October 11, 2021-ਐਸ ਏ ਐਸ ਨਗਰ, 11 ਅਕਤੂਬਰ ਹੋਮਿਓਪੈਥਿਕ ਅਫਸਰ, ਜਿਲ੍ਹਾ ਸਿਹਤ ਕੇਂਦਰ ਫੇਜ਼ 6 ਡਾ. ਅਮੀਤਾ ਅਗਰਵਾਲ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਗਰਭਵਤੀ ਮਹਿਲਾਵਾਂ ਨੂੰ ਮਾਨਸਿਕ ਸਿਹਤ ਬਾਰੇ ਜਾਣਕਾਰੀ ਦਿਤੀ ਗਈ।
ਉਹਨਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਨੂੰ ਸਰੀਰਕ ਸਿਹਤ ਦੇ ਨਾਲ ਮਾਨਸਿਕ ਸਿਹਤ ਦਾ ਵੀ ਖਿਆਲ ਰਖਣਾ ਚਾਹੀਦਾ ਹੈ। ਗਰਭਵਤੀ ਮਹਿਲਾਵਾਂ ਨੂੰ ਚੰਗੀ ਮਾਨਸਿਕ ਸਿਹਤ ਲਈ ਚੰਗੀ ਖੁਰਾਕ ਖਾਣੀ ਚਾਹੀਦੀ ਹੈ, ਚੰਗੀ ਨੀਂਦ ਲੈਣੀ ਚਾਹੀਦੀ ਹੈ ਅਤੇ ਯੋਗਾ ਕਰਨਾ ਚਾਹੀਦਾ ਹੈ।