• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜਸਵੀਰ ਸਿੰਘ ਗੜ੍ਹੀ ਦੇ ਹੱਕ ‘ਚ ਉਮੜਿਆ ਵਰਕਰਾਂ ਦਾ ਜਨਸੈਲਾਬ, ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

Asli Punjabi by Asli Punjabi
October 8, 2021
in Punjab
0
ਜਸਵੀਰ ਸਿੰਘ ਗੜ੍ਹੀ ਦੇ ਹੱਕ ‘ਚ ਉਮੜਿਆ ਵਰਕਰਾਂ ਦਾ ਜਨਸੈਲਾਬ, ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ
586
SHARES
3.3k
VIEWS
Share on FacebookShare on TwitterShare on Whatsapp

ਫਗਵਾੜਾ, 8 ਅਕਤੂਬਰ 2021-ਬਹੁਜਨ ਸਮਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਗੱਠਜੋੜ ਵੱਲੋਂ ਫਗਵਾੜਾ ਤੋਂ ਐਲਾਨੇ ਗਏ ਹਲਕਾ ਇੰਚਾਰਜ ਅਤੇ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਦਲ ਦੇ ਵਰਕਰਾਂ ਦੇ ਜੋਸ਼ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਕਿ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ ਅਤੇ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਨੇ ਪਾਰਟੀ ਆਗੂਆਂ ਦਾ ਜੋਸ਼ ਅਤੇ ਉਤਸ਼ਾਹ ਪਹਿਲਾਂ ਨਾਲੋਂ ਵੀ ਦੁੱਗਣਾ ਕਰ ਦਿੱਤਾ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ 9 ਅਕਤੂਬਰ ਦਿਨ ਸ਼ਨੀਵਾਰ ਨੂੰ ਜਲੰਧਰ ਦੀ ਡੀਏਵੀ ਯੁਨਿਵਰਸਿਟੀ ਨੇੜੇ ਹੋਣ ਵਾਲੀ ਭੁੱਲ ਸੁਧਾਰ ਰੈਲੀ ਵਿੱਚ ਸਾਰੇ ਵਰਕਰਾਂ ਨੂੰ ਹੁੰਮ ਹੁਮਾਂ ਕੇ ਪਹੁੰਚਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੇ ਸਾਲ 2001 ਵਿੱਚ ਪੰਜਾਬ ‘ਚ ਪਹਿਲੀ ਵਾਰ ‘ਭੁੱਲ ਸੁਧਾਰ ਰੈਲੀ’ ਕੀਤੀ ਸੀ. ਜਿਸ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਨੇ ਕਿਹਾ ਸੀ ਕਿ ਸਮੇਂ ਸਮੇਂ ਤੇ ਅਨੇਕਾਂ ਮਹਾਂਪੁਰਸ਼ ਆਏ ਜਿਨ੍ਹਾਂ ਨੇ ਨਿਮਾਣੇ, ਨਿਆਸਰੇ ਬਹੁਜਨ ਸਮਾਜ ਨੂੰ ਸੱਤਾ ਦੀ ਚਾਬੀ ਆਪਣੇ ਹੱਥ ਵਿੱਚ ਲੈਣ ਲਈ ਪ੍ਰੇਰਿਆ।

