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਤੇਜਵੀਰ ਸਿੰਘ ਅਤੇ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੂੰ ਮੰਗ ਪੱਤਰ ਸੌਪੇ।
ਦੋਵੇਂ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਵਫਦ ਨੇ ਚਰਚਿਤ ਗਾਇਕ ਸਿੱਧੂ ਮੂਸੇਵਾਲਾ ਖਿਲਾਫ਼ ਕਰਵਾਈ ਕਰਨ ਦੀ ਮੰਗ ਕੀਤੀ। ਵਫਦ ਨੇ ਡੀ.ਜੀ.ਪੀ ਸਾਹਿਬ ਨੂੰ ਦੱਸਿਆ ਕਿ ਮੂਸੇਵਾਲਾ ਨੇ ਸਮੁੱਚੇ ਭਾਈਚਾਰੇ ਖਿਲਾਫ਼ ਭੱਦੀ ਸ਼ਬਦਾਵਲੀ ਵਰਤੀ ਹੈ । ਇਸਤੋਂ ਇਲਾਵਾ ਪਿਛਲੇ ਦਿਨ ਪੱਤਰਕਾਰਾਂ ਖਿਲਾਫ਼ ਦਰਜ਼ ਕੀਤੇ ਗਏ ਕੇਸਾਂ ਦੀ ਸਮੀਖਿਆ ਕਰਨ ਦੀ ਮੰਗ ਵੀ ਕੀਤੀ । ਇਸ ਮੌਕੇ ਜਗਤਾਰ ਭੁੱਲਰ, ਅਨਿਲ ਭਾਰਦਵਾਜ, ਜੈ ਸਿੰਘ ਛਿੱਬਰ, ਬਿੰਦੂ ਸਿੰਘ , ਆਰ ਅੈਸ ਲਿਬਰੇਟ, ਨਪਿੰਦਰ ਬਰਾੜ, ਮਨਦੀਪ ਸਿੰਘ ਹਾਜ਼ਰ ਸਨ।