ਇਸ ਤਹਿਤ ਸ੍ਰੀ ਗੁਰੁ ਰਵਿਦਾਸ ਜੀ ਨੇ ‘ਐਸਾ ਚਾਹੁੰ ਰਾਜ ਮੈਂ’ ਅਤੇ ਬੇਗਮਪੁਰਾ ਦਾ ਸੰਕਲਪ ਦਿੱਤਾ, ਸ੍ਰੀ ਗੁਰੁ ਨਾਨਕ ਦੇਵ ਜੀ ਨੇ ਸ਼ੇਰਾਂ, ਬਘਿਆੜਾਂ ਵਰਗੇ ਹਾਕਮਾਂ ਨੂੰ ਬਦਲਕੇ ਲਾਇਕ ਹੁਕਮਰਾਨ ਪੈਦਾ ਕਰਨ ਲਈ ਲਾਮਬੰਦੀ ਕੀਤੀ, ਛੇਵੀਂ ਪਾਤਸ਼ਾਹੀ ਨੇ ਪੀਰੀ ਦੇ ਨਾਲ ਮੀਰੀ ਦੀ ਕਿਰਪਾਨ ਪਾ ਕੇ ਸੱਤਾ ਚੰਗੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕੀਤੀ, ਦਸ਼ਮੇਸ਼ ਪਿਤਾ ਨੇ ਇਨ ਗਰੀਬ ਸਿੱਖਨ ਕੋ ਦੂੰ ਪਾਤਸ਼ਾਹੀ ਦੇ ਸੰਕਲਪ ਤਹਿਤ 14 ਜੰਗਾਂ ਲੜੀਆਂ। ਇਸ ਲੜੀ ਵਿਚ ਮਹਾਤਮਾ ਜੋਤੀਬਾ ਫੂਲੇ ਤੇ ਛੱਤਰਪਤੀ ਸਾਹੂ ਜੀ ਮਹਾਰਾਜ ਤੋਂ ਬਾਅਦ ਬਾਬਾ ਸਾਹਿਬ ਡਾ. ਅੰਬੇਦਕਰ ਨੇ ‘ਸੱਤਾ ਸਾਰੀਆਂ ਮੁਸ਼ਕਲਾਂ ਦੇ ਹੱਲ ਦੀ ਕੁੰਜੀ ਹੈ’ ਦਾ ਸੰਦੇਸ਼ ਦਿੱਤਾ ਅਤੇ ਦੇਸ਼ ਦੀ ਪਾਰਲੀਮੈਂਟ ਤੇ ਸੂਬਿਆਂ ਦੀਆਂ ਵਿਧਾਨਸਭਾਵਾਂ ਤੇ ਕਬਜ਼ਾ ਕਰਨ ਦਾ ਬਹੁਜਨ ਸਮਾਜ ਨੂੰ ਸੁਨੇਹਾ ਦਿੱਤਾ। ਪੰਜਾਬ ਵਿੱਚ ਵੀ ਦੁਆਬੇ ਦੀ ਧਰਤੀ ਤੇ ਬਾਬੂ ਮੰਗੂਰਾਮ ਮੰਗੋਵਾਲੀਆ ਜੀ ਨੇ ਆਦਿਧਰਮ ਅੰਦੋਲਨ ਦੇ ਮਾਧਿਅਮ ਤੋਂ ਸੱਤਾ ਦੇ ਭਾਗੀਦਾਰ ਬਣਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਨੇ ਸਾਲ 2001 ਵਿੱਚ ਕੀਤੀ ਭੁੱਲ ਸੁਧਾਰ ਰੈਲੀ ਵਿੱਚ ਇਹ ਗੱਲ ਕਹੀ ਸੀ ਕਿ ਸਮੇਂ ਸਮੇਂ ਤੇ ਆਏ ਅਨੇਕਾਂ ਮਹਾਂਪੁਰਸ਼ਾਂ ਵੱਲੋਂ ਸੱਤਾ ਦੀ ਚਾਬੀ ਹੱਥ ਵਿੱਚ ਲੈਣ ਦੀ ਪ੍ਰੇਰਣਾ ਦਿੱਤੇ ਜਾਣ ਦੇ ਬਾਵਜੂਦ ਅਸੀਂ ਲੋਕ ਸੱਤਾ ਦੀ ਚਾਬੀ ਆਪਣੇ ਹੱਥ ਵਿੱਚ ਨਹੀਂ ਲੈ ਸਕੇ ਅਤੇ ਸਾਡੇ ਰਹਿਬਰਾਂ ਤੇ ਮਹਾਂਪੁਰਸ਼ਾਂ ਦੇ ਜਿਉਂਦੇ ਜੀਅ ਜਿਹੜੀ ਸੱਤਾ ਨਾ ਲੈ ਸਕਣ ਦੀ ਸਾਡੇ ਕੋਲੋਂ ਭੁੱਲ ਹੋਈ ਉਸਨੂੰ ਸੁਧਾਰਨ ਦਾ ਸੁਨਿਹਰੀ ਮੌਕਾ ਹੁਣ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਸਾਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ ਸਾਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਅਤੇ ਆਪਣੀ ਭੁੱਲ ਨੂੰ ਸੁਧਾਰਨਾ ਚਾਹੀਦਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸ ਮੌਕੇ ਜਥੇਦਾਰ ਸਰਵਣ ਸਿੰਘ ਕੁਲਾਰ ਅਤੇ ਜਥੇਦਾਰ ਜਰਨੈਲ ਸਿੰਘ ਵਾਹਦ ਨੇ ਆਪੋ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਰਕਰਾਂ ਦੇ ਵਿੱਚ ਅਕਾਲੀ-ਬਸਪਾ ਗੱਠਜੋੜ ਨੂੰ ਲੈ ਕੇ ਭਰਪੂਰ ਜੋਸ਼ ਅਤੇ ਉਤਸ਼ਾਹ ਹੈ ਅਤੇ ਉਸੇ ਦਾ ਹੀ ਨਤੀਜਾ ਹੈ ਕਿ ਛੋਟੀ ਜਿਹੀ ਬੁਲਾਈ ਗਈ ਮੀਟਿੰਗ ਨੇ ਰੈਲੀ ਦਾ ਰੂਪ ਲੈ ਲਿਆ ਹੈ ਅਤੇ ਆਸ ਤੋਂ ਵੱਧ ਗਿਣਤੀ ਵਿੱਚ ਪਹੁੰਚੇ ਵਰਕਰਾਂ ਨੂੰ ਦੇਖ ਕੇ ਉਨ੍ਹਾਂ ਦਾ ਮੋਰਾਲ ਵੀ ਹਾਈ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 9 ਅਕਤੂਬਰ, ਸ਼ਨੀਵਾਰ ਨੂੰ ਜਲੰਧਰ ਵਿਖੇ ਹੋਣ ਵਾਲੀ ਅਕਾਲੀ-ਬਸਪਾ ਗੱਠਜੋੜ ਦੀ ਭੁੱਲ ਸੁਧਾਰ ਰੈਲੀ ਵਿੱਚ ਫਗਵਾੜਾ ਹਲਕੇ ਤੋਂ ਹਜ਼ਾਰਾਂ ਵਰਕਰਾਂ ਦੇ ਕਾਫਿਲੇ ਜਾਣਗੇ ਜਿਸਦੇ ਲਈ ਵਰਕਰਾਂ ਦੀਆਂ ਜ਼ਿੰਮੇਦਾਰੀਆਂ ਵੀ ਲਾ ਦਿੱਤੀਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਨਾ, ਬਸਪਾ ਆਗੂ ਮਾਸਟਰ ਹਰਭਜਨ ਸਿੰਘ ਬਲਾਲੋਂ, ਰਜਿੰਦਰ ਸਿੰਘ ਚੰਦੀ, ਜਤਿੰਦਰ ਪਲਾਹੀ, ਸਤਨਾਮ ਸਿੰਘ ਅਰਸ਼ੀ, ਗੁਰਦੀਪ ਸਿੰਘ ਖੇੜਾ, ਬਲਜੀਤ ਵਾਲੀਆ, ਚਰਨਜੀਤ ਸੋਢੀ, ਗੁਰਦਾਵਰ ਸਿੰਘ, ਤਜਿੰਦਰਪਾਲ ਸਿੰਘ ਪਰਮਾਰ, ਬਲਜਿੰਦਰ ਠੇਕੇਦਾਰ, ਅਵਤਾਰ ਸਿੰਘ ਭੁੰਗਰਨੀ, ਮੋਹਣ ਸਿੰਘ ਗਾਂਧੀ, ਸੰਸਾਰ ਸਿੰਘ, ਗੁਰਮੀਤ ਸਿੰਘ ਮਾਧੋਪੁਰ, ਸੰਤੋਖ ਸਿੰਘ ਬਰਨਾ, ਗਿਆਨ ਸਿੰਘ ਸਰਪੰਚ ਦੁੱਗ, ਮਹਿੰਦਰ ਸਿੰਘ ਲੱਖਪੁਰ, ਜੋਗਾ ਸਿੰਘ, ਸ਼ਿੰਗਾਰਾ ਸਿੰਘ, ਸਾਬਕਾ ਕੌਂਸਲਰ ਪਰਮਜੀਤ ਕੌਰ ਕੰਬੋਜ, ਪਰਮਜੀਤ ਸਿੰਘ ਭਾਟ, ਧਰਮਿੰਦਰ ਟੋਨੀ, ਗਿਆਨ ਸਿੰਘ ਚਾਨਾ, ਗੁਰਮੀਤ ਸਿੰਘ ਰਾਵਲਪਿੰਡੀ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਬੱਬੋ ਆਦਿ ਹਾਜ਼ਰ ਸਨ।

Previous Post

ਕਿਸਾਨ ਮੰਡੀਆਂ ‘ਚ ਪ੍ਰੇਸ਼ਾਨ; ਝੋਨਾ ਮੰਡੀਆਂ ਦੀਆਂ ਬਦ-ਇੰਤਜਾਮੀਆਂ ਵੱਲ ਤੁਰੰਤ ਧਿਆਨ ਦੇਵੇ ਸਰਕਾਰ: ਕਿਸਾਨ ਆਗੂ

Next Post

ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਅਸਮਾਨ ਛੂੰਹਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ: ਸੁਖਜਿੰਦਰ ਰੰਧਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਅਸਮਾਨ ਛੂੰਹਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ: ਸੁਖਜਿੰਦਰ ਰੰਧਾਵਾ

ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਅਸਮਾਨ ਛੂੰਹਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ: ਸੁਖਜਿੰਦਰ ਰੰਧਾਵਾ

Recommended

ਗਿਆਨਵਾਪੀ ਮਾਮਲੇ ਤੇ ਹਾਈ ਕੋਰਟ ਦਾ ਫੈਸਲਾ ਜਾਰੀ ਰਹੇਗਾ ਏ. ਐਸ. ਆਈ. ਦਾ ਸਰਵੇਖਣ

ਗਿਆਨਵਾਪੀ ਮਾਮਲੇ ਤੇ ਹਾਈ ਕੋਰਟ ਦਾ ਫੈਸਲਾ ਜਾਰੀ ਰਹੇਗਾ ਏ. ਐਸ. ਆਈ. ਦਾ ਸਰਵੇਖਣ

August 3, 2023
Majithia ਦੀ ਜ਼ਮਾਨਤ ‘ਤੇ ਹੁਣ 10 ਨਵੰਬਰ ਨੂੰ ਹੋਵੇਗੀ ਸੁਣਵਾਈ

Majithia ਦੀ ਜ਼ਮਾਨਤ ‘ਤੇ ਹੁਣ 10 ਨਵੰਬਰ ਨੂੰ ਹੋਵੇਗੀ ਸੁਣਵਾਈ

November 7, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